ਦਾ ਐਡੀਟਰ ਨਿਊਜ਼, ਨਵੀਂ ਦਿੱਲੀ ——- ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਵਿਚ ਸ਼ਾਮਿਲ ਹੋ ਗਈ। ਇਸ ਮੌਕੇ ਭਾਜਪਾ ਦੀ ਸੀਨੀਅਰ ਲੀਡਰ ਸਮੇਤ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਭਾਜਪਾ ਵਿਚ ਆ ਕੇ ਬਹੁਤ ਖ਼ੁਸ਼ੀ ਮਹਿਸੂਸ ਹੋ ਰਹੀ ਹੈ ਅਤੇ ਹਾਈ ਕਮਾਂਡ ਵਲੋਂ ਮੈਨੂੰ ਜੋ ਵੀ ਜ਼ਿੰਮੇਵਾਰੀ ਦਿੱਤੀ ਜਾਵੇਗੀ, ਉਸ ਨੂੰ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗੀਂ। ਉਨ੍ਹਾਂ ਅੱਗੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਦੇਖ ਕੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਲਿਆ ਹੈ।
#WATCH | Preneet Kaur, suspended Congress MP and wife of former Punjab CM Amarinder Singh, joins BJP in Delhi, today pic.twitter.com/YziHMsHDez
— ANI (@ANI) March 14, 2024
ਦੱਸ ਦੇਈਏ ਕਿ ਬੀਜੇਪੀ ‘ਚ ਸ਼ਾਮਿਲ ਹੋਣ ਪਹਿਲਾਂ ਹੀ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।