ਦਾ ਐਡੀਟਰ ਨਿਊਜ਼, ਜਲੰਧਰ —— ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਦਾ ਪਰਦਾਫਾਸ਼ ਕਰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਕਾਰਟੈਲ ਦੇ 9 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 22 ਕਿਲੋ ਅਫੀਮ ਬਰਾਮਦ ਕੀਤੀ ਹੈ। ਅਫੀਮ ਦੀ ਖੇਤੀ ਕਰਨ ਵਾਲਾ ਅਤੇ ਖਰੀਦ ਕਰਨ ਵਾਲਾ ਕੁਲੈਕਟਰ ਝਾਰਖੰਡ ਤੋਂ 12 ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਵਿਦੇਸ਼ਾਂ ਵਿੱਚ ਡਰੱਗ ਸਪਲਾਈ ਕਰਨ ਵਾਲੇ ਇਸ ਨੈੱਟਵਰਕ ਬਾਰੇ ਜਾਣਕਾਰੀ ਦਿੱਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਪੁਲਿਸ ਨੇ ਜਾਂਚ ਤੋਂ ਬਾਅਦ ਕਰੀਬ 30 ਬੈਂਕ ਖਾਤਿਆਂ ਨੂੰ ਸੀਜ਼ ਕਰ ਦਿੱਤਾ ਹੈ, ਉਨ੍ਹਾਂ ਖਾਤਿਆਂ ਵਿੱਚ ਕਰੀਬ 9 ਕਰੋੜ ਰੁਪਏ ਦੀ ਡਰੱਗ ਮਨੀ ਪਈ ਸੀ। ਸਾਰੇ ਖਾਤਿਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਪਤਾ ਲੱਗ ਸਕੇਗਾ ਕਿ ਕਿੰਨਾ ਪੈਸਾ, ਕਿੱਥੇ ਅਤੇ ਕਿਵੇਂ ਟਰਾਂਸਫਰ ਕੀਤਾ ਗਿਆ। ਜਿਸ ਤੋਂ ਬਾਅਦ ਮਾਮਲੇ ਨਾਲ ਸਬੰਧਤ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

In a major blow to International Narcotic networks, Jalandhar Commissionerate Police arrests 9 members of International Drug Smuggling Cartel and seizes 22 Kg Opium
Opium agriculturist & procurement collector arrested with 12Kg Opium from #Jharkhand
Apart from the Backward &… pic.twitter.com/MIWHh7h3Vc
— DGP Punjab Police (@DGPPunjabPolice) March 10, 2024
ਇਸ ਮਾਮਲੇ ‘ਚ ਹੁਣ ਤੱਕ ਪੁਲਿਸ 6 ਕਰੋੜ ਰੁਪਏ ਤੋਂ ਵੱਧ ਦੀ ਕਰੀਬ 12 ਜਾਇਦਾਦਾਂ ਦੀ ਸ਼ਨਾਖ਼ਤ ਕਰ ਚੁੱਕੀ ਹੈ। ਇਨ੍ਹਾਂ ਨੂੰ ਕਾਬੂ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਨੇ ਉਕਤ ਮੁਲਜ਼ਮਾਂ ਕੋਲੋਂ ਚਾਰ ਵਾਹਨ ਵੀ ਬਰਾਮਦ ਕੀਤੇ ਹਨ।
ਜਲੰਧਰ ਪੁਲੀਸ ਨੇ ਇਸ ਮਾਮਲੇ ਵਿੱਚ 6 ਕਸਟਮ ਅਧਿਕਾਰੀਆਂ ਨੂੰ ਵੀ ਨਾਮਜ਼ਦ ਕੀਤਾ ਹੈ। ਜੋ ਦਿੱਲੀ ਏਅਰਪੋਰਟ ‘ਤੇ ਤਾਇਨਾਤ ਹਨ। ਹਾਲ ਹੀ ਵਿੱਚ ਸਿਟੀ ਪੁਲੀਸ ਨੇ ਵਿਦੇਸ਼ਾਂ ਵਿੱਚ ਨਸ਼ਾ ਸਪਲਾਈ ਕਰਨ ਵਾਲੇ ਮੁਲਜ਼ਮਾਂ ਦੀ ਚੇਨ ਤੋੜ ਦਿੱਤੀ ਸੀ। ਜਿਸ ਵਿੱਚ ਉਕਤ ਨਸ਼ੀਲਾ ਪਦਾਰਥ ਦਿੱਲੀ ਏਅਰਪੋਰਟ ਤੋਂ ਵਿਦੇਸ਼ ਜਾਣ ਦਾ ਖੁਲਾਸਾ ਹੋਇਆ ਸੀ। ਜਦੋਂ ਮਾਮਲੇ ਦੀ ਜਾਂਚ ਸ਼ੁਰੂ ਹੋਈ ਤਾਂ 6 ਕਸਟਮ ਅਧਿਕਾਰੀਆਂ ਦੀ ਪਛਾਣ ਹੋਈ। ਜੋ ਬਰਤਾਨੀਆ, ਅਮਰੀਕਾ, ਆਸਟ੍ਰੇਲੀਆ ਅਤੇ ਕੈਨੇਡਾ ਨੂੰ ਨਸ਼ੇ ਭੇਜਦੇ ਸੀ। ਕੇਸ ਵਿੱਚ ਸਾਰਿਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਜਲਦੀ ਹੀ ਆਪਣੇ ਉੱਚ ਅਧਿਕਾਰੀਆਂ ਨਾਲ ਗੱਲ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।