ਡੀ.ਸੀ. ਦਫਤਰ ਦੇ 6 ਮੁਲਾਜ਼ਿਮ ਕਰੋਨਾ ਪਾਜੇਟਿਵ
ਬਠਿੰਡਾ-ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡੇ ਦੇ ਛੇ ਮੁਲਾਜ਼ਮ ਕਰੋਨਾ ਪਾਜੇਟਿਵ ਪਾਏ ਗਏ ਹਨ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ (ਆਈ.ਏ.ਐਸ.) ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਵੀ ਵਿਅਕਤੀ ਪਿਛਲੇ ਤਿੰਨ ਦਿਨਾਂ ਦੌਰਾਨ ਦਫ਼ਤਰ ਦੇ ਸੰਪਰਕ ਵਿਚ ਆਏ ਹਨ ਉਹ ਆਪਣਾ ਕਰੋਨਾ ਦਾ ਟੈਸਟ ਜ਼ਰੂਰ ਕਰਵਾ ਲੈਣ ਅਤੇ ਇਕਾਂਤਵਾਸ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ। ਉਨਾਂ ਅੱਗੇ ਦੱਸਿਆ ਕਿ ਦਫ਼ਤਰ ਡਿਪਟੀ ਕਮਿਸ਼ਨਰ ਬਠਿੰਡਾ ਅਤੇ ਕੈਂਪ ਆਫ਼ਿਸ ਦੀ ਸਾਫ਼ ਸਫ਼ਾਈ ਦੇ ਮਕਸਦ ਕਾਰਨ ਅਗਲੇ ਤਿੰਨ ਲਈ ਆਮ ਲੋਕਾਂ ਲਈ ਬੰਦ ਰਹੇਗਾ।
ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਾਸਕ ਜ਼ਰੂਰ ਪਹਿਨਣ ਅਤੇ ਆਪਸੀ ਦੂਰੀ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਸਰਕਾਰ ਵਲੋਂ ਸਮੇਂ ਸਮੇਂ ‘ਤੇ ਦਿੱਤੀਆਂ ਜਾਣ ਵਾਲੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਇਸ ਵਾਇਰਸ ਤੋਂ ਛੁਟਕਾਰਾ ਪਾਇਆ ਜਾ ਸਕੇ। ਇੱਕ ਵਿਸ਼ੇਸ਼ ਅਪੀਲ ਜ਼ਿਲਾ ਵਾਸੀਆਂ ਨੂੰ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਫ਼ੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕੀਤਾ ਜਾਵੇ।