ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਹੁਸ਼ਿਆਰਪੁਰ ਤੋਂ ਸੀਨੀਅਰ ਅਕਾਲੀ ਨੇਤਾ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਜਨਰਲ ਸਕੱਤਰ ਦਲਜੀਤ ਚੀਮਾ ਵੱਲੋਂ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਲਾਲੀ ਬਾਜਵਾ ਇਸ ਤੋਂ ਪਹਿਲਾਂ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਹਲਕਾ ਇੰਚਾਰਜ ਵੀ ਹਨ। ਇਸ ਮੌਕੇ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਸਰਦਾਰ ਬਾਦਲ ਅਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ।
SAD President S Sukhbir S Badal has appointed senior & hard working party leader S Jatinder Singh Lally Bajwa from Hoshiarpur as Senior Vice President of the party. pic.twitter.com/YiX2UfMvZn
— Dr Daljit S Cheema (@drcheemasad) March 14, 2024