ਦਾ ਐਡੀਟਰ ਨਿਊਜ਼, ਸ਼ੰਭੂ ਬਾਰਡਰ ———- ਅੱਜ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਅੱਜ ਸ਼ੰਭੂ ਬਾਰਡਰ ਪਹੁੰਚੇ ਹੋਏ ਹਨ ਅਤੇ ਇਹ ਕੋਸ਼ਿਸ਼ ਕਰ ਰਹੇ ਹਨ ਕਿ ਕਿਸੇ ਤਰ੍ਹਾਂ ਸ਼ੰਭੂ ਬਾਰਡਰ ਨੂੰ ਪਾਰ ਕਰਕੇ ਦਿੱਲੀ ਪਹੁੰਚਿਆ ਜਾਵੇ। ਕਿਸ ਅੱਜ ਲਗਾਤਾਰ ਕੋਸ਼ਿਸ਼ ਕਰ ਰਹੇ ਹਨ, ਜਿਨ੍ਹਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਅਤੇ ਉਨ੍ਹਾਂ ‘ਤੇ ਅਥਰੂ ਗੈਸ ਦੇ ਗੋਲਿਆਂ ਦੀ ਬਰਸਾਤ ਕੀਤੀ ਜਾ ਰਹੀ ਅਤੇ ਉਨ੍ਹਾਂ ‘ਤੇ ਰਬੜ ਦੀਆਂ ਗੋਲੀਆਂ ਵੀ ਚਲਾਈਆਂ ਜਾ ਰਹੀਆਂ ਹਨ। ਉੱਥੇ ਹੀ ਇਸ ਬਾਰੇ ਕਿਸਾਨਾਂ ਦਾ ਕਹਿਣਾ ਹੈ ਕਿ ਮੋਦੀ ਪਹਿਲਾ ਰਾਜਾ ਹੈ ਜੋ ਆਪਣੀ ਪਰਜਾ ‘ਤੇ ਗੋਲੀਆਂ ਚਲਾ ਰਿਹਾ ਹੈ।
ਪੱਛਮ ਤੋਂ ਚੱਲ ਰਹੀਆਂ ਹਵਾਵਾਂ ਕਾਰਨ ਅੱਥਰੂ ਗੈਸ ਦੇ ਗੋਲਿਆਂ ਦਾ ਧੂੰਆਂ ਹਰਿਆਣਾ ਵੱਲ ਹੀ ਆ ਰਿਹਾ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਹਵਾ ਦੀ ਦਿਸ਼ਾ ਪੱਛਮ ਤੋਂ ਪੂਰਬ ਵੱਲ ਬਦਲਣ ਕਾਰਨ ਇਹ ਸਮੱਸਿਆ ਆ ਰਹੀ ਹੈ। ਦੇਖੋ ਮੌਕੇ ਦੀਆਂ ਤਸਵੀਰਾਂ…….




















