ਦਾ ਐਡੀਟਰ ਨਿਊਜ਼, ਡਿਬਰੂਗੜ੍ਹ —– ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਗ੍ਰਿਫਤਾਰੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਤੋਂ ਮੋਬਾਈਲ ਫੋਨ, ਜਾਸੂਸੀ ਕੈਮ ਅਤੇ ਹੋਰ ਸਮਾਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਕੀਤੀ ਗਈ ਹੈ।
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 11 ਸਾਥੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਫਿਲਹਾਲ ਅੰਮ੍ਰਿਤਪਾਲ ਭੁੱਖ ਹੜਤਾਲ ‘ਤੇ ਹਨ। ਜੇਲ੍ਹ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਲਾਪਰਵਾਹੀ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ ਤੇ ਪੁੱਛ-ਗਿੱਛ ਕੀਤੀ ਜਾ ਰਹੀ ਹੈ।