ਦਾ ਐਡੀਟਰ ਨਿਊਜ਼, ਹੁਸ਼ਿਆਰਪੁਰ ———– ਭਾਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਵਿਰੁੱਧ ਪੰਜਾਬ ਸਰਕਾਰ ਨੇ ਝੂਠੀ ਐਨ ਐਸ ਸੀ ਲਗਾ ਕੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ। ਉਹਨਾਂ ਦੀ ਜੇਲ੍ਹ ਤਬਦੀਲੀ ਅਤੇ ਰਿਹਾਈ ਨੂੰ ਲੈ ਕੇ ਅੰਮ੍ਰਿਤਸਰ ਵਿਖੇ ਉਨ੍ਹਾਂ ਦੇ ਮਾਪਿਆਂ ਵੱਲੋਂ ਭੁੱਖ ਹੜਤਾਲ ਕੀਤੀ ਹੋਈ ਹੈ, ਪੰਜਾਬ ਸਰਕਾਰ ਵੱਲੋਂ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ ਅੰਮ੍ਰਿਤਸਰ ਵਿਖੇ ਵੱਡਾ ਪੰਥਕ ਇਕੱਠ ਰੱਖਿਆ ਹੋਇਆ ਹੈ। ਇਸ ਪ੍ਰੋਗਰਾਮ ਵਿੱਚ ਕੋਈ ਵੱਡਾ ਪੰਥਕ ਇਕੱਠ ਨਾ ਹੋਵੇ ਨੂੰ ਰੋਕਣ ਲਈ ਪੰਜਾਬ ਸਰਕਾਰ ਦੀ ਹਦਾਇਤ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਜਗ੍ਹਾ ਜਗ੍ਹਾ ਛਾਪੇਮਾਰੀ ਅਤੇ ਗਿਰਫਤਾਰੀਆਂ ਕੀਤੀਆਂ ਜਾ ਰਹੀਆਂ ਹਨ।
ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੇਂਦਰੀ ਵਰਕਿੰਗ ਕਮੇਟੀ ਮੈਂਬਰ ਗੁਰਨਾਮ ਸਿੰਘ ਸਿੰਗੜੀਵਾਲਾ ਨੂੰ ਮਾਡਲ ਟਾਊਨ ਪੁਲਿਸ ਥਾਣੇ ਵਲੋਂ ਐਸ ਐਚ ਓ ਰਾਮ ਸਿੰਘ ਦੀ ਅਗਵਾਈ ਹੇਠ ਹਾਊਸ ਅਰੈਸਟ ਕੀਤਾ ਗਿਆ ਇਸ ਸਮੇਂ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਭਗਵੰਤ ਮਾਨ ਸਰਕਾਰ ਦੀ ਇਸ ਘਨਾਉਣੀ ਕਾਰਵਾਈ ਨੂੰ ਮੰਦਭਾਗਾ ਅਤੇ ਬੁਰਖਲਾਹਟ ਦਾ ਸਿਟਾ ਆਖਿਆ, ਉਹਨਾਂ ਇਸ ਸਮੇਂ ਕਿਹਾ ਕਿ ਭਗਵੰਤ ਮਾਨ ਸਰਕਾਰ ਅਜਿਹੀਆਂ ਘਨਾਉਣੀਆਂ ਕਾਰਵਾਈਆਂ ਬੰਦ ਕਰਕੇ ਝੂਠੀ ਐਨ ਐਸ ਏ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਤੇ ਭੁੱਖ ਹੜਤਾਲ ਤੇ ਬੈਠੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨਾਂ ਦੇ ਸਾਥੀਆਂ ਨੂੰ ਹੋਰ ਝੂਠੀ ਐਨ ਐਸ ਏ ਵਧਾਉਣ ਲਈ ਸਾਜਿਸ਼ਾਂ ਬੰਦ ਕਰਕੇ ਤੁਰੰਤ ਜੇਲ੍ਹ ਤਬਦੀਲੀ ਅਤੇੇ ਰਿਹਾਈ ਕੀਤੀ ਜਾਵੇ। ਨਹੀਂ ਤਾਂ ਭਗਵੰਤ ਮਾਨ ਸਰਕਾਰ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਿੱਖ ਕੌਮ ਅਤੇ ਪੰਜਾਬ ਦੇ ਲੋਕਾਂ ਦੇ ਰੋਹ ਦਾ ਸ਼ਿਕਾਰ ਹੋ ਕੇ ਹਾਰ ਦਾ ਮੂੰਹ ਦੇਖਣਾ ਪਵੇਗਾ।