ਦਾ ਐਡੀਟਰ ਨਿਊਜ਼, ਨਵੀਂ ਦਿੱਲੀ —– ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ‘ਚ ਗ੍ਰਿਫਤਾਰੀ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਈਡੀ ਦੀ ਟੀਮ ਵੀਰਵਾਰ ਨੂੰ 10ਵੇਂ ਸੰਮਨ ਦੀ ਸੁਣਵਾਈ ਲਈ ਸ਼ਾਮ 7 ਵਜੇ ਉਨ੍ਹਾਂ ਦੇ ਘਰ ਪਹੁੰਚੀ। ਟੀਮ ਕੋਲ ਸਰਚ ਵਾਰੰਟ ਵੀ ਹੈ।
ਇਸ ਦੌਰਾਨ ਮੁੱਖ ਮੰਤਰੀ ਨਿਵਾਸ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਕੇਜਰੀਵਾਲ ਘਰ ਵਿੱਚ ਮੌਜੂਦ ਹਨ। ਈਡੀ ਦੇ ਸੂਤਰਾਂ ਮੁਤਾਬਕ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਈਡੀ ਦੀ ਟੀਮ ਵੱਲੋਂ ਕਰਜੀਵਾਲ ਦੇ ਮੋਬਾਈਲ ਅਤੇ ਹੋਰ ਇਲੋਕਟੋਨਿਕਸ ਡਿਵਾਈਸ ਵੀ ਕਬਜ਼ੇ ‘ਚ ਲਏ ਗਏ ਸਨ।
ਇਸ ਦੌਰਾਨ ‘ਆਪ’ ਆਗੂ ਸੌਰਭ ਭਾਰਦਵਾਜ ਨੇ ਕਿਹਾ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਪੁਲਿਸ ਨੇ ਸੌਰਭ ਨੂੰ ਮੁੱਖ ਮੰਤਰੀ ਨਿਵਾਸ ਦੇ ਅੰਦਰ ਨਹੀਂ ਜਾਣ ਦਿੱਤਾ। ਸੂਤਰਾਂ ਦੀ ਮੰਨੀਏ ਤਾਂ ਈਡੀ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਕਿਉਂਕਿ ਕੇ ਕਵਿਤਾ ਨੇ ਪੁੱਛਗਿੱਛ ਦੌਰਾਨ ਕੇਜਰੀਵਾਲ ਦਾ ਨਾਂ ਲਿਆ ਸੀ। ਇਸ ਤੋਂ ਬਾਅਦ ਈ ਡੀ ਵੱਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ।