ਦਾ ਐਡੀਟਰ ਨਿਊਜ਼, ਨਵੀਂ ਦਿੱਲੀ —– ਹਰਿਆਣਾ-ਪੰਜਾਬ ਬਾਰਡਰਾਂ ’ਤੇ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ, “ਸਾਡੀ ਸਰਕਾਰ ਦੇਸ਼ ਭਰ ਦੇ ਸਾਡੇ ਕਿਸਾਨ ਭਰਾਵਾਂ ਅਤੇ ਭੈਣਾਂ ਦੀ ਭਲਾਈ ਨਾਲ ਸਬੰਧਤ ਹਰ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਸੰਦਰਭ ਵਿੱਚ ਗੰਨੇ ਦੀ ਖਰੀਦ ਦੀ ਕੀਮਤ ਵਿੱਚ ਇਤਿਹਾਸਕ ਵਾਧੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਕਦਮ ਨਾਲ ਸਾਡੇ ਗੰਨਾ ਉਤਪਾਦਕ ਕਿਸਾਨਾਂ ਨੂੰ ਕਰੋੜਾਂ ਲਾਭ ਹੋਵੇਗਾ।”

देशभर के अपने किसान भाई-बहनों के कल्याण से जुड़े हर संकल्प को पूरा करने के लिए हमारी सरकार प्रतिबद्ध है। इसी कड़ी में गन्ना खरीद की कीमत में ऐतिहासिक बढ़ोतरी को मंजूरी दी गई है। इस कदम से हमारे करोड़ों गन्ना उत्पादक किसानों को लाभ होगा।https://t.co/Ap14Lrjw8Z https://t.co/nDEY8SAC3D
— Narendra Modi (@narendramodi) February 22, 2024
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਖੰਡ ਸੀਜ਼ਨ 2024-25 ਲਈ 10.25% ਦੀ ਖੰਡ ਰਿਕਵਰੀ ਦਰ ‘ਤੇ 340 ਰੁਪਏ ਪ੍ਰਤੀ ਕੁਇੰਟਲ ਗੰਨੇ ਦੇ ਉਚਿਤ ਅਤੇ ਲਾਭਕਾਰੀ ਮੁੱਲ (FRP) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਗੰਨੇ ਦੀ ਇਤਿਹਾਸਕ ਕੀਮਤ ਹੈ ਜੋ ਮੌਜੂਦਾ ਸੀਜ਼ਨ 2023-24 ਲਈ ਗੰਨੇ ਦੀ FRP ਨਾਲੋਂ ਲਗਭਗ 8% ਵੱਧ ਹੈ। ਸੋਧੀ ਹੋਈ FRP 01 ਅਕਤੂਬਰ 2024 ਤੋਂ ਲਾਗੂ ਹੋਵੇਗੀ।