– ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਦਾ ਜਤਾਇਆ ਭਰੋਸਾ
ਦਾ ਐਡੀਟਰ ਨਿਊਜ਼, ਨਵੀਂ ਦਿੱਲੀ —— ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਬੇਟੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਵੀ ਮੌਜੂਦ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ‘ਤੇ ਮੀਟਿੰਗ ਹੋਈ ਹੈ, ਜਿਸ ਵਿੱਚ ਕਿਸਾਨਾਂ ਦੇ ਮੁੱਦੇ ਵੀ ਸ਼ਾਮਲ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਿਸਾਨਾਂ ਦਾ ਮਸਲਾ ਜਲਦੀ ਹੀ ਹਰ ਕਿਸੇ ਦੀ ਤਸੱਲੀ ਅਨੁਸਾਰ ਹੱਲ ਹੋ ਜਾਵੇਗਾ।