ਦਾ ਐਡੀਟਰ ਨਿਊਜ਼, ਜਲੰਧਰ ——- ਸ਼੍ਰੋਮਣੀ ਅਕਾਲੀ ਦਲ ਦੀ ਸਿਰਮੌਰ ਆਗੂ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਆਪਣੇ ਨਿੱਕਟਵਰਤੀ ਸਾਥੀਆਂ ਦੀ ਮੌਜਦੂਗੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ ਏਕਤਾ ਦਾ ਐਲਾਨ ਕਰਕੇ ਸਲਾਂਘਾਯੋਗ ਕਦਮ ਚੁੱਕਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਗਰਾ ਨੇ ਸਮੁੱਚੀ ਅਕਾਲੀ ਲੀਡਰਸ਼ਿਪ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਹੈ ਬੀਬੀ ਜਗੀਰ ਕੌਰ ਦੇ ਇਸ ਕਦਮ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਬਲ ਮਿਲਿਆ ਹੈ। ਉਹਨਾਂ ਕਿਹਾ ਕਿ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਸਮੂਲੀਅਤ ਤੋ ਬਾਅਦ ਅਲੱਗ ਅਲੱਗ ਅਕਾਲੀ ਗਰੁੱਪਾਂ ਨੂੰ ਵੀ ਚਾਹੀਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੁੱਖ ਧਾਰਾ ਵਿੱਚ ਪ੍ਰਵੇਸ਼ ਕਰਕੇ ਖਾਲਸਾ ਪੰਥ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਏਕਤਾ ਸਦਕਾ ਕਾਗਰਸ ਅਤੇ ਆਪ ਨੂੰ ਵੱਡੀ ਹਾਰ ਲਈ ਤਿਆਰ ਰਹਿਣਾ ਚਾਹੀਦਾ ਹੈ ਅੱਜ ਆਪ ਨੇ ਜੋ ਉਮੀਦਵਾਰ ਮੈਦਾਨ ਵਿੱਚ ਲਿਆਦੇ ਨੇ ਉਹ ਸਾਰੇ ਮੌਜੂਦਾ ਕੈਬਨਿਟ ਮੰਤਰੀ ਤੇ ਦੋ ਦਲ ਬਦਲੂ ਨੇ ਆਪ ਨੇ ਇਸ ਤਰ੍ਹਾਂ ਕਰਕੇ ਪਹਿਲਾਂ ਹੀ ਹਾਰ ਕਬੂਲ ਲਈ ਹੈ। ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਕੇ ਬੇਹੱਦ ਦੁੱਖੀ ਤੇ ਨਿਰਾਸ਼ ਨਜ਼ਰ ਆ ਰਹੇ ਹਨ ਵਿਧਾਨ ਸਭਾ ਦੇ ਚੱਲਦੇ ਸੈਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦੀ ਵਿਗੜੀ ਭਾਸ਼ਾ ਸੈਲੀ ਨੇ ਹਰੇਕ ਪੰਜਾਬੀ ਨੂੰ ਨਿਰਾਸ਼ ਕੀਤਾ ਹੈ।