ਬਠਿੰਡੇ ‘ਚ 849 ਲੋਕਾਂ ਨੇ ਕਰੋਨਾ ਨੂੰ ਦਿੱਤੀ ਮਾਤ
ਬਠਿੰਡਾ- ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲੇ ਅੰਦਰ ਕੋਵਿਡ-19 ਤਹਿਤ 30091 ਸੈਂਪਲ ਲਏ ਗਏ, ਜਿਨਾਂ ਵਿਚੋਂ ਕੁੱਲ 1832 ਪਾਜੀਟਿਵ ਕੇਸ ਆਏ, ਇਨਾਂ ਵਿਚੋਂ 849 ਕਰੋਨਾ ਪੀੜਤ ਵਿਅਕਤੀ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ। ਉਨਾਂ ਇਹ ਵੀ ਦੱਸਿਆ ਕਿ ਇਸ ਸਮੇਂ ਜ਼ਿਲੇ ‘ਚ ਕੁੱਲ 705 ਕੇਸ ਐਕਟਿਵ ਹਨ ਤੇ 255 ਕੇਸ ਹੋਰ ਜ਼ਿਲਿਆ ਵਿੱਚ ਸ਼ਿਫਟ ਹੋ ਚੁੱਕੇ ਹਨ। ਇਸ ਤੋਂ ਇਲਾਵਾ ਹੁਣ ਤੱਕ ਜ਼ਿਲੇ ਅੰਦਰ 23 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਪਾਜੀਟਿਵ 231, ਨੈਗੇਟਿਵ 260 ਤੇ ਕਰੋਨਾ ਪ੍ਰਭਾਵਿਤ 53 ਮਰੀਜ਼ ਠੀਕ ਹੋਣ ਉਪਰੰਤ ਆਪੋ ਆਪਣੇ ਘਰ ਵਾਪਸ ਪਰਤੇ ਗਏ।