ਦਾ ਐਡੀਟਰ ਨਿਊਜ਼, ਚੰਡੀਗੜ੍ਹ ———- ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਐਕਸ ‘ਤੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ੁਭਕਰਨ ਦੀ ਹੱਤਿਆ ਕਰਨ ਲਈ ਹਰਿਆਣਾ ਦੇ ਦੋਸ਼ੀ ਪੁਲਿਸ ਅਫਸਰਾਂ ਵਿਰੁੱਧ ਕਤਲ ਦਾ ਪਰਚਾ ਦਰਜ ਕਰੇ ਅਤੇ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਦੇਵੇ।
ਸੁਖਪਾਲ ਖਹਿਰਾ ਨੇ ਕਿਹਾ ਕਿ, “ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਦਾ ਹਾਂ ਕਿ ਬੀਤੇ ਕੱਲ੍ਹ ਕਿਸਾਨ ਅੰਦੋਲਨ 2024 ਦੌਰਾਨ ਸ਼ੁਭਕਰਨ ਦੀ ਹੱਤਿਆ ਕਰਨ ਲਈ ਹਰਿਆਣਾ ਦੇ ਦੋਸ਼ੀ ਪੁਲਿਸ ਅਫਸਰਾਂ ਵਿਰੁੱਧ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ ਅਤੇ ਉਸਦੇ ਪਰਿਵਾਰ ਨੂੰ ਸਰਹੱਦਾਂ ‘ਤੇ ਮਾਰੇ ਗਏ ਫੌਜੀ ਜਵਾਨਾਂ ਨੂੰ ਦਿੱਤੀ ਜਾਂਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇ ਬਰਾਬਰ 1 ਕਰੋੜ ਰੁਪਏ ਮੁਆਵਜ਼ਾ ਦਿੱਤਾ ਜਾਵੇ, ਕਿਉਂਕਿ ਕਿਸਾਨਾਂ ਨਾ ਸਿਰਫ ਭਾਰਤ ਦੇ ਵਿਕਾਸ ਵਿੱਚ ਯੋਗਦਾਨ ਪਾਉਂਦੇ ਹਨ, ਸਗੋਂ ਕਿਸਾਨਾਂ ਦੇ ਬੱਚੇ ਸਾਡੇ ਦੇਸ਼ ਦੀਆਂ ਸਰਹੱਦਾਂ ‘ਤੇ ਵੀ ਰਾਖੀ ਕਰਦੇ ਆਪਣੀ ਜਾਨ ਕੁਰਬਾਨ ਕਰਦੇ ਹਨ। ਨਿਹੱਥੇ ਸ਼ੁਭਕਰਨ ਦੇ ਕਤਲ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਹੈ ਇਸ ਲਈ 1 ਕਰੋੜ ਮੁਆਵਜ਼ਾ ਉਸ ਦੇ ਪਰਿਵਾਰ ਨੂੰ ਦਿੱਤਾ ਜਾਵੇ।”

I urge @BhagwantMann to register murder case U/S 302 against guilty police officers of Haryana for killing #Shubkaran during #farmerprotests2024 yesterday and his family should be given Rs 1 Cr compensation on par with ex gratia grant given to Army jawans killed on borders as…
— Sukhpal Singh Khaira (@SukhpalKhaira) February 22, 2024