ਦਾ ਐਡੀਟਰ ਨਿਊਜ਼, ਸੰਗਰੂਰ —– ਸੰਗਰੂਰ ਖੇਤਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਦਿਨਾਂ ‘ਚ 21 ਲੋਕਾਂ ਦੀ ਮੌਤ ਹੋਈ ਹੈ। ਉੱਥੇ ਹੀ ਕਈਆਂ ਦੀ ਹਾਲਤ ਅਜੇ ਵੀ ਗੰਭੀਰ ਹੈ। ਸੰਗਰੂਰ ਅਤੇ ਪਟਿਆਲਾ ਦੇ ਹਸਪਤਾਲਾਂ ਵਿੱਚ ਅਜੇ ਵੀ 23 ਦੇ ਕਰੀਬ ਲੋਕ ਦਾਖ਼ਲ ਹਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਦਿੱਲੀ ‘ਚ ਚੱਲ ਰਹੇ ਧਰਨੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਪਰਤ ਕੇ ਸਿੱਧੇ ਸੰਗਰੂਰ ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੇ। ਉਨ੍ਹਾਂ ਤੋਂ ਇਲਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ।
ਪਿਛਲੇ ਦਿਨੀਂ ਸੰਗਰੂਰ ਜ਼ਿਲ੍ਹੇ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਮੌਤਾਂ ਹੋਈਆਂ ਸੀ…ਅੱਜ ਮੌਕੇ 'ਤੇ ਜਾਕੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਹਰ ਸਮੇਂ ਇਹਨਾਂ ਪਰਿਵਾਰਾਂ ਦੀ ਮਦਦ ਦਾ ਭਰੋਸਾ ਦਿੱਤਾ…
ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ…ਇਹ ਮੌਤਾਂ ਨਹੀਂ ਕਤਲ ਨੇ…ਕਾਨੂੰਨ ਮੁਤਾਬਕ ਸਖਤ ਸਜ਼ਾ… pic.twitter.com/6r1y2LayGm
— Bhagwant Mann (@BhagwantMann) March 24, 2024
ਸੀਐੱਮ ਭਗਵੰਤ ਮਾਨ ਨੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸਰਕਾਰ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ। ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ…ਇਹ ਮੌਤਾਂ ਨਹੀਂ ਕਤਲ ਨੇ…ਕਾਨੂੰਨ ਮੁਤਾਬਕ ਸਖਤ ਸਜ਼ਾ ਦਿੱਤੀ ਜਾਵੇਗੀ …