ਦਾ ਐਡੀਟਰ ਨਿਊਜ਼, ਲੁਧਿਆਣਾ —— ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਦੇ ਸਾਬਕਾ ਸੀਐਮ ਬੇਅੰਤ ਸਿੰਘ ਦੇ ਪੋਤੇ ਰਵਨੀਤ ਬਿੱਟੂ ਬੀਜੇਪੀ ‘ਚ ਸ਼ਾਮਿਲ ਹੋ ਗਏ ਹਨ। ਰਵਨੀਤ ਬਿੱਟੂ ਲੁਧਿਆਨਾ ਤੋਂ ਮੌਜੂਦਾ ਸੰਸਦ ਮੈਂਬਰ ਹਨ ਅਤੇ ਉਨ੍ਹਾਂ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਨਜ਼ਦੀਕੀ ਮੰਨਿਆ ਜਾਂਦਾ ਸੀ।
ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਕਿਹਾ, “ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦੀ ਹਾਂ… ਮੈਂ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਦਾ ਪੰਜਾਬ ਨਾਲ ਬਹੁਤ ਪਿਆਰ ਹੈ ਅਤੇ ਉਹ ਸੂਬੇ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ… ਪੰਜਾਬ ਨੂੰ ਕਿਉਂ ਪਿੱਛੇ ਛੱਡਿਆ ਜਾਵੇ ?…