ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ, ਪੜ੍ਹੋ ਵੇਰਵਾ

ਦਾ ਐਡੀਟਰ ਨਿਊਜ਼, ਅੰਮ੍ਰਿਤਸਰ —– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਮਤਿਆਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮਤੇ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੇ ਹਨੀਪ੍ਰੀਤ ਦੀ ਗ੍ਰਿਫ਼ਤਾਰੀ ਦੀ ਮੰਗ, ਸਿੱਖ ਗੁਰਧਾਮਾਂ ਦੇ ਪ੍ਰਬੰਧਾਂ ’ਚ ਸਰਕਾਰੀ ਦਖ਼ਲਅੰਦਾਜ਼ੀ ਦਾ ਵਿਰੋਧ ਕਰਨ ਸਮੇਤ ਪਾਕਿਸਤਾਨ ਅੰਦਰ ਸਿੱਖ ਵਿਰਾਸਤਾਂ ਦੀ ਸੰਭਾਲ ਵੱਲ ਧਿਆਨ ਦੇਣ ਆਦਿ ਮਤੇ ਸ਼ਾਮਲ ਹਨ।

ਬੰਦੀ ਸਿੰਘਾਂ ਸਬੰਧੀ ਪਾਸ ਕੀਤੇ ਗਏ ਮਤੇ ਵਿਚ ਕਿਹਾ ਗਿਆ ਕਿ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਪ੍ਰਤੀ ਸਰਕਾਰਾਂ ਦੀ ਉਦਾਸੀਨਤਾ ਆਪਣੇ ਹੀ ਦੇਸ਼ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਤੇ ਵਖਰੇਵਾਂ ਹੈ। ਸਿੱਖ ਬੰਦੀਆਂ ਨਾਲ ਮਨੁੱਖੀ ਅਧਿਕਾਰਾਂ ਦੀ ਅਣਦੇਖੀ ਕਰਕੇ ਅਨਿਆਂ ਕੀਤਾ ਜਾ ਰਿਹਾ ਹੈ, ਕਿਉਂਕਿ ਇਨ੍ਹਾਂ ਨੇ ਉਮਰ ਕੈਦ ਤੋਂ ਵੀ ਦੁਗਣੀਆਂ ਸਜ਼ਾਵਾਂ ਸੰਵਿਧਾਨ ਦੇ ਦਾਇਰੇ ਅੰਦਰ ਰਹਿ ਕੇ ਭੁਗਤ ਲਈਆਂ ਹਨ। ਇਸ ਮਤੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਉੱਚ ਪੱਧਰੀ ਪੰਜ ਮੈਂਬਰੀ ਕਮੇਟੀ ਪ੍ਰਤੀ ਕੇਂਦਰ ਸਰਕਾਰ ਦੇ ਨਕਾਰਾਤਮਕ ਰਵੱਈਏ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਮਾਣ-ਸਤਿਕਾਰ ਪ੍ਰਤੀ ਗ਼ੈਰ-ਸੰਜੀਦਾ ਪਹੁੰਚ ਕਰਾਰ ਦਿੱਤਾ। ਮਤੇ ਰਾਹੀਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਕਰਦਿਆਂ ਬੰਦੀ ਸਿੰਘਾਂ ਦੇ ਮਾਮਲੇ ’ਤੇ ਪੰਜ ਮੈਂਬਰੀ ਕਮੇਟੀ ਰਾਹੀਂ ਗੱਲਬਾਤ ਦਾ ਰਾਹ ਖੋਲ੍ਹੇ ਅਤੇ ਸਿੱਖ ਕੌਮ ਨੂੰ ਸੰਘਰਸ਼ ਦੇ ਰਾਹ ’ਤੇ ਤੁਰਨ ਲਈ ਮਜ਼ਬੂਰ ਨਾ ਕਰੇ।

Banner Add

ਇਕ ਮਤੇ ਰਾਹੀਂ ਸਾਲ 2015 ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੀ ਪੈਰੋਕਾਰ ਹਨੀਪ੍ਰੀਤ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਇਸ ਮਾਮਲੇ ਵਿਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਸਿਰਸਾ ਡੇਰੇ ਦੇ ਪੈਰੋਕਾਰ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਦੀ ਅਦਾਲਤ ’ਚ ਕੀਤੇ ਖੁਲਾਸਿਆਂ ਤੋਂ ਸਪੱਸ਼ਟ ਹੋ ਚੁੱਕਾ ਹੈ ਕਿ ਇਸ ਸਿੱਖ ਵਿਰੋਧੀ ਵਰਤਾਰੇ ਪਿੱਛੇ ਮੁੱਖ ਸਾਜ਼ਿਸ਼ਘਾੜੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਹਨ। ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਿੱਖਾਂ ਨੂੰ ਇਨਸਾਫ਼ ਦੇਣ ਲਈ ਅਦਾਲਤੀ ਪ੍ਰਕਿਰਿਆ ਰਾਹੀਂ ਡੇਰਾ ਸਿਰਸਾ ਮੁਖੀ ਨੂੰ ਹਿਰਾਸਤ ਵਿਚ ਲਵੇ ਅਤੇ ਇਸ ਦੇ ਨਾਲ ਹੀ ਹਨੀਪ੍ਰੀਤ ਨੂੰ ਤੁਰੰਤ ਹੀ ਗ੍ਰਿਫ਼ਤਾਰ ਕੀਤਾ ਜਾਵੇ।

ਦੇਸ਼ ਦੇ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ ਦੀ ਵੀ ਇਕ ਮਤੇ ਰਾਹੀਂ ਪੁਰਜ਼ੋਰ ਹਮਾਇਤ ਕੀਤੀ ਗਈ। ਇਸ ਵਿਚ ਕੇਂਦਰ ਸਰਕਾਰ ਦੀ ਸ਼ਹਿ ’ਤੇ ਹਰਿਆਣਾ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ, ਵੱਡੀ ਗਿਣਤੀ ਵਿਚ ਰਬੜ ਦੀਆਂ ਗੋਲੀਆਂ ਚਲਾਉਣ ਤੇ ਅੱਥਰੂ ਗੈਸ ਦੇ ਗੋਲੇ ਸੁੱਟਣ, ਪਾਣੀ ਦੀਆਂ ਬੁਛਾੜਾਂ ਅਤੇ ਲਾਠੀ ਚਾਰਜ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਕੇਂਦਰ ਨਾਲ ਰਲ ਕੇ ਹਰਿਆਣਾ ਸਰਕਾਰ ਨੂੰ ਪੰਜਾਬ ਦੀ ਹੱਦ ਵਿਚ ਕਿਸਾਨਾਂ ’ਤੇ ਤਸ਼ੱਦਦ ਕਰਨ ਦੀ ਖੁੱਲ੍ਹ ਦੇਣ ਨੂੰ ਅਣਮਨੁੱਖੀ ਵਰਤਾਰਾ ਕਰਾਰ ਦਿੰਦਿਆਂ ਇਸ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਗਈ।

ਇਕ ਹੋਰ ਮਤੇ ਵਿਚ ਸਿੱਖ ਕੌਮ ਦੀਆਂ ਸੰਸਥਾਵਾਂ ਵਿਚ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਦੀ ਸਖ਼ਤ ਨਿੰਦਾ ਕੀਤੀ ਗਈ। ਮਤੇ ਵਿਚ ਤਾੜਨਾ ਕੀਤੀ ਗਈ ਕਿ ਸਰਕਾਰਾਂ ਸਿੱਖ ਸੰਸਥਾਵਾਂ ਵਿਚ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਤੋਂ ਬਾਜ ਆਉਣ।

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ’ਤੇ ਲਗਾਈ ਗਈ ਐਨਐਸਏ ਵਿੱਚ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਵੀ ਇਕ ਮਤੇ ਰਾਹੀਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਇਸ ਮਤੇ ਵਿਚ ਕਿਹਾ ਗਿਆ ਕਿ ਇਨ੍ਹਾਂ ਨੌਜੁਆਨਾਂ ਵੱਲੋਂ ਕੋਈ ਅਜਿਹਾ ਗੁਨਾਹ ਨਹੀਂ ਕੀਤਾ ਗਿਆ ਕਿ ਇਨ੍ਹਾਂ ਨੂੰ ਦੇਸ਼ ਵਿਰੋਧੀ ਗਰਦਾਨ ਕੇ ਸੂਬੇ ਤੋਂ ਬਾਹਰ ਹਜ਼ਾਰਾਂ ਕਿਲੋਮੀਟਰ ਦੂਰ ਜੇਲ੍ਹਾਂ ਵਿਚ ਬੰਦ ਰੱਖਿਆ ਜਾਵੇ। ਇਹ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਉਚਿਤ ਕਾਰਵਾਈ ਨਹੀਂ ਹੈ। ਮਤੇ ਵਿਚ ਪੰਜਾਬ ਸਰਕਾਰ ਨੂੰ ਕਿਹਾ ਗਿਆ ਕਿ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਨੌਜੁਆਨਾਂ ’ਤੇ ਲਗਾਈ ਗਈ ਐਨਐਸਏ ਖ਼ਤਮ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਤਬਦੀਲ ਕਰਕੇ ਉਨ੍ਹਾਂ ਦੇ ਮਨੁੱਖੀ ਹੱਕ-ਹਕੂਕ ਸੁਰੱਖਿਅਤ ਰੱਖੇ ਜਾਣ।

ਜਨਰਲ ਇਜਲਾਸ ਨੇ ਪਾਕਿਸਤਾਨ ’ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਸਬੰਧੀ ਕੀਤੇ ਐਲਾਨ ਦਾ ਸਵਾਗਤ ਕੀਤਾ ਅਤੇ ਪਾਕਿਸਤਾਨ ਸਰਕਾਰ ਨੂੰ ਉਥੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀਆਂ ਜਾਇਦਾਦਾਂ ’ਤੇ ਹੋਏ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਵੀ ਆਖਿਆ। ਕਿਹਾ ਗਿਆ ਕਿ ਪਾਕਿਸਤਾਨ ਅੰਦਰ ਵੱਡੀ ਗਿਣਤੀ ਵਿਚ ਸਿੱਖ ਵਿਰਾਸਤ ਗੁਰੂ ਸਾਹਿਬਾਨ ਦੀਆਂ ਨਿਸ਼ਾਨੀਆਂ ਵਜੋਂ ਮੌਜੂਦ ਹੈ, ਜਿਨ੍ਹਾਂ ਦਾ ਠੀਕ ਢੰਗ ਨਾਲ ਰੱਖ-ਰਖਾਅ ਪਾਕਿਸਤਾਨ ਸਰਕਾਰ ਦੀ ਜੁੰਮੇਵਾਰੀ ਹੈ। ਪਾਕਿਸਤਾਨ ਅੰਦਰ ਸਿੱਖ ਵਿਰਾਸਤ ਦੀ ਸਾਂਭ-ਸੰਭਾਲ ਵਾਸਤੇ ਸਿੱਖ ਸੰਸਥਾ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦੀ ਵੀ ਵਚਨਬੱਧਤਾ ਪ੍ਰਗਟਾਈ ਗਈ।

ਜਨਰਲ ਇਜਲਾਸ ਨੇ ਇਕ ਮਤੇ ਰਾਹੀਂ ਪੰਜਾਬ ਤੋਂ ਬਾਹਰਲੇ ਸੂਬਿਆਂ ’ਚ ਸਿੱਖ ਕੌਮ ਦੇ ਇਤਿਹਾਸਕ ਅਸਥਾਨਾਂ ਨਾਲ ਸਬੰਧਤ ਲਟਕਦੇ ਆ ਰਹੇ ਮਾਮਲਿਆਂ ਦੇ ਤੁਰੰਤ ਹੱਲ ਦੀ ਭਾਰਤ ਤੇ ਸਬੰਧਤ ਸੂਬਿਆਂ ਦੀਆਂ ਸਰਕਾਰਾਂ ਤੋਂ ਮੰਗ ਕੀਤੀ। ਇਨ੍ਹਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿ ਕੀ ਪਾਉੜੀ ਹਰਿਦੁਆਰ (ਉਤਰਾਖੰਡ), ਗੁਰਦੁਆਰਾ ਡਾਂਗਮਾਰ ਸਾਹਿਬ ਤੇ ਗੁਰਦੁਆਰਾ ਸਾਹਿਬ ਚੁੰਗਥਾਂਗ (ਸਿੱਕਮ), ਗੁਰਦੁਆਰਾ ਬਾਵਲੀ ਮੱਠ, ਮੰਗੂ ਮੱਠ ਤੇ ਪੰਜਾਬੀ ਮੱਠ ਜਗਨਨਾਥਪੁਰੀ (ਉੜੀਸਾ) ਅਤੇ ਗੁਰਦੁਆਰਾ ਤਪੋਸਥਾਨ ਗੁਰੂ ਨਾਨਕ ਦੇਵ ਜੀ ਮੇਚੁਕਾ ਅਰੁਨਾਚਲ ਪ੍ਰਦੇਸ਼ ਦੇ ਮਾਮਲੇ ਸ਼ਾਮਲ ਹਨ, ਜਿਨ੍ਹਾਂ ਸਬੰਧੀ ਲਗਾਤਾਰ ਅਵਾਜ਼ ਉਠਾਈ ਜਾ ਰਹੀ ਹੈ। ਮਤੇ ਰਾਹੀਂ ਮੰਗ ਕੀਤੀ ਗਈ ਕਿ ਸਿੱਖ ਗੁਰੂ ਸਾਹਿਬਾਨ ਦੀ ਯਾਦਗਾਰ ਵਜੋਂ ਸੁਸ਼ੋਭਿਤ ਉਕਤ ਅਸਥਾਨਾਂ ਬਾਰੇ ਸਰਕਾਰ ਵੱਲੋਂ ਸਾਰਥਿਕ ਪਹੁੰਚ ਅਪਣਾਈ ਜਾਵੇ, ਤਾਂ ਜੋ ਸਿੱਖ ਕੌਮ ਆਪਣੇ ਪਾਵਨ ਅਸਥਾਨਾਂ ਦੀ ਸੇਵਾ ਸੰਭਾਲ ਪੰਥਕ ਭਾਵਨਾਵਾਂ ਅਨੁਸਾਰ ਕਰ ਸਕੇ।

ਇਕ ਮਤੇ ਰਾਹੀਂ ਗੁਰੂ ਸਾਹਿਬਾਨ ਦੇ ਨਾਂ ’ਤੇ ਵੱਸਦੇ ਪੰਜਾਬ ਅੰਦਰ ਨਸ਼ਿਆਂ ਦੇ ਵਰਤਾਰੇ ’ਤੇ ਵੱਡੀ ਚਿੰਤਾ ਪ੍ਰਗਟਾਉਂਦਿਆਂ ਪੰਜਾਬ ਸਰਕਾਰ ਨੂੰ ਨਸ਼ਿਆਂ ਦੀ ਰੋਕਥਾਮ ਲਈ ਢੁੱਕਵੇਂ ਕਦਮ ਚੁੱਕਣ ਲਈ ਆਖਿਆ ਗਿਆ। ਮਤੇ ਰਾਹੀਂ ਪੰਜਾਬ ਦੇ ਲੋਕਾਂ ਅਤੇ ਖਾਸਕਰ ਨੌਜੁਆਨਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੇ ਮਾਰੂ ਵਰਤਾਰੇ ਵਿਰੁੱਧ ਸੰਗਠਤ ਹੋ ਕੇ ਇਸ ਨੂੰ ਠੱਲ੍ਹ ਪਾਉਣ ਲਈ ਜ਼ੁੰਮੇਵਾਰੀ ਨਿਭਾਉਣ।

ਜਨਰਲ ਇਜਲਾਸ ਨੇ ਇਕ ਮਤੇ ਵਿਚ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਿੱਖਾਂ ਵਿਰੁੱਧ ਸੰਗਠਤ ਤੌਰ ’ਤੇ ਕੀਤੇ ਜਾ ਰਹੇ ਸਾਜ਼ਿਸ਼ੀ ਅਤੇ ਨਫ਼ਰਤੀ ਪ੍ਰਚਾਰ ਨੂੰ ਰੋਕਣ ਲਈ ਸਰਕਾਰਾਂ ਨੂੰ ਆਪਣੀ ਜ਼ੁੰਮੇਵਾਰੀ ਨਿਭਾਉਣ ਲਈ ਆਖਿਆ। ਕਿਹਾ ਗਿਆ ਕਿ ਕੁਝ ਲੋਕ ਮਿੱਥ ਕੇ ਸਿੱਖਾਂ ਵਿਰੁੱਧ ਕੂੜ ਪ੍ਰਚਾਰ ਕਰ ਰਹੇ ਹਨ। ਇਸ ਸਭ ਲਈ ਸੋਸ਼ਲ ਮੀਡੀਆ ਨੂੰ ਹਥਿਆਰ ਦੀ ਤਰ੍ਹਾਂ ਵਰਤਿਆ ਜਾ ਰਿਹਾ ਹੈ, ਪਰ ਸਰਕਾਰਾਂ ਚੁੱਪਚਾਪ ਵੇਖ ਰਹੀਆਂ ਹਨ। ਦੇਸ਼ ਅੰਦਰ ਹਰ ਧਰਮ ਦੇ ਸਤਿਕਾਰ ਨੂੰ ਯਕੀਨੀ ਬਣਾਈ ਰੱਖਣ ਲਈ ਕੇਂਦਰ ਸਰਕਾਰ ਤੋਂ ਸੋਸ਼ਲ ਮੀਡੀਆ ਦੇ ਅਜਿਹੇ ਖ਼ਾਤਿਆਂ ਦੀ ਨਜ਼ਰਸਾਨੀ ਕਰਨ ਦੀ ਮੰਗ ਕੀਤੀ ਗਈ। ਇਸ ਮਤੇ ਰਾਹੀਂ ਸਿੱਖ ਕੌਮ ਨੂੰ ਵੀ ਅਪੀਲ ਕੀਤੀ ਗਈ ਕਿ ਸੋਸ਼ਲ ਮੀਡੀਆ ਉੱਪਰ ਧਾਰਮਿਕ ਅਤੇ ਕੌਮੀ ਮਾਮਲਿਆਂ ’ਤੇ ਕੋਈ ਵੀ ਟਿੱਪਣੀ ਕਰਨ ਸਮੇਂ ਇਹ ਜ਼ਰੂਰ ਖ਼ਿਆਲ ਰੱਖਿਆ ਜਾਵੇ ਕਿ ਉਸ ਨਾਲ ਸਿੱਖ ਇਤਿਹਾਸ, ਸਿਧਾਂਤਾਂ, ਰਹਿਤ ਮਰਯਾਦਾ ਤੇ ਨਾਲ-ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਸੱਟ ਨਾ ਵੱਜੇ।

ਇਸ ਤੋਂ ਇਲਾਵਾ ਬੀਤੇ ਸਮੇਂ ’ਚ ਅਕਾਲ ਚਲਾਣਾ ਕਰ ਗਏ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਸਵੀਰ ਕੌਰ ਦਾਤੇਵਾਸ, ਜਥੇਦਾਰ ਕੁਲਦੀਪ ਸਿੰਘ ਤੇੜਾ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦੀ ਮਾਤਾ ਬਲਬੀਰ ਕੌਰ ਨੂੰ ਸ਼ੋਕ ਮਤਿਆਂ ਰਾਹੀਂ ਸ਼ਰਧਾਜਲੀ ਭੇਟ ਕੀਤੀ ਗਈ।

Recent Posts

ਮਣੀਪੁਰ ਵਿੱਚ ਸੀਆਰਪੀਐਫ ‘ਤੇ ਕੂਕੀ ਭਾਈਚਾਰੇ ਦੇ ਲੋਕਾਂ ਨੇ ਕੀਤਾ ਹਮਲਾ, 2 ਜਵਾਨ ਸ਼ਹੀਦ

ਟੀ ਵੀ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ‘ਚ ‘ਸੋਢੀ’ ਦਾ ਕਿਰਦਾਰ ਨਿਭਾਉਣ ਵਾਲੇ ਗੁਰਚਰਨ ਸਿੰਘ ਹੋਏ ਲਾਪਤਾ, ਪੁਲਿਸ ਨੇ FIR ਕੀਤੀ ਦਰਜ

ਪੰਜਾਬ ਨੇ ਰਚਿਆ ਇਤਿਹਾਸ, 262 ਦੌੜਾਂ ਬਣਾ ਕੋਲਕਾਤਾ ਨੂੰ ਦਿੱਤੀ ਮਾਤ

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਬਾਦਲ

ਬਸੀ ਕਲਾ ਡਾ. ਰਾਜ ਦੀ ਸਿਆਸੀ ‘ਬਸ’, ਔਰਤਾਂ ਬੋਲੀਆਂ ‘ ਚੌਰਾ ‘ਆਪ’ ਵੱਲ ਭੱਜ ਗਿਆ, ਅਸੀਂ ਕਾਂਗਰਸੀ ਕਿੱਥੇ ਜਾਈਏ’

ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ

EVM ਨੂੰ ਕਲੀਨ ਚਿੱਟ, ਸੁਪਰੀਮ ਕੋਰਟ ਵੱਲੋਂ VVPAT ਵੈਰੀਫਿਕੇਸ਼ਨ ਦੀਆਂ ਸਾਰੀਆਂ ਪਟੀਸ਼ਨਾਂ ਖਾਰਜ

ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਮਾਮਲੇ ਦੇ ਤਾਰ ਜਲੰਧਰ ਨਾਲ ਜੁੜੇ, 2 ਹਥਿਆਰ ਸਪਲਾਈ ਕਰਨ ਵਾਲੇ ਕਾਬੂ

ਪ੍ਰੋ. ਅਰਵਿੰਦ ਦਾ ਬਤੌਰ ਵਾਈਸ ਚਾਂਸਲਰ ਕਾਰਜਕਾਲ ਮੁਕੰਮਲ: ਸੇਜਲ ਅੱਖਾਂ ਨਾਲ ਦਿੱਤੀ ਸੰਗੀਆਂ-ਸਾਥੀਆਂ ਨੇ ਵਿਦਾਈ

ਕਾਂਗਰਸ ਨੇ ਹਰਿਆਣਾ ਲਈ 8 ਉਮੀਦਵਾਰਾਂ ਦਾ ਕੀਤਾ ਐਲਾਨ

PM ਮੋਦੀ ਵੱਲੋਂ ਲੋਕਾਂ ਨੂੰ ਦੂਜੇ ਗੇੜ ’ਚ ਰਿਕਾਰਡ ਵੋਟਿੰਗ ਕਰਨ ਦੀ ਅਪੀਲ

ਪੜ੍ਹੋ ਕਿਹੜੇ 13 ਸੂਬਿਆਂ ਦੀਆਂ 88 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ ?

ਅੱਜ ਦੂਜੇ ਪੜਾਅ ‘ਚ 13 ਰਾਜਾਂ ਦੀਆਂ 88 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ

20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਵੱਲੋਂ ਕਾਬੂ

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਂਹ ਕਰਨ ਮਗਰੋਂ ਹੁਣ ਮੁੱਖ ਮੰਤਰੀ ਨੇ ਮੰਡੀਆਂ ਵਿਚੋਂ ਕਣਕ ਦੀ ਫਸਲ ਨਾ ਚੁੱਕ ਕੇ ਉਹਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ: ਸੁਖਬੀਰ ਬਾਦਲ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ

ਆਈਆਈਟੀ ਜੇਈਈ ਮੇਨ ਨੇ ਨਤੀਜੇ ਕੀਤੇ ਜਾਰੀ

ਟਰੈਕਟਰ-ਟਰਾਲੀ ਨਾਲ ਟੱਕਰ ਹੋਣ ਤੋਂ ਬਾਅਦ ਓਵਰਬ੍ਰਿਜ ਤੋਂ ਹੇਠਾਂ ਡਿੱਗੀ ਬੱਸ: ਟਰੈਕਟਰ-ਟਰਾਲੀ ਦੇ ਵੀ ਹੋਏ ਤਿੰਨ ਹਿੱਸੇ

ਚੀਨੀ ਅਖਬਾਰ ਨੇ ਭਾਰਤ ਦੀ ਵਿਦੇਸ਼ ਨੀਤੀ ‘ਤੇ ਚੁੱਕੇ ਸਵਾਲ: ਪੜ੍ਹੋ ਵੇਰਵਾ

ਹੱਥ ਛੱਡ ਝਾੜੂ ਫੜਨ ਵਾਲੇ ਚੱਬੇਵਾਲ ਦੀ ਹਲਕੇ ਵਿੱਚ ਘੇਰਾਬੰਦੀ, ਰਾਜਕੁਮਾਰ ਦਾ ਪਿੰਡਾਂ ਵਿੱਚ ਹੋਣ ਲੱਗਾ ਜਬਰਦਸਤ ਵਿਰੋਧ, ਪੈਰੀਂ ਪੈਣ ਤੱਕ ਗਏ, ਪਰ ਲੋਕਾਂ ਕਿਹਾ ਤੂੰ ਖੋਟਾ ਸਿੱਕਾ

ਮਜੀਠੀਆ ਦਾ ਭਾਜਪਾ ’ਤੇ ਤਿੱਖਾ ਹਮਲਾ, ਇਨ੍ਹਾਂ ਨੇ ਜੋ ਗੁਜਰਾਤ ਵਿੱਚ ਕੀਤਾ ਸੀ ਉਹ ਪੰਜਾਬ ਵਿੱਚ ਦੁਹਰਾਉਣ ਨਹੀਂ ਦਿਆਂਗੇ – ਮਜੀਠੀਆ

ਭਾਈ ਅੰਮ੍ਰਿਤਪਾਲ ਸਿੰਘ ਲੜਨਗੇ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ

ਮਹਾਰਾਸ਼ਟਰ ‘ਚ ਚੋਣ ਰੈਲੀ ਦੌਰਾਨ ਬੇਹੋਸ਼ ਹੋਏ ਨਿਤਿਨ ਗਡਕਰੀ

ਜੱਸੀ ਖੰਗੂੜਾ ਨੇ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਆਸਟ੍ਰੇਲੀਅਨ ਪੱਤਰਕਾਰ ਨੇ ਭਾਰਤ ਸਰਕਾਰ ‘ਤੇ ਚੋਣਾਂ ਦੀ ਕਵਰੇਜ ਕਰਨ ਤੋਂ ਰੋਕਣ ਦੇ ਲਾਏ ਦੋਸ਼

ਲੁਧਿਆਣਾ ਦੇ ਭਾਜਪਾ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੜ੍ਹੋ ਵੇਰਵਾ

ਟਿਕਟ ਨਾ ਮਿਲਣ ‘ਤੇ ਰੁੱਸੇ ਪਵਨ, ਮਹਿਜ ਅੱਠ ਘੰਟੇ ਚੱਲਿਆ ਆਦੀਏ ਦਾ ਨਾਰਾਜ਼ਗੀ ਡਰਾਮਾ, ਪੱਤ ਬਚਾਉਣ ਆਏ ਰਾਜਾ ਦੇ ਆਉਂਦਿਆਂ ਹੀ ਮੰਨੇ

ਸੁਖਬੀਰ ਬਾਦਲ ਵਲੋਂ ਅਰਸ਼ਦੀਪ ਸਿੰਘ ਕਲੇਰ ਲੋਕ ਸਭਾ ਹਲਕਾ ਚੰਡੀਗੜ੍ਹ ਦੇ ਕੋਆਰਡੀਨੇਟਰ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਮੋਹਿੰਦਰ ਸਿੰਘ ਕੇਪੀ ਸ੍ਰੀ ਹਰਮੰਦਿਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ ਵਿਖੇ ਜਲੰਧਰ ਦੀ ਸੀਨੀਅਰ ਲੀਡਰਸ਼ਿਪ ਸਮੇਤ ਹੋਏ ਨਤਮਸਤਕ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕਾਬੂ

ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ‘ਚ ਸ਼ਾਮਲ

ਬੀਜੇਪੀ ਨੇ ਬਿਨਾਂ ਵੋਟਾਂ ਦੇ ਜਿੱਤੀ ਸੂਰਤ ਲੋਕ ਸਭਾ ਸੀਟ, ਕਾਂਗਰਸੀ ਉਮੀਦਵਾਰ ਦੀ ਨਾਮਜ਼ਦਗੀ ਰੱਦ, ਬਾਕੀਆਂ ਨੇ ਵਾਪਸ ਲਏ ਨਾਂਅ

‘ਗੁਲਾਬੋ ਮਾਸੀ’ ਦੇ ਨਾਂਅ ਨਾਲ ਜਾਣੀ ਜਾਂਦੀ ਪੰਜਾਬੀ ਫਿਲਮ ਇੰਡਸਟਰੀ ਦੀ ਨਿਰਮਲ ਰਿਸ਼ੀ ਦਾ ਰਾਸ਼ਟਰਪਤੀ ਨੇ ਪਦਮਸ਼੍ਰੀ ਨਾਲ ਕੀਤਾ ਸਨਮਾਨ

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ: 13 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਤੇਜ਼ ਹਵਾਵਾਂ ਵੀ ਚੱਲਣਗੀਆਂ

ਪੰਜਾਬ ਦੇ ਕਿਸਾਨਾਂ ਨੇ ਬੀਜੇਪੀ ਦੇ ਆਗੂਆਂ ਨੂੰ ਦਿੱਤੀ ਬਹਿਸ ਲਈ ਖੁੱਲ੍ਹੀ ਚੁਣੌਤੀ, ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ‘ਚ ਕਰਨਗੇ 4 ਘੰਟੇ ਉਡੀਕ

ਤਾਈਵਾਨ ‘ਚ ਜ਼ਬਰਦਸਤ ਭੂਚਾਲ, ਤੀਬਰਤਾ 6.3, ਮਹਿਸੂਸ ਕੀਤੇ ਗਏ 80 ਝਟਕੇ

ਸੰਜੀਵ ਤਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਮੀਤ ਪ੍ਰਧਾਨ ਕੀਤਾ ਨਿਯੁਕਤ

ਸੁਖਬੀਰ ਬਾਦਲ ਨੇ 5 ਹੋਰ ਉਮੀਦਵਾਰਾਂ ਦੇ ਐਲਾਨੇ ਨਾਂਅ, ਚੰਡੀਗੜ੍ਹ ਤੋਂ ਵੀ ਐਲਾਨਿਆ ਉਮੀਦਵਾਰ

ਮਹਿੰਦਰ ਸਿੰਘ ਕੇ.ਪੀ. ਅਕਾਲੀ ਦਲ ਵਿਚ ਹੋਏ ਸ਼ਾਮਿਲ

ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਕੇਪੀ ਅੱਜ ਫੜ ਸਕਦੇ ਨੇ ਅਕਾਲੀ ਦਲ ਦੀ ਤੱਕੜੀ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ‘ਤੇ ਹੋਇਆ ਪਰਚਾ ਦਰਜ, ਐਸਜੀਪੀਸੀ ਪ੍ਰਧਾਨ ਨੇ ਕਿਹਾ ਸਿੱਖਾਂ ਦੀ ਧਾਰਮਿਕ ਅਜ਼ਾਦੀ ‘ਤੇ ਹਮਲਾ

ਦੇਸ਼ ਵਿੱਚ ਕੋਈ ਵੀ ਮੋਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾਈ ਅਰਵਿੰਦ ਕੇਜਰੀਵਾਲ ਅਤੇ ਹੇਮੰਤ ਸੋਰੇਨ ਨੂੰ ਜੇਲ੍ਹ ਵਿੱਚ ਨਾ ਪਾਉਂਦੇ – ਭਗਵੰਤ ਮਾਨ

ਸਾਪਲਾ ਸੈਂਪਲ ਅਕਾਲੀ ਦਲ ਵਿੱਚ ਫੇਲ, ਠੰਡਲ ਦੀ ਟਿਕਟ ਤੈਅ, ਜਥੇਦਾਰਾਂ ਨੇ ਇਕਜੁੱਟਤਾ ਨਾਲ ਬਾਦਲ ਨੂੰ ਕੀਤਾ ਨਾਮ ਤਾਇਦ

ਭੁੱਕੀ ਕਾਂਡ- ਅਕਾਲੀ ਹਲਕਾ ਇੰਚਾਰਜ ਸੀਕਰੀ ਬੈਕਫੁੱਟ ’ਤੇ, ਦੇਸ ਰਾਜ ਧੁੱਗਾ ਵੱਲੋਂ ਸੰਦੀਪ ਨੂੰ ਹੁਸੈਨਪੁਰ ਜਰੀਏ ਫਰੰਟ ਤੋਂ ‘ਸਿਆਸੀ ਬੁੱਗੀ’, ਸ਼ਾਮ-84 ’ਚ ਠੋਕੀ ਤਾਲ

ਵਿਜੇ ਸਾਂਪਲਾ ਨੂੰ ਮਨਾਉਣ ਲਈ ਪੰਜਾਬ ਭਾਜਪਾ ਪ੍ਰਧਾਨ ਜਾਖੜ ਉਨ੍ਹਾਂ ਦੇ ਘਰ ਪੁੱਜੇ

ਪੰਜਾਬ ‘ਚ ਕਾਂਗਰਸ ਨੂੰ ਡਬਲ ਝਟਕਾ: ਕਮਲਜੀਤ ਕੌਰ ਚੌਧਰੀ ਅਤੇ ਤਜਿੰਦਰ ਬਿੱਟੂ ਭਾਜਪਾ ‘ਚ ਸ਼ਾਮਲ

ਪਤੀ ਨੇ ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਿਆ, ਪੇਟ ਵਿੱਚ ਪਲ ਰਹੇ ਸੀ ਜੁੜਵਾ ਬੱਚੇ, ਮੰਜੇ ਨਾਲ ਬੰਨ੍ਹ ਲਾਈ ਅੱਗ

ਭਾਰਤ ਨੇ ਫਿਲੀਪੀਨਜ਼ ਨੂੰ ਵੇਚੀ ਬ੍ਰਹਮੋਸ ਮਿਜ਼ਾਈਲ, ਪਹਿਲੀ ਖੇਪ ਸੌਂਪੀ, 3130 ਕਰੋੜ ਰੁਪਏ ਦਾ ਕੀਤਾ ਸੌਦਾ

ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਹੋਈ ਖੂਨੀ ਝੜਪ: 2 ਦੀ ਮੌਤ, 2 ਗੰਭੀਰ ਜ਼ਖਮੀ

ਭਾਜਪਾ ਦੇ ਸੀਨੀਅਰ ਆਗੂ ਜੀਵ ਤਲਵਾੜ, ਸਾਬਕਾ ਕੌਂਸਲਰ ਨੀਤੀ ਤਲਵਾੜ ਅਤੇ ਐਸ.ਸੀ ਮੋਰਚਾ ਦੇ ਜਨਰਲ ਸਕੱਤਰ ਹਰਭਜਨ ਮੱਟੀ ਸਮੇਤ ਕਈ ਭਾਜਪਾ ਆਗੂ ਅਤੇ ਵਰਕਰ ਅਕਾਲੀ ਦਲ ‘ਚ ਸ਼ਾਮਲ

21 ਰਾਜਾਂ ਦੀਆਂ 102 ਸੀਟਾਂ ‘ਤੇ ਵੋਟਾਂ ਪਾਉਣ ਦਾ ਸਮਾਂ ਖਤਮ: ਬੰਗਾਲ ‘ਚ 77% ਵੋਟਿੰਗ ਹੋਈ

ਪ੍ਰਨੀਤ ਕੌਰ ਨੇ ਪਟਿਆਲਾ ਵਾਸੀਆਂ ਨਾਲ ਕੀਤਾ ਕੀਤਾ ਧੋਖਾ, ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ

ਇਜ਼ਰਾਈਲ ਨੇ ਦਿੱਤਾ ਈਰਾਨ ਦੇ ਹਮਲੇ ਦਾ ਜਵਾਬ, ਕੀਤਾ ਮਿਜ਼ਾਈਲ ਹਮਲਾ

ਪੜ੍ਹੋ ਪਹਿਲੇ ਪੜਾਅ ਤਹਿਤ ਕਿਹੜੇ 21 ਸੂਬਿਆਂ ‘ਚ 102 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ

ਪੀਐਮ ਮੋਦੀ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

ਪਹਿਲੇ ਪੜਾਅ ਤਹਿਤ 21 ਸੂਬਿਆਂ ‘ਚ 102 ਸੀਟਾਂ ‘ਤੇ ਵੋਟਾਂ ਪੈਣੀਆਂ ਸ਼ੁਰੂ

ਅਕਾਲੀ ਦਲ ਦੇ ਹਲਕਾ ਇੰਚਾਰਜ ਸੀਕਰੀ ਦੇ ਸਿਰ ’ਚ ‘ ਭਰਾ ਨੇ ਪਾਈ ਡੋਡਿਆਂ ਦੀ ਕਰ’, ਪੁਲਿਸ ਨੇ ਜਾਂਚ ‘ ਕੰਘੀ ਚਲਾਈ ’

ਕੈਨੇਡਾ ਦੇ ਇਤਿਹਾਸ ਦੀ ਸਭ ਤੋਂ ਵੱਡੀ Gold Heist ਵਿੱਚ ਪੰਜਾਬੀਆਂ ਦੀ ਕਰਤੂਤ ਆਈ ਸਾਹਮਣੇ, ਟੋਰਾਂਟੋ ਏਅਰਪੋਰਟ ਤੋਂ 24 ਮਿਲੀਅਨ ਸੋਨਾ ਗਾਇਬ ਹੋਣ ਦੇ ਮਾਮਲੇ ਨੂੰ ਕੈਨੇਡਾ ਪੁਲਿਸ ਨੇ ਕੀਤਾ ਟਰੇਸ, ਪੰਜਾਬੀ ਮੂਲ ਦਾ ਪਰਮਪਾਲ ਸਿੱਧੂ ਹੋਇਆ ਗ੍ਰਿਫਤਾਰ ਇੱਕ ਪੰਜਾਬੀ ਦੇ ਹੋਏ ਵਰੰਟ ਜਾਰੀ, ਪੂਰੀ ਵਾਰਦਾਤ ਵਿਚ ਪੰਜ ਦੇਸੀ ਸਮੇਤ ਨੌ ਚੋਰ ਨਾਮਜਦ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ

ਦੁਬਈ ‘ਚ ਭਾਰੀ ਮੀਂਹ ਕਾਰਨ ਬਣੀ ਹੜ੍ਹ ਵਰਗੀ ਸਥਿਤੀ, ਏਅਰਪੋਰਟ, ਮੈਟਰੋ ਸਟੇਸ਼ਨ, ਮਾਲ ਪਾਣੀ ਨਾਲ ਭਰੇ

ਸ਼ਰਾਬ ਘੁਟਾਲਾ, ਈਡੀ ਦਾ ਪੰਜਾਬ ਸਰਕਾਰ ਨੂੰ ‘ਨਾਗ ਵਲ’, ਬ੍ਰਿੰਡਕੋ ਨੂੰ ਐੱਲ-1 ਤੋਂ ਨਾਂਹ, ਠੇਕੇਦਾਰਾਂ ਦੀ ਟੇਕ ਪੁਰਾਣੇ ਸਟਾਕ ਉੱਪਰ

ਪੰਜਾਬ ਭਾਜਪਾ ਨੇ ਤਿੰਨ ਹੋਰ ਉਮੀਦਵਾਰ ਐਲਾਨੇ

ਆਪ ਪੰਜਾਬ ਨੇ 4 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

ਨਸ਼ਿਆਂ ਦਾ ਮਾਮਲਾ, ਪੰਜਾਬ ਦੇ ਤਫਤੀਸ਼ੀ ਅਫਸਰ ਹਿਮਾਚਲ ਪੁਲਿਸ ਤੋਂ ਲੈਣਗੇ ਟ੍ਰੇਨਿੰਗ, ਪਹਿਲਾ ਬੈਂਚ ਅੱਜ ਹੋਵੇਗਾ ਰਵਾਨਾ

ਸਲਮਾਨ ਖਾਨ ਦੇ ਘਰ ਬਾਹਰ ਫਾਇਰਿੰਗ ਕਰਨ ਦੇ ਮਾਮਲੇ ‘ਚ 2 ਗ੍ਰਿਫਤਾਰ: ਗੁਜਰਾਤ ਤੋਂ ਕੀਤੇ ਗਏ ਕਾਬੂ

ਓਡੀਸ਼ਾ ‘ਚ ਪੁਲ ਤੋਂ ਡਿੱਗੀ ਬੱਸ, 5 ਮੌਤਾਂ, 40 ਜ਼ਖਮੀ

ਕਰਮਜੀਤ ਅਨਮੋਲ ਵੱਲੋਂ ਰਾਮਪੁਰਾ ਫੂਲ ਹਲਕੇ ਦੇ ਪਿੰਡਾਂ ਦਾ ਚੋਣ ਦੌਰਾ

ਪੰਜਾਬ ਯੁਨੀਵਰਸਿਟੀ ’ਚ ਚਾਂਸਲਰ ਵੱਲੋਂ ਭਰਤੀਆਂ, ਚੋਣ ਜ਼ਾਬਤੇ ਨੂੰ ਪਾਇਆ ‘ਚਿੱਬ’, ਦੇਖੋ ਕੌਣ ਕੱਢਦਾ, ‘ਅਦਾਲਤ ਜਾਂ ਚੋਣ ਕਮਿਸ਼ਨ’

5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਕਾਬੂ

ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾਈ

ਅਮਰਨਾਥ ਯਾਤਰਾ 29 ਜੂਨ ਤੋਂ ਹੋਵੇਗੀ ਸ਼ੁਰੂ, ਰਜਿਸਟ੍ਰੇਸ਼ਨ ਅੱਜ ਤੋਂ

ਸਲਮਾਨ ਖ਼ਾਨ ਦੇ ਘਰ ਬਾਹਰ ਫਾਇਰਿੰਗ ਮਾਮਲਾ: ਗੋਲੀਆਂ ਚਲਾਉਣ ਵਾਲੇ ਸ਼ੂਟਰਾਂ ਦੀਆਂ ਤਸਵੀਰਾਂ ਜਾਰੀ, ਸੀਸੀਟੀਵੀ ਵੀ ਆਈ ਸਾਹਮਣੇ

ਬੀਜੇਪੀ ਪੰਜਾਬ ਦੀ ਬੂਥ ਕਾਨਫਰੰਸ ‘ਚ ਲੀਡਰ ਆਪਸ ‘ਚ ਹੀ ਹੋਏ ਹੱਥੋਪਾਈ, ਇਕ-ਦੂਜੇ ਦੇ ਕੁਰਸੀਆਂ ਅਤੇ ਮੇਜ਼ ਚੁੱਕ ਕੇ ਮਾਰੇ, ਹਰਜੀਤ ਗਰੇਵਾਲ ਮੌਕੇ ਤੋਂ ਖਿਸਕਿਆ

ਸਰਬਜੀਤ ਦੇ ਕਾਤਲ ਦੀ ਤਸਵੀਰ ਆਈ ਸਾਹਮਣੇ, ਤਿੰਨ ਗੋਲੀਆਂ ਲੱਗੀਆਂ, ਲਾਹੌਰ ਦੇ ਹਸਪਤਾਲ ਵਿੱਚ ਦਾਖਲ

ਪੰਜਾਬ ‘ਚ ਕਾਂਗਰਸ ਨੇ 6 ਉਮੀਦਵਾਰਾਂ ਦੇ ਨਾਵਾਂ ਦੀ ਕੀਤਾ ਐਲਾਨ

ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ‘ਆਪ’ ‘ਚ ਸ਼ਾਮਲ

ਪਾਕਿਸਤਾਨ ਦੇ ਲਾਹੌਰ ‘ਚ ਸਰਬਜੀਤ ਸਿੰਘ ਦੇ ਕਾਤਲ ‘ਤੇ ਕਾਤਲਾਨਾ ਹਮਲਾ, ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਮਾਰੀਆਂ ਗੋਲੀਆਂ, ਮੌਤ ਦੀ ਪੁਸ਼ਟੀ ਨਹੀਂ

PM ਮੋਦੀ ਨੇ ਜਾਰੀ ਕੀਤਾ BJP ਦਾ ਚੋਣ ਮੈਨੀਫੈਸਟੋ, ਪੜ੍ਹੋ ਵੇਰਵਾ

ਈਰਾਨ ਨੇ ਇਜ਼ਰਾਈਲ ‘ਤੇ ਕੀਤਾ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗੀਆਂ

ਬਾਈਕ ‘ਤੇ ਸਵਾਰ ਹੋ ਆਏ ਦੋ ਹਮਲਾਵਰਾਂ ਨੇ ਸਲਮਾਨ ਖਾਨ ਦੇ ਘਰ ਦੇ ਬਾਹਰ ਕੀਤੀ ਫਾਇਰਿੰਗ

ਅਕਾਲੀ ਦਲ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ, ਪੜ੍ਹੋ ਵੇਰਵਾ

ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਝੁਲਾਏ ਖਾਲਸਈ ਨਿਸ਼ਾਨ

ਥਾਣਾ ਮਟੌਰ ਦੇ ਐਸਐਚਓ ਗੱਬਰ ਸਿੰਘ ‘ਤੇ ਹੋਇਆ ਜਾਨਲੇਵਾ ਹਮਲਾ, ਪੜ੍ਹੋ ਵੇਰਵਾ

MP ਦੇ ਰੇਵਾ ‘ਚ 160 ਫੁੱਟ ਡੂੰਘੇ ਬੋਰਵੈੱਲ ‘ਚ ਫਸਿਆ ਮਾਸੂਮ: ਬਚਾਅ ਕਾਰਜ ਜਾਰੀ, 70 ਫੁੱਟ ਹੇਠਾਂ ਫਸੇ ਹੋਣ ਦਾ ਅਨੁਮਾਨ

ਲੋਕ ਸਭਾ ਚੋਣਾਂ ’ਚ ਅਕਾਲੀ ਦਲ ਦੀ ਜਿੱਤ ਤੋਂ ਡਰ ਕੇ ਆਪ ਤੇ ਕਾਂਗਰਸ ਨੇ ਅਪਵਿੱਤਰ ਗਠਜੋੜ ਕੀਤਾ: ਅਕਾਲੀ ਦਲ

30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਭਾਜਪਾ ਦੇ ਸੂਬਾ ਐਗਜੈਕਟਿਵ ਮੈਂਬਰ ਪ੍ਰੋ. ਸੁਮੇਰ ਸਿੰਘ ਸੀੜ੍ਹਾ ਸਾਥੀਆਂ ਸਮੇਤ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਾਮਲ

ਪਾਕਿਸਤਾਨ ‘ਚ ਦਿਲ ਦਹਿਲਾਉਣ ਵਾਲੀ ਘਟਨਾ: ਵਿਅਕਤੀ ਨੇ ਆਪਣੀ ਪਤਨੀ ਅਤੇ 7 ਬੱਚਿਆਂ ਨੂੰ ਕੁਹਾੜੀ ਨਾਲ ਵੱਢਿਆ, ਸਾਰਿਆਂ ਦੀ ਉਮਰ 8 ਮਹੀਨੇ ਤੋਂ 10 ਸਾਲ ਦੇ ਵਿਚਕਾਰ

ਗੈਂਗਸਟਰ ਜੈਪਾਲ ਭੁੱਲਰ ਦਾ ਸਾਥੀ 3 ਕਿਲੋ ਹੈਰੋਇਨ ਅਤੇ 2 ਨਾਜਾਇਜ਼ ਪਿਸਤੌਲਾਂ ਸਮੇਤ ਗ੍ਰਿਫਤਾਰ

ਜਲੰਧਰ ‘ਚ ਫਰਜ਼ੀ ਪੁਲਿਸ ਭਰਤੀ ਦਾ ਪਰਦਾਫਾਸ਼, ਰਜਿਸਟਰਾਂ ’ਤੇ ਲੱਗ ਰਹੀ ਸੀ ਜਾਅਲੀ ਹਾਜ਼ਰੀ, ਤਨਖਾਹ ਨਾ ਮਿਲਣ ‘ਤੇ ਹੋਇਆ ਖੁਲਾਸਾ, ਪਰਚਾ ਦਰਜ

ਭਾਜਪਾ ਅਤੇ ਹਰਿਆਣਾ ਸਰਕਾਰ ਸਿੱਖਾਂ ਦੇ ਅੰਦਰੂਨੀ ਮਸਲਿਆਂ ਵਿੱਚਕਰ ਰਹੀ ਸਿੱਧੀ ਦਖਲ ਅੰਦਾਜੀ, ਬਰਦਾਸ਼ਤਯੋਗ ਨਹੀਂ – ਐਸਜੀਪੀਸੀ ਪ੍ਰਧਾਨ

ਭਗਵੰਤ ਮਾਨ ਪੰਜਾਬ ਦਾ ਪੁੱਤ ਨਹੀਂ ਕਪੁੱਤ ਹੈ ਜੋ ਦਿੱਲੀ ਅੱਗੇ ਗੋਡੇ ਟੇਕ ਗਿਆ – ਬਿਕਰਮ ਮਜੀਠੀਆ

ਬੱਚੇ ਦੀ ਅਵਾਜ਼ ਵਾਪਸ ਆਉਣ ’ਤੇ ਪਰਿਵਾਰ ਨੇ ਸ਼ੁਕਰਾਨੇ ਵਜੋਂ ਸ੍ਰੀ ਦਰਬਾਰ ਸਾਹਿਬ ਵਿਖੇ ਟਰੈਕਟਰ ਕੀਤਾ ਭੇਟ

ਸਾਬਕਾ ਅਕਾਲੀ ਮੰਤਰੀ ਸਿਕੰਦਰ ਮਲੂਕਾ ਦੀ ਨੂੰਹ ਤੇ ਪੁੱਤ ਭਾਜਪਾ ‘ਚ ਸ਼ਾਮਿਲ

ਈਦ ਵਾਲੇ ਦਿਨ ਹਰਿਆਣਾ ‘ਚ ਪਲਟੀ ਸਕੂਲ ਬੱਸ, 6 ਬੱਚਿਆਂ ਦੀ ਮੌਤ

ਬੰਗਾਲ ‘ਚ UCC ਅਤੇ CAA ਨੂੰ ਨਹੀਂ ਹੋਣ ਦਿਆਂਗੀ ਲਾਗੂ, ਈਦ ਮੌਕੇ ਗਰਜੀ ਮਮਤਾ ਬੈਨਰਜੀ

ਹਰਿਆਣੇ ਵਿੱਚ ਗੁਰਦੁਆਰਿਆਂ ਦੇ ਸੈਣੀ ਸਰਕਾਰ ਨੇ ਕੀਤੇ ਅਕਾਊਂਟ ਫਰੀਜ, ਮੁੱਖ ਮੰਤਰੀ ਸੈਣੀ ਹੁਣ ਭਜਨ ਲਾਲ ਬਣਨ ਦੀ ਕੋਸ਼ਿਸ਼ ਨਾ ਕਰਨ: ਪੀਰ ਮੁਹੰਮਦ