ਦਾ ਐਡੀਟਰ ਨਿਊਜ਼, ਚੰਡੀਗੜ੍ਹ ——- ਚੰਡੀਗੜ੍ਹ ਪ੍ਰਸ਼ਾਸਨ ਨੇ ਇਕ ਵਾਰ ਫਿਰ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਚੋਣ 4 ਮਾਰਚ ਨੂੰ ਹੋਵੇਗੀ। ਪੰਜਾਬ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਸਾਰੀ ਚੋਣ ਪ੍ਰਕਿਰਿਆ ਨਵੇਂ ਸਿਰੇ ਤੋਂ ਹੋਵੇਗੀ। ਇਸ ਅਨੁਸਾਰ ਹੁਣ ਇਹ ਚੋਣਾਂ ਨਵੇਂ ਸਿਰੇ ਤੋਂ 4 ਮਾਰਚ ਨੂੰ ਸਵੇਰੇ 10 ਵਜੇ ਕਰਵਾਈਆਂ ਜਾਣਗੀਆਂ। ਨਾਮਜ਼ਦਗੀ ਪ੍ਰਕਿਰਿਆ 28 ਅਤੇ 29 ਫਰਵਰੀ ਨੂੰ ਹੋਵੇਗੀ।
ਉਮੀਦਵਾਰਾਂ ਵੱਲੋਂ ਨਵੇਂ ਸਿਰੇ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਜਾਵੇਗੀ। ਉਮੀਦਵਾਰ 28 ਅਤੇ 29 ਫਰਵਰੀ ਨੂੰ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ।

ਉੱਥੇ ਹੀ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਭਲਕੇ 28 ਫਰਵਰੀ ਮੇਅਰ ਦਾ ਅਹੁਦਾ ਸੰਭਾਲਣਗੇ। ਪੰਜਾਬ ਹਰਿਆਣਾ ਹਾਈ ਕੋਰਟ ਨੇ ਵੀ ਮੇਅਰ ਨੂੰ ਕੱਲ੍ਹ ਸਵੇਰੇ 10 ਵਜੇ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ ਕੀਤੇ ਹਨ।