ਦਾ ਐਡੀਟਰ ਨਿਊਜ਼, ਮਾਨਸਾ ——- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਘਰ ਫੇਰ ਤੋਂ ਕਿਲਕਾਰੀ ਗੂੰਜੀ ਹੈ। ਬਲਕੌਰ ਸਿੰਘ ਅਤੇ ਚਰਨ ਕੌਰ ਮੁੜ ਮਾਤਾ ਪਿਤਾ ਬਣ ਗਏ ਹਨ। ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ, ਮਤਲਬ ਕਿ ਮਰਹੂਮ ਸਿੱਧੂ ਮੂਸੇਵਾਲਾ ਦੇ ਨਿੱਕੇ ਵੀਰ ਨੇ ਘਰ ‘ਚ ਜਨਮ ਲਿਆ ਹੈ। ਇਹ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਕੀਤੀ ਹੈ। ਜੱਚਾ ਤੇ ਬੱਚਾ ਤੰਦਰੁਸਤ ਹਨ।
