ਸ਼੍ਰੋਮਣੀ ਕਮੇਟੀ ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ

– ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਹੈ ਵਿਸ਼ੇਸ਼ ਰਾਸ਼ੀ- ਐਡਵੋਕੇਟ ਧਾਮੀ

ਦਾ ਐਡੀਟਰ ਨਿਊਜ਼, ਅੰਮ੍ਰਿਤਸਰ —- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਹੋਏ ਇਸ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਬਜਟ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰ ਨੇ ਜੈਕਾਰਿਆਂ ਦੀ ਗੂੰਜ ’ਚ ਪ੍ਰਵਾਨਗੀ ਦਿੱਤੀ।

Banner Add

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਮੌਜੂਦ ਸਨ। ਬਜਟ ਪੇਸ਼ ਕਰਦਿਆਂ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਅਤੇ ਖਰਚਿਆਂ ਦੇ ਵੇਰਵੇ ਸਾਂਝੇ ਕਰਦਿਆਂ ਭਵਿੱਖ ਅੰਦਰ ਪਹਿਲ ਦੇ ਅਧਾਰ ’ਤੇ ਕੀਤੇ ਜਾਣ ਵਾਲੇ ਕਾਰਜਾਂ ਲਈ ਸੁਰੱਖਿਅਤ ਕੀਤੀ ਗਈ ਰਾਸ਼ੀ ਬਾਰੇ ਅੰਕੜੇ ਪੇਸ਼ ਕੀਤੇ।

ਬਜਟ ਇਜਲਾਸ ਮਗਰੋਂ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਸੰਤੁਲਤ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਵਾਰ ਪਿਛਲੇ ਬਜਟ ਨਾਲੋਂ 14 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਵਿਸ਼ੇਸ਼ ਤੌਰ ’ਤੇ ਅਗਲੇ ਵਿੱਤੀ ਵਰ੍ਹੇ ਦੌਰਾਨ ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵਾਰ ਧਰਮ ਪ੍ਰਚਾਰ ਕਮੇਟੀ ਦਾ ਬਜਟ 100 ਕਰੋੜ ਰੁਪਏ ਦਾ ਹੈ। ਧਰਮ ਪ੍ਰਚਾਰ ਕਮੇਟੀ ਰਾਹੀਂ ਕੀਤੇ ਜਾਣ ਵਾਲੇ ਕਾਰਜਾਂ ਲਈ ਰੱਖੀ ਰਾਸ਼ੀ ਦੀ ਤਫਸੀਲ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਦੀ ਸਤੰਬਰ ਮਹੀਨੇ ਵਿਚ ਆ ਰਹੀ ਸ਼ਤਾਬਦੀ ਮਨਾਉਣ ਲਈ 3 ਕਰੋੜ ਰੁਪਏ ਰਾਖਵੇਂ ਕੀਤੇ ਗਏ ਹਨ।

ਇਸ ਦੇ ਨਾਲ ਹੀ ਧਰਮ ਪ੍ਰਚਾਰ ਕਮੇਟੀ ਰਾਹੀਂ ਸਿੱਖ ਨੌਜੁਆਨਾਂ ਨੂੰ ਪ੍ਰਸਾਸ਼ਕੀ ਸੇਵਾਵਾਂ ਲਈ ਤਿਆਰ ਕਰਨ ਵਾਸਤੇ 2 ਕਰੋੜ ਰੁਪਏ, ਅੰਮ੍ਰਿਤਧਾਰੀ ਬੱਚੀਆਂ ਨੂੰ ਮੁਫ਼ਤ ਵਿਦਿਆ ਲਈ 2 ਕਰੋੜ ਰੁਪਏ, ਅੰਮ੍ਰਿਤਧਾਰੀ ਵਿਦਿਆਰਥੀਆਂ ਦੀਆਂ ਫੀਸਾਂ ਲਈ 2 ਕਰੋੜ 50 ਲੱਖ ਰੁਪਏ, ਅੰਮ੍ਰਿਤ ਸੰਚਾਰ ਸਮਾਗਮਾਂ ਲਈ 1 ਕਰੋੜ 80 ਲੱਖ ਰੁਪਏ, ਧਾਰਮਿਕ ਸਾਹਿਤ, ਲਾਇਬ੍ਰੇਰੀਆਂ, ਸ਼ਸਤਰ ਵਿੱਦਿਆ, ਇਤਿਹਾਸਕ ਯਾਦਗਾਰੀ ਪ੍ਰਾਜੈਕਟਾਂ ਅਤੇ ਸੰਗਤਾਂ ਨੂੰ ਵੀਡੀਓ ਵੈਨਾਂ ਰਾਹੀਂ ਧਾਰਮਿਕ ਫਿਲਮਾਂ ਦਿਖਾਉਣ ਲਈ 4 ਕਰੋੜ 45 ਲੱਖ ਰੁਪਏ, ਧਰਮ ਪ੍ਰਚਾਰ ਲਹਿਰ ਹੋਰ ਪ੍ਰਚੰਡ ਕਰਨ ਲਈ 1 ਕਰੋੜ 15 ਲੱਖ ਰੁਪਏ, ਬੱਚਿਆਂ ਨੂੰ ਧਾਰਮਿਕ ਪ੍ਰੀਖਿਆ ਰਾਹੀਂ ਗੁਰਮਤਿ ਨਾਲ ਜੋੜਨ ਲਈ 1 ਕਰੋੜ 60 ਲੱਖ ਰੁਪਏ ਅਤੇ ਪੰਜਾਬ ਤੋਂ ਬਾਹਰਲੇ ਸਿੱਖ ਮਿਸ਼ਨਾਂ ਵਾਸਤੇ 9 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਇਸੇ ਤਰ੍ਹਾਂ ਧਰਮ ਪ੍ਰਚਾਰ ਕਮੇਟੀ ਦੇ ਹੋਰ ਕਾਰਜਾਂ ਵਾਸਤੇ ਵੀ ਬਜਟ ਵਿਚ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਵਾਰ ਗੁਰਦੁਆਰਾ ਸਾਹਿਬਾਨ ਦਾ ਬਜਟ 994 ਕਰੋੜ 51 ਲੱਖ ਰੁਪਏ ਹੈ। ਇਸੇ ਤਰ੍ਹਾਂ ਵਿਦਿਅਕ ਅਦਾਰਿਆਂ ਦਾ ਬਜਟ 251 ਕਰੋੜ ਰੁਪਏ, ਪ੍ਰਿੰਟਿੰਗ ਪ੍ਰੈੱਸਾਂ ਦਾ ਬਜਟ 7 ਕਰੋੜ 94 ਲੱਖ ਰੁਪਏ ਪਾਸ ਕੀਤਾ ਗਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਇਸ ਵਾਰ ਦੇ ਬਜਟ ਵਿਚ ਵਿਦਿਅਕ ਅਦਾਰਿਆਂ ਦੇ ਸਟਾਫ਼ ਦੀਆਂ ਬਕਾਇਆ ਤਨਖ਼ਾਹਾਂ ਵਾਸਤੇ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 31 ਮਾਰਚ 2024 ਤੱਕ ਦੀਆਂ ਸਾਰੀਆਂ ਬਕਾਇਆ ਤਨਖ਼ਾਹਾਂ ਦੀ ਅਦਾਇਗੀ ਲਈ ਵਿਸ਼ੇਸ਼ ਪ੍ਰਬੰਧ ਕੀਤਾ ਹੈ। ਇਸ ਕਾਰਜ ਲਈ ਉਚੇਚੇ ਤੌਰ ’ਤੇ ਜਨਰਲ ਬੋਰਡ ਫੰਡ ਵਿਚੋਂ 10 ਕਰੋੜ ਰੁਪਏ ਦੀ ਵਿਸ਼ੇਸ਼ ਰਾਸ਼ੀ ਵਿਦਿਆ ਫੰਡ ਲਈ ਰਾਖਵੀਂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਜਨਰਲ ਬੋਰਡ ਫੰਡ, ਟਰੱਸਟ ਫੰਡ, ਵਿਦਿਆ ਫੰਡ, ਸਪੋਰਟਸ ਫੰਡ ਆਦਿ ਦੀ ਆਪਣੀ ਆਮਦਨ ਭਾਵੇਂ ਘੱਟ ਹੈ, ਪਰ ਇਨ੍ਹਾਂ ਲਈ ਗੁਰਦੁਆਰਾ ਸਾਹਿਬਾਨ ਤੋਂ ਦਸਵੰਧ ਅਤੇ ਲੋੜੀਂਦੇ ਫੰਡ ਲਏ ਜਾਂਦੇ ਹਨ। ਇਨ੍ਹਾਂ ਸਾਰੇ ਫੰਡਾਂ ਰਾਹੀਂ ਕੀਤੇ ਜਾਣ ਵਾਲੇ ਕਾਰਜ ਬੇਹੱਦ ਅਹਿਮ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਇਨ੍ਹਾਂ ਫੰਡਾਂ ਰਾਹੀਂ ਪੰਥਕ ਕਾਰਜਾਂ ਲਈ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ, ਜਿਨ੍ਹਾਂ ਵਿਚ ਬੰਦੀ ਸਿੰਘਾਂ ਦੇ ਕੇਸਾਂ ਦੀ ਪੈਰਵਾਈ ਲਈ 60 ਲੱਖ ਰੁਪਏ, ਬੰਦੀ ਸਿੰਘਾਂ ਨੂੰ ਮਾਸਿਕ ਸਨਮਾਨ ਭੱਤੇ ਲਈ 40 ਲੱਖ ਰੁਪਏ, ਧਰਮੀ ਫ਼ੌਜੀਆਂ ਲ਼ਈ 40 ਲੱਖ ਰੁਪਏ, ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ 60 ਲੱਖ ਰੁਪਏ, ਗਰੀਬ ਵਿਦਿਆਰਥੀਆਂ ਲਈ 50 ਲੱਖ ਰੁਪਏ, ਕੁਦਰਤੀ ਆਫ਼ਤਾਂ ਲਈ 1 ਕਰੋੜ 48 ਲੱਖ ਰੁਪਏ, ਖੇਡਾਂ ਲਈ 3 ਕਰੋੜ 6 ਲੱਖ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੱਖ ਇਤਿਹਾਸ ਰੀਸਰਚ ਬੋਰਡ ਰਾਹੀਂ ਖੋਜ ਕਾਰਜਾਂ ਲਈ ਵੀ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ। ਇਸ ਤੋਂ ਇਲਾਵਾ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਬੀੜ ਸਾਹਿਬ ਲਈ 1 ਕਰੋੜ 5 ਲੱਖ ਰੁਪਏ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਇਹ ਵੀ ਜ਼ਿਕਰ ਕੀਤਾ ਕਿ ਹਰਿਆਣਾ ਸਥਿਤ ਸ਼ਾਹਬਾਦ ਮਾਰਕੰਡਾ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਥਾਪਤ ਕੀਤੇ ਗਏ ਮੀਰੀ ਪੀਰੀ ਮੈਡੀਕਲ ਕਾਲਜ ਲਈ ਵੀ 8 ਕਰੋੜ ਰੁਪਏ ਰੱਖੇ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਇਸ ਮੈਡੀਕਲ ਕਾਲਜ ਨੂੰ ਮੁਕੰਮਲ ਰੂਪ ਵਿਚ ਆਰੰਭਣ ਨੂੰ ਕਈ ਮੁਸ਼ਕਲਾਂ ਦਰਪੇਸ਼ ਰਹੀਆਂ ਹਨ, ਪਰੰਤੂ ਆਸ ਹੈ ਕਿ ਇਹ ਅਗਲੇ ਸਾਲ ਤੋਂ ਬਕਾਇਦਾ ਸ਼ੁਰੂ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਲੋੜੀਂਦੀ ਮਸ਼ੀਨਰੀ ਅਤੇ ਹੋਰ ਖਰਚਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਅਦਾਰਿਆਂ ਦਾ ਬਜਟ ਸਮੁੱਚੇ ਰੂਪ ਵਿਚ ਸੰਗਤ ਵੱਲੋਂ ਭੇਟਾ ਕੀਤੀ ਜਾਂਦੀ ਮਾਇਆ ਅਤੇ ਦਸਵੰਧ ’ਤੇ ਹੀ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸੀਮਤ ਸਾਧਨਾਂ ਵਿਚ ਸਿੱਖ ਸੰਸਥਾ ਵੱਲੋਂ ਧਰਮ ਪ੍ਰਚਾਰ, ਵਿਦਿਆ, ਸਿਹਤ ਸੇਵਾਵਾਂ ਅਤੇ ਪੰਥ ਭਲਾਈ ਤੇ ਮਾਨਵ ਹਿੱਤਕਾਰੀ ਕਾਰਜ ਕੀਤੇ ਜਾਂਦੇ ਹਨ। ਜਿਹੜੇ ਕੰਮ ਸਰਕਾਰਾਂ ਦੇ ਕੀਤੇ ਜਾਣ ਵਾਲੇ ਹਨ, ਸ਼੍ਰੋਮਣੀ ਕਮੇਟੀ ਉਨ੍ਹਾਂ ਵਿਚ ਵੀ ਮੋਹਰੀ ਭੂਮਿਕਾ ਅਦਾ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਦਾ ਬਜਟ ਪੰਜਾਬ ਸਰਕਾਰ ਦੇ ਮੁਕਾਬਲੇ 1 ਫੀਸਦੀ ਤੋਂ ਘੱਟ ਹੈ, ਜਦਕਿ ਕੁਝ ਲੋਕਾਂ ਵੱਲੋਂ ਜਾਣਬੁਝ ਕੇ ਇਹ ਬਿਰਤਾਂਤ ਸਿਰਜਿਆ ਜਾਂਦਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਬਜਟ ਪੰਜਾਬ ਸਰਕਾਰ ਤੋਂ ਵੱਧ ਹੈ। ਉਨ੍ਹਾਂ ਵਚਨਬੱਧਤਾ ਪ੍ਰਗਟਾਈ ਕਿ ਸਿੱਖ ਸੰਸਥਾ ਸੰਗਤ ਦੇ ਸਹਿਯੋਗ ਨਾਲ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਕੌਮੀ ਮੁੱਦਿਆਂ ’ਤੇ ਆਪਣੀ ਗਤੀਸ਼ੀਲਤਾ ਬਣਾਈ ਰੱਖੇਗੀ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਕੀਤੇ ਜਾਣ ਵਾਲੇ ਕਾਰਜਾਂ ਵਿਚ ਦੋ ਕਦਮ ਅੱਗੇ ਰਹੇਗੀ।

ਬਜਟ ਇਸਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਸ. ਬਲਵਿੰਦਰ ਸਿੰਘ ਬੈਂਸ ਤੇ ਸ. ਸੁਖਹਰਪ੍ਰੀਤ ਸਿੰਘ ਰੋਡੇ ਨੇ ਵੀ ਸੰਬੋਧਨ ਕੀਤਾ। ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਚਲਾਈ। ਅਰਦਾਸ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਜਸਮੇਰ ਸਿੰਘ ਲਾਛੜੂ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ, ਸ. ਜਸਵੰਤ ਸਿੰਘ ਪੁੜੈਣ, ਸ਼੍ਰੋਮਣੀ ਕਮੇਟੀ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਜਗਸੀਰ ਸਿੰਘ ਮਾਗੇਆਣਾ, ਸ. ਗੁਰਪਾਲ ਸਿੰਘ ਗੋਰਾ, ਬੀਬੀ ਕਿਰਨਵੀਰ ਕੌਰ, ਸ. ਨਤਵੇਜ ਸਿੰਘ ਕਾਉਣੀ, ਸ. ਕੌਰ ਸਿੰਘ ਬਹਾਵਵਾਲਾ, ਬੀਬੀ ਪਰਮਿੰਦਰ ਕੌਰ, ਸ. ਦਰਸ਼ਨ ਸਿੰਘ ਬਰਾੜ, ਸ. ਪ੍ਰੀਤਮ ਸਿੰਘ ਮਲਸੀਹਾਂ, ਸ. ਬਲਵਿੰਦਰ ਸਿੰਘ ਭੰਮਾਂ ਲੰਡਾ, ਸ. ਸਤਪਾਲ ਸਿੰਘ ਤਲਵੰਡੀ, ਸ. ਗੁਰਮੀਤ ਸਿੰਘ ਬੂਹ, ਬੀਬੀ ਨਰਿੰਦਰ ਕੌਰ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਸੁਖਹਰਪ੍ਰੀਤ ਸਿੰਘ ਰੋਡੇ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਸ਼ੇਰ ਸਿੰਘ ਮੰਡਵਾਲਾ, ਸ. ਫੁੰਮਣ ਸਿੰਘ, ਬੀਬੀ ਜੋਗਿੰਦਰ ਕੌਰ ਰਠੌਰ, ਸ. ਸੁਰਜੀਤ ਸਿੰਘ ਰਾਏਪੁਰ, ਬੀਬੀ ਪਰਮਜੀਤ ਕੌਰ, ਸ. ਗੋਬਿੰਦ ਸਿੰਘ ਲੌਂਗੋਵਾਲ, ਸ. ਮਲਕੀਤ ਸਿੰਘ ਚੰਗਾਲ, ਸ. ਪਰਮਜੀਤ ਸਿੰਘ ਖਾਲਸਾ, ਬੀਬੀ ਸ਼ਰਨਜੀਤ ਕੌਰ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਦੇਵ ਸਿੰਘ ਰੋਂਗਲਾ, ਸ. ਸਤਵਿੰਦਰ ਸਿੰਘ ਟੌਹੜਾ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਨਿਰਮੈਲ ਸਿੰਘ ਜੌਲਾਂ, ਸ. ਸੁਰਜੀਤ ਸਿੰਘ ਗੜ੍ਹੀ, ਬਾਬਾ ਗੁਰਪ੍ਰੀਤ ਸਿੰਘ, ਸ. ਅਵਤਾਰ ਸਿੰਘ ਰਿਆ, ਸ. ਰਵਿੰਦਰ ਸਿੰਘ ਖਾਲਸਾ, ਸ. ਚਰਨ ਸਿੰਘ ਆਲਮਗੀਰ, ਸ. ਹਰਪਾਲ ਸਿੰਘ ਜੱਲਾ, ਸ. ਗੁਰਪ੍ਰੀਤ ਸਿੰਘ ਗਰਚਾ, ਸ. ਜਗਜੀਤ ਸਿੰਘ ਤਲਵੰਡੀ, ਸ. ਬਲਵਿੰਦਰ ਸਿੰਘ ਬੈਂਸ, ਸ. ਸਰਬੰਸ ਸਿੰਘ ਮਾਣਕੀ, ਬੀਬੀ ਹਰਜਿੰਦਰ ਕੌਰ, ਸ. ਬਲਦੇਵ ਸਿੰਘ ਕਲਿਆਣ, ਬੀਬੀ ਦਵਿੰਦਰ ਕੌਰ ਕਾਲੜਾ, ਸ. ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕੌਰ ਭਟਨੂਰਾ, ਬੀਬੀ ਗੁਰਪ੍ਰੀਤ ਕੌਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਲਵਿੰਦਰ ਸਿੰਘ ਵੇਂਈਪੂਈਂ, ਸ. ਗੁਰਬਚਨ ਸਿੰਘ ਕਰਮੂੰਵਾਲਾ, ਬੀਬੀ ਹਰਜਿੰਦਰ ਕੌਰ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਸੁਰਜੀਤ ਸਿੰਘ ਭਿੱਟੇਵੱਡ, ਬੀਬੀ ਬਲਵਿੰਦਰ ਕੌਰ ਲੋਪੋਕੇ, ਸ. ਅਮਰੀਕ ਸਿੰਘ ਵਿਛੋਆ, ਬੀਬੀ ਸਵਰਨ ਕੌਰ ਤੇੜਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਬੀਬੀ ਜਸਵੀਰ ਕੌਰ ਜੱਫਰਵਾਲ, ਸ. ਰਵਿੰਦਰ ਸਿੰਘ ਚੱਕ, ਸ. ਸੁਰਿੰਦਰ ਸਿੰਘ ਠੇਕੇਦਾਰ, ਸ. ਜੰਗ ਬਹਾਦਰ ਸਿੰਘ ਰਾਏ, ਸ. ਅਮਰਜੀਤ ਸਿੰਘ ਚਾਵਲਾ, ਸ. ਅਜਮੇਰ ਸਿੰਘ ਖੇੜਾ, ਬੀਬੀ ਪਰਮਜੀਤ ਕੌਰ ਲਾਂਡਰਾਂ, ਭਾਈ ਰਾਮ ਸਿੰਘ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਸੁਖਜੀਤ ਸਿੰਘ ਕਾਦੀਆਂ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਫੈਡਰੇਸ਼ਨ ਆਗੂ ਸ. ਜਸਬੀਰ ਸਿੰਘ ਘੁੰਮਣ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਪਰਮਜੀਤ ਸਿੰਘ ਸਰੋਆ ਆਦਿ ਹਾਜ਼ਰ ਸਨ।

Recent Posts

ਕੇਜਰੀਵਾਲ ਦੇ ਜੇਲ੍ਹ ‘ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀਂ ਦੇ ਰਹੇ ਅਸਤੀਫਾ – ਪ੍ਰਨੀਤ ਕੌਰ

ਬਠਿੰਡਾ: ਡੀਸੀ ਅਤੇ ਐਸਪੀ ਦੀ ਰਿਹਾਇਸ਼ ਨੇੜੇ ਲਿਖੇ ਗਏ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਪੜ੍ਹੋ ਵੇਰਵਾ

ਮਣੀਪੁਰ ਵਿੱਚ ਸੀਆਰਪੀਐਫ ‘ਤੇ ਕੂਕੀ ਭਾਈਚਾਰੇ ਦੇ ਲੋਕਾਂ ਨੇ ਕੀਤਾ ਹਮਲਾ, 2 ਜਵਾਨ ਸ਼ਹੀਦ

ਟੀ ਵੀ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ‘ਚ ‘ਸੋਢੀ’ ਦਾ ਕਿਰਦਾਰ ਨਿਭਾਉਣ ਵਾਲੇ ਗੁਰਚਰਨ ਸਿੰਘ ਹੋਏ ਲਾਪਤਾ, ਪੁਲਿਸ ਨੇ FIR ਕੀਤੀ ਦਰਜ

ਪੰਜਾਬ ਨੇ ਰਚਿਆ ਇਤਿਹਾਸ, 262 ਦੌੜਾਂ ਬਣਾ ਕੋਲਕਾਤਾ ਨੂੰ ਦਿੱਤੀ ਮਾਤ

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਬਾਦਲ

ਬਸੀ ਕਲਾ ਡਾ. ਰਾਜ ਦੀ ਸਿਆਸੀ ‘ਬਸ’, ਔਰਤਾਂ ਬੋਲੀਆਂ ‘ ਚੌਰਾ ‘ਆਪ’ ਵੱਲ ਭੱਜ ਗਿਆ, ਅਸੀਂ ਕਾਂਗਰਸੀ ਕਿੱਥੇ ਜਾਈਏ’

ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ

EVM ਨੂੰ ਕਲੀਨ ਚਿੱਟ, ਸੁਪਰੀਮ ਕੋਰਟ ਵੱਲੋਂ VVPAT ਵੈਰੀਫਿਕੇਸ਼ਨ ਦੀਆਂ ਸਾਰੀਆਂ ਪਟੀਸ਼ਨਾਂ ਖਾਰਜ

ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਮਾਮਲੇ ਦੇ ਤਾਰ ਜਲੰਧਰ ਨਾਲ ਜੁੜੇ, 2 ਹਥਿਆਰ ਸਪਲਾਈ ਕਰਨ ਵਾਲੇ ਕਾਬੂ

ਪ੍ਰੋ. ਅਰਵਿੰਦ ਦਾ ਬਤੌਰ ਵਾਈਸ ਚਾਂਸਲਰ ਕਾਰਜਕਾਲ ਮੁਕੰਮਲ: ਸੇਜਲ ਅੱਖਾਂ ਨਾਲ ਦਿੱਤੀ ਸੰਗੀਆਂ-ਸਾਥੀਆਂ ਨੇ ਵਿਦਾਈ

ਕਾਂਗਰਸ ਨੇ ਹਰਿਆਣਾ ਲਈ 8 ਉਮੀਦਵਾਰਾਂ ਦਾ ਕੀਤਾ ਐਲਾਨ

PM ਮੋਦੀ ਵੱਲੋਂ ਲੋਕਾਂ ਨੂੰ ਦੂਜੇ ਗੇੜ ’ਚ ਰਿਕਾਰਡ ਵੋਟਿੰਗ ਕਰਨ ਦੀ ਅਪੀਲ

ਪੜ੍ਹੋ ਕਿਹੜੇ 13 ਸੂਬਿਆਂ ਦੀਆਂ 88 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ ?

ਅੱਜ ਦੂਜੇ ਪੜਾਅ ‘ਚ 13 ਰਾਜਾਂ ਦੀਆਂ 88 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ

20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਵੱਲੋਂ ਕਾਬੂ

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਂਹ ਕਰਨ ਮਗਰੋਂ ਹੁਣ ਮੁੱਖ ਮੰਤਰੀ ਨੇ ਮੰਡੀਆਂ ਵਿਚੋਂ ਕਣਕ ਦੀ ਫਸਲ ਨਾ ਚੁੱਕ ਕੇ ਉਹਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ: ਸੁਖਬੀਰ ਬਾਦਲ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ

ਆਈਆਈਟੀ ਜੇਈਈ ਮੇਨ ਨੇ ਨਤੀਜੇ ਕੀਤੇ ਜਾਰੀ

ਟਰੈਕਟਰ-ਟਰਾਲੀ ਨਾਲ ਟੱਕਰ ਹੋਣ ਤੋਂ ਬਾਅਦ ਓਵਰਬ੍ਰਿਜ ਤੋਂ ਹੇਠਾਂ ਡਿੱਗੀ ਬੱਸ: ਟਰੈਕਟਰ-ਟਰਾਲੀ ਦੇ ਵੀ ਹੋਏ ਤਿੰਨ ਹਿੱਸੇ

ਚੀਨੀ ਅਖਬਾਰ ਨੇ ਭਾਰਤ ਦੀ ਵਿਦੇਸ਼ ਨੀਤੀ ‘ਤੇ ਚੁੱਕੇ ਸਵਾਲ: ਪੜ੍ਹੋ ਵੇਰਵਾ

ਹੱਥ ਛੱਡ ਝਾੜੂ ਫੜਨ ਵਾਲੇ ਚੱਬੇਵਾਲ ਦੀ ਹਲਕੇ ਵਿੱਚ ਘੇਰਾਬੰਦੀ, ਰਾਜਕੁਮਾਰ ਦਾ ਪਿੰਡਾਂ ਵਿੱਚ ਹੋਣ ਲੱਗਾ ਜਬਰਦਸਤ ਵਿਰੋਧ, ਪੈਰੀਂ ਪੈਣ ਤੱਕ ਗਏ, ਪਰ ਲੋਕਾਂ ਕਿਹਾ ਤੂੰ ਖੋਟਾ ਸਿੱਕਾ

ਮਜੀਠੀਆ ਦਾ ਭਾਜਪਾ ’ਤੇ ਤਿੱਖਾ ਹਮਲਾ, ਇਨ੍ਹਾਂ ਨੇ ਜੋ ਗੁਜਰਾਤ ਵਿੱਚ ਕੀਤਾ ਸੀ ਉਹ ਪੰਜਾਬ ਵਿੱਚ ਦੁਹਰਾਉਣ ਨਹੀਂ ਦਿਆਂਗੇ – ਮਜੀਠੀਆ

ਭਾਈ ਅੰਮ੍ਰਿਤਪਾਲ ਸਿੰਘ ਲੜਨਗੇ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ

ਮਹਾਰਾਸ਼ਟਰ ‘ਚ ਚੋਣ ਰੈਲੀ ਦੌਰਾਨ ਬੇਹੋਸ਼ ਹੋਏ ਨਿਤਿਨ ਗਡਕਰੀ

ਜੱਸੀ ਖੰਗੂੜਾ ਨੇ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਆਸਟ੍ਰੇਲੀਅਨ ਪੱਤਰਕਾਰ ਨੇ ਭਾਰਤ ਸਰਕਾਰ ‘ਤੇ ਚੋਣਾਂ ਦੀ ਕਵਰੇਜ ਕਰਨ ਤੋਂ ਰੋਕਣ ਦੇ ਲਾਏ ਦੋਸ਼

ਲੁਧਿਆਣਾ ਦੇ ਭਾਜਪਾ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੜ੍ਹੋ ਵੇਰਵਾ

ਟਿਕਟ ਨਾ ਮਿਲਣ ‘ਤੇ ਰੁੱਸੇ ਪਵਨ, ਮਹਿਜ ਅੱਠ ਘੰਟੇ ਚੱਲਿਆ ਆਦੀਏ ਦਾ ਨਾਰਾਜ਼ਗੀ ਡਰਾਮਾ, ਪੱਤ ਬਚਾਉਣ ਆਏ ਰਾਜਾ ਦੇ ਆਉਂਦਿਆਂ ਹੀ ਮੰਨੇ

ਸੁਖਬੀਰ ਬਾਦਲ ਵਲੋਂ ਅਰਸ਼ਦੀਪ ਸਿੰਘ ਕਲੇਰ ਲੋਕ ਸਭਾ ਹਲਕਾ ਚੰਡੀਗੜ੍ਹ ਦੇ ਕੋਆਰਡੀਨੇਟਰ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਮੋਹਿੰਦਰ ਸਿੰਘ ਕੇਪੀ ਸ੍ਰੀ ਹਰਮੰਦਿਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ ਵਿਖੇ ਜਲੰਧਰ ਦੀ ਸੀਨੀਅਰ ਲੀਡਰਸ਼ਿਪ ਸਮੇਤ ਹੋਏ ਨਤਮਸਤਕ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕਾਬੂ

ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ‘ਚ ਸ਼ਾਮਲ

ਬੀਜੇਪੀ ਨੇ ਬਿਨਾਂ ਵੋਟਾਂ ਦੇ ਜਿੱਤੀ ਸੂਰਤ ਲੋਕ ਸਭਾ ਸੀਟ, ਕਾਂਗਰਸੀ ਉਮੀਦਵਾਰ ਦੀ ਨਾਮਜ਼ਦਗੀ ਰੱਦ, ਬਾਕੀਆਂ ਨੇ ਵਾਪਸ ਲਏ ਨਾਂਅ

‘ਗੁਲਾਬੋ ਮਾਸੀ’ ਦੇ ਨਾਂਅ ਨਾਲ ਜਾਣੀ ਜਾਂਦੀ ਪੰਜਾਬੀ ਫਿਲਮ ਇੰਡਸਟਰੀ ਦੀ ਨਿਰਮਲ ਰਿਸ਼ੀ ਦਾ ਰਾਸ਼ਟਰਪਤੀ ਨੇ ਪਦਮਸ਼੍ਰੀ ਨਾਲ ਕੀਤਾ ਸਨਮਾਨ

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ: 13 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਤੇਜ਼ ਹਵਾਵਾਂ ਵੀ ਚੱਲਣਗੀਆਂ

ਪੰਜਾਬ ਦੇ ਕਿਸਾਨਾਂ ਨੇ ਬੀਜੇਪੀ ਦੇ ਆਗੂਆਂ ਨੂੰ ਦਿੱਤੀ ਬਹਿਸ ਲਈ ਖੁੱਲ੍ਹੀ ਚੁਣੌਤੀ, ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ‘ਚ ਕਰਨਗੇ 4 ਘੰਟੇ ਉਡੀਕ

ਤਾਈਵਾਨ ‘ਚ ਜ਼ਬਰਦਸਤ ਭੂਚਾਲ, ਤੀਬਰਤਾ 6.3, ਮਹਿਸੂਸ ਕੀਤੇ ਗਏ 80 ਝਟਕੇ

ਸੰਜੀਵ ਤਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਮੀਤ ਪ੍ਰਧਾਨ ਕੀਤਾ ਨਿਯੁਕਤ

ਸੁਖਬੀਰ ਬਾਦਲ ਨੇ 5 ਹੋਰ ਉਮੀਦਵਾਰਾਂ ਦੇ ਐਲਾਨੇ ਨਾਂਅ, ਚੰਡੀਗੜ੍ਹ ਤੋਂ ਵੀ ਐਲਾਨਿਆ ਉਮੀਦਵਾਰ

ਮਹਿੰਦਰ ਸਿੰਘ ਕੇ.ਪੀ. ਅਕਾਲੀ ਦਲ ਵਿਚ ਹੋਏ ਸ਼ਾਮਿਲ

ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਕੇਪੀ ਅੱਜ ਫੜ ਸਕਦੇ ਨੇ ਅਕਾਲੀ ਦਲ ਦੀ ਤੱਕੜੀ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ‘ਤੇ ਹੋਇਆ ਪਰਚਾ ਦਰਜ, ਐਸਜੀਪੀਸੀ ਪ੍ਰਧਾਨ ਨੇ ਕਿਹਾ ਸਿੱਖਾਂ ਦੀ ਧਾਰਮਿਕ ਅਜ਼ਾਦੀ ‘ਤੇ ਹਮਲਾ

ਦੇਸ਼ ਵਿੱਚ ਕੋਈ ਵੀ ਮੋਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾਈ ਅਰਵਿੰਦ ਕੇਜਰੀਵਾਲ ਅਤੇ ਹੇਮੰਤ ਸੋਰੇਨ ਨੂੰ ਜੇਲ੍ਹ ਵਿੱਚ ਨਾ ਪਾਉਂਦੇ – ਭਗਵੰਤ ਮਾਨ

ਸਾਪਲਾ ਸੈਂਪਲ ਅਕਾਲੀ ਦਲ ਵਿੱਚ ਫੇਲ, ਠੰਡਲ ਦੀ ਟਿਕਟ ਤੈਅ, ਜਥੇਦਾਰਾਂ ਨੇ ਇਕਜੁੱਟਤਾ ਨਾਲ ਬਾਦਲ ਨੂੰ ਕੀਤਾ ਨਾਮ ਤਾਇਦ

ਭੁੱਕੀ ਕਾਂਡ- ਅਕਾਲੀ ਹਲਕਾ ਇੰਚਾਰਜ ਸੀਕਰੀ ਬੈਕਫੁੱਟ ’ਤੇ, ਦੇਸ ਰਾਜ ਧੁੱਗਾ ਵੱਲੋਂ ਸੰਦੀਪ ਨੂੰ ਹੁਸੈਨਪੁਰ ਜਰੀਏ ਫਰੰਟ ਤੋਂ ‘ਸਿਆਸੀ ਬੁੱਗੀ’, ਸ਼ਾਮ-84 ’ਚ ਠੋਕੀ ਤਾਲ

ਵਿਜੇ ਸਾਂਪਲਾ ਨੂੰ ਮਨਾਉਣ ਲਈ ਪੰਜਾਬ ਭਾਜਪਾ ਪ੍ਰਧਾਨ ਜਾਖੜ ਉਨ੍ਹਾਂ ਦੇ ਘਰ ਪੁੱਜੇ

ਪੰਜਾਬ ‘ਚ ਕਾਂਗਰਸ ਨੂੰ ਡਬਲ ਝਟਕਾ: ਕਮਲਜੀਤ ਕੌਰ ਚੌਧਰੀ ਅਤੇ ਤਜਿੰਦਰ ਬਿੱਟੂ ਭਾਜਪਾ ‘ਚ ਸ਼ਾਮਲ

ਪਤੀ ਨੇ ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਿਆ, ਪੇਟ ਵਿੱਚ ਪਲ ਰਹੇ ਸੀ ਜੁੜਵਾ ਬੱਚੇ, ਮੰਜੇ ਨਾਲ ਬੰਨ੍ਹ ਲਾਈ ਅੱਗ

ਭਾਰਤ ਨੇ ਫਿਲੀਪੀਨਜ਼ ਨੂੰ ਵੇਚੀ ਬ੍ਰਹਮੋਸ ਮਿਜ਼ਾਈਲ, ਪਹਿਲੀ ਖੇਪ ਸੌਂਪੀ, 3130 ਕਰੋੜ ਰੁਪਏ ਦਾ ਕੀਤਾ ਸੌਦਾ

ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਹੋਈ ਖੂਨੀ ਝੜਪ: 2 ਦੀ ਮੌਤ, 2 ਗੰਭੀਰ ਜ਼ਖਮੀ

ਭਾਜਪਾ ਦੇ ਸੀਨੀਅਰ ਆਗੂ ਜੀਵ ਤਲਵਾੜ, ਸਾਬਕਾ ਕੌਂਸਲਰ ਨੀਤੀ ਤਲਵਾੜ ਅਤੇ ਐਸ.ਸੀ ਮੋਰਚਾ ਦੇ ਜਨਰਲ ਸਕੱਤਰ ਹਰਭਜਨ ਮੱਟੀ ਸਮੇਤ ਕਈ ਭਾਜਪਾ ਆਗੂ ਅਤੇ ਵਰਕਰ ਅਕਾਲੀ ਦਲ ‘ਚ ਸ਼ਾਮਲ

21 ਰਾਜਾਂ ਦੀਆਂ 102 ਸੀਟਾਂ ‘ਤੇ ਵੋਟਾਂ ਪਾਉਣ ਦਾ ਸਮਾਂ ਖਤਮ: ਬੰਗਾਲ ‘ਚ 77% ਵੋਟਿੰਗ ਹੋਈ

ਪ੍ਰਨੀਤ ਕੌਰ ਨੇ ਪਟਿਆਲਾ ਵਾਸੀਆਂ ਨਾਲ ਕੀਤਾ ਕੀਤਾ ਧੋਖਾ, ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ

ਇਜ਼ਰਾਈਲ ਨੇ ਦਿੱਤਾ ਈਰਾਨ ਦੇ ਹਮਲੇ ਦਾ ਜਵਾਬ, ਕੀਤਾ ਮਿਜ਼ਾਈਲ ਹਮਲਾ

ਪੜ੍ਹੋ ਪਹਿਲੇ ਪੜਾਅ ਤਹਿਤ ਕਿਹੜੇ 21 ਸੂਬਿਆਂ ‘ਚ 102 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ

ਪੀਐਮ ਮੋਦੀ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

ਪਹਿਲੇ ਪੜਾਅ ਤਹਿਤ 21 ਸੂਬਿਆਂ ‘ਚ 102 ਸੀਟਾਂ ‘ਤੇ ਵੋਟਾਂ ਪੈਣੀਆਂ ਸ਼ੁਰੂ

ਅਕਾਲੀ ਦਲ ਦੇ ਹਲਕਾ ਇੰਚਾਰਜ ਸੀਕਰੀ ਦੇ ਸਿਰ ’ਚ ‘ ਭਰਾ ਨੇ ਪਾਈ ਡੋਡਿਆਂ ਦੀ ਕਰ’, ਪੁਲਿਸ ਨੇ ਜਾਂਚ ‘ ਕੰਘੀ ਚਲਾਈ ’

ਕੈਨੇਡਾ ਦੇ ਇਤਿਹਾਸ ਦੀ ਸਭ ਤੋਂ ਵੱਡੀ Gold Heist ਵਿੱਚ ਪੰਜਾਬੀਆਂ ਦੀ ਕਰਤੂਤ ਆਈ ਸਾਹਮਣੇ, ਟੋਰਾਂਟੋ ਏਅਰਪੋਰਟ ਤੋਂ 24 ਮਿਲੀਅਨ ਸੋਨਾ ਗਾਇਬ ਹੋਣ ਦੇ ਮਾਮਲੇ ਨੂੰ ਕੈਨੇਡਾ ਪੁਲਿਸ ਨੇ ਕੀਤਾ ਟਰੇਸ, ਪੰਜਾਬੀ ਮੂਲ ਦਾ ਪਰਮਪਾਲ ਸਿੱਧੂ ਹੋਇਆ ਗ੍ਰਿਫਤਾਰ ਇੱਕ ਪੰਜਾਬੀ ਦੇ ਹੋਏ ਵਰੰਟ ਜਾਰੀ, ਪੂਰੀ ਵਾਰਦਾਤ ਵਿਚ ਪੰਜ ਦੇਸੀ ਸਮੇਤ ਨੌ ਚੋਰ ਨਾਮਜਦ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ

ਦੁਬਈ ‘ਚ ਭਾਰੀ ਮੀਂਹ ਕਾਰਨ ਬਣੀ ਹੜ੍ਹ ਵਰਗੀ ਸਥਿਤੀ, ਏਅਰਪੋਰਟ, ਮੈਟਰੋ ਸਟੇਸ਼ਨ, ਮਾਲ ਪਾਣੀ ਨਾਲ ਭਰੇ

ਸ਼ਰਾਬ ਘੁਟਾਲਾ, ਈਡੀ ਦਾ ਪੰਜਾਬ ਸਰਕਾਰ ਨੂੰ ‘ਨਾਗ ਵਲ’, ਬ੍ਰਿੰਡਕੋ ਨੂੰ ਐੱਲ-1 ਤੋਂ ਨਾਂਹ, ਠੇਕੇਦਾਰਾਂ ਦੀ ਟੇਕ ਪੁਰਾਣੇ ਸਟਾਕ ਉੱਪਰ

ਪੰਜਾਬ ਭਾਜਪਾ ਨੇ ਤਿੰਨ ਹੋਰ ਉਮੀਦਵਾਰ ਐਲਾਨੇ

ਆਪ ਪੰਜਾਬ ਨੇ 4 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

ਨਸ਼ਿਆਂ ਦਾ ਮਾਮਲਾ, ਪੰਜਾਬ ਦੇ ਤਫਤੀਸ਼ੀ ਅਫਸਰ ਹਿਮਾਚਲ ਪੁਲਿਸ ਤੋਂ ਲੈਣਗੇ ਟ੍ਰੇਨਿੰਗ, ਪਹਿਲਾ ਬੈਂਚ ਅੱਜ ਹੋਵੇਗਾ ਰਵਾਨਾ

ਸਲਮਾਨ ਖਾਨ ਦੇ ਘਰ ਬਾਹਰ ਫਾਇਰਿੰਗ ਕਰਨ ਦੇ ਮਾਮਲੇ ‘ਚ 2 ਗ੍ਰਿਫਤਾਰ: ਗੁਜਰਾਤ ਤੋਂ ਕੀਤੇ ਗਏ ਕਾਬੂ

ਓਡੀਸ਼ਾ ‘ਚ ਪੁਲ ਤੋਂ ਡਿੱਗੀ ਬੱਸ, 5 ਮੌਤਾਂ, 40 ਜ਼ਖਮੀ

ਕਰਮਜੀਤ ਅਨਮੋਲ ਵੱਲੋਂ ਰਾਮਪੁਰਾ ਫੂਲ ਹਲਕੇ ਦੇ ਪਿੰਡਾਂ ਦਾ ਚੋਣ ਦੌਰਾ

ਪੰਜਾਬ ਯੁਨੀਵਰਸਿਟੀ ’ਚ ਚਾਂਸਲਰ ਵੱਲੋਂ ਭਰਤੀਆਂ, ਚੋਣ ਜ਼ਾਬਤੇ ਨੂੰ ਪਾਇਆ ‘ਚਿੱਬ’, ਦੇਖੋ ਕੌਣ ਕੱਢਦਾ, ‘ਅਦਾਲਤ ਜਾਂ ਚੋਣ ਕਮਿਸ਼ਨ’

5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਕਾਬੂ

ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾਈ

ਅਮਰਨਾਥ ਯਾਤਰਾ 29 ਜੂਨ ਤੋਂ ਹੋਵੇਗੀ ਸ਼ੁਰੂ, ਰਜਿਸਟ੍ਰੇਸ਼ਨ ਅੱਜ ਤੋਂ

ਸਲਮਾਨ ਖ਼ਾਨ ਦੇ ਘਰ ਬਾਹਰ ਫਾਇਰਿੰਗ ਮਾਮਲਾ: ਗੋਲੀਆਂ ਚਲਾਉਣ ਵਾਲੇ ਸ਼ੂਟਰਾਂ ਦੀਆਂ ਤਸਵੀਰਾਂ ਜਾਰੀ, ਸੀਸੀਟੀਵੀ ਵੀ ਆਈ ਸਾਹਮਣੇ

ਬੀਜੇਪੀ ਪੰਜਾਬ ਦੀ ਬੂਥ ਕਾਨਫਰੰਸ ‘ਚ ਲੀਡਰ ਆਪਸ ‘ਚ ਹੀ ਹੋਏ ਹੱਥੋਪਾਈ, ਇਕ-ਦੂਜੇ ਦੇ ਕੁਰਸੀਆਂ ਅਤੇ ਮੇਜ਼ ਚੁੱਕ ਕੇ ਮਾਰੇ, ਹਰਜੀਤ ਗਰੇਵਾਲ ਮੌਕੇ ਤੋਂ ਖਿਸਕਿਆ

ਸਰਬਜੀਤ ਦੇ ਕਾਤਲ ਦੀ ਤਸਵੀਰ ਆਈ ਸਾਹਮਣੇ, ਤਿੰਨ ਗੋਲੀਆਂ ਲੱਗੀਆਂ, ਲਾਹੌਰ ਦੇ ਹਸਪਤਾਲ ਵਿੱਚ ਦਾਖਲ

ਪੰਜਾਬ ‘ਚ ਕਾਂਗਰਸ ਨੇ 6 ਉਮੀਦਵਾਰਾਂ ਦੇ ਨਾਵਾਂ ਦੀ ਕੀਤਾ ਐਲਾਨ

ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ‘ਆਪ’ ‘ਚ ਸ਼ਾਮਲ

ਪਾਕਿਸਤਾਨ ਦੇ ਲਾਹੌਰ ‘ਚ ਸਰਬਜੀਤ ਸਿੰਘ ਦੇ ਕਾਤਲ ‘ਤੇ ਕਾਤਲਾਨਾ ਹਮਲਾ, ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਮਾਰੀਆਂ ਗੋਲੀਆਂ, ਮੌਤ ਦੀ ਪੁਸ਼ਟੀ ਨਹੀਂ

PM ਮੋਦੀ ਨੇ ਜਾਰੀ ਕੀਤਾ BJP ਦਾ ਚੋਣ ਮੈਨੀਫੈਸਟੋ, ਪੜ੍ਹੋ ਵੇਰਵਾ

ਈਰਾਨ ਨੇ ਇਜ਼ਰਾਈਲ ‘ਤੇ ਕੀਤਾ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗੀਆਂ

ਬਾਈਕ ‘ਤੇ ਸਵਾਰ ਹੋ ਆਏ ਦੋ ਹਮਲਾਵਰਾਂ ਨੇ ਸਲਮਾਨ ਖਾਨ ਦੇ ਘਰ ਦੇ ਬਾਹਰ ਕੀਤੀ ਫਾਇਰਿੰਗ

ਅਕਾਲੀ ਦਲ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ, ਪੜ੍ਹੋ ਵੇਰਵਾ

ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਝੁਲਾਏ ਖਾਲਸਈ ਨਿਸ਼ਾਨ

ਥਾਣਾ ਮਟੌਰ ਦੇ ਐਸਐਚਓ ਗੱਬਰ ਸਿੰਘ ‘ਤੇ ਹੋਇਆ ਜਾਨਲੇਵਾ ਹਮਲਾ, ਪੜ੍ਹੋ ਵੇਰਵਾ

MP ਦੇ ਰੇਵਾ ‘ਚ 160 ਫੁੱਟ ਡੂੰਘੇ ਬੋਰਵੈੱਲ ‘ਚ ਫਸਿਆ ਮਾਸੂਮ: ਬਚਾਅ ਕਾਰਜ ਜਾਰੀ, 70 ਫੁੱਟ ਹੇਠਾਂ ਫਸੇ ਹੋਣ ਦਾ ਅਨੁਮਾਨ

ਲੋਕ ਸਭਾ ਚੋਣਾਂ ’ਚ ਅਕਾਲੀ ਦਲ ਦੀ ਜਿੱਤ ਤੋਂ ਡਰ ਕੇ ਆਪ ਤੇ ਕਾਂਗਰਸ ਨੇ ਅਪਵਿੱਤਰ ਗਠਜੋੜ ਕੀਤਾ: ਅਕਾਲੀ ਦਲ

30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਭਾਜਪਾ ਦੇ ਸੂਬਾ ਐਗਜੈਕਟਿਵ ਮੈਂਬਰ ਪ੍ਰੋ. ਸੁਮੇਰ ਸਿੰਘ ਸੀੜ੍ਹਾ ਸਾਥੀਆਂ ਸਮੇਤ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਾਮਲ

ਪਾਕਿਸਤਾਨ ‘ਚ ਦਿਲ ਦਹਿਲਾਉਣ ਵਾਲੀ ਘਟਨਾ: ਵਿਅਕਤੀ ਨੇ ਆਪਣੀ ਪਤਨੀ ਅਤੇ 7 ਬੱਚਿਆਂ ਨੂੰ ਕੁਹਾੜੀ ਨਾਲ ਵੱਢਿਆ, ਸਾਰਿਆਂ ਦੀ ਉਮਰ 8 ਮਹੀਨੇ ਤੋਂ 10 ਸਾਲ ਦੇ ਵਿਚਕਾਰ

ਗੈਂਗਸਟਰ ਜੈਪਾਲ ਭੁੱਲਰ ਦਾ ਸਾਥੀ 3 ਕਿਲੋ ਹੈਰੋਇਨ ਅਤੇ 2 ਨਾਜਾਇਜ਼ ਪਿਸਤੌਲਾਂ ਸਮੇਤ ਗ੍ਰਿਫਤਾਰ

ਜਲੰਧਰ ‘ਚ ਫਰਜ਼ੀ ਪੁਲਿਸ ਭਰਤੀ ਦਾ ਪਰਦਾਫਾਸ਼, ਰਜਿਸਟਰਾਂ ’ਤੇ ਲੱਗ ਰਹੀ ਸੀ ਜਾਅਲੀ ਹਾਜ਼ਰੀ, ਤਨਖਾਹ ਨਾ ਮਿਲਣ ‘ਤੇ ਹੋਇਆ ਖੁਲਾਸਾ, ਪਰਚਾ ਦਰਜ

ਭਾਜਪਾ ਅਤੇ ਹਰਿਆਣਾ ਸਰਕਾਰ ਸਿੱਖਾਂ ਦੇ ਅੰਦਰੂਨੀ ਮਸਲਿਆਂ ਵਿੱਚਕਰ ਰਹੀ ਸਿੱਧੀ ਦਖਲ ਅੰਦਾਜੀ, ਬਰਦਾਸ਼ਤਯੋਗ ਨਹੀਂ – ਐਸਜੀਪੀਸੀ ਪ੍ਰਧਾਨ

ਭਗਵੰਤ ਮਾਨ ਪੰਜਾਬ ਦਾ ਪੁੱਤ ਨਹੀਂ ਕਪੁੱਤ ਹੈ ਜੋ ਦਿੱਲੀ ਅੱਗੇ ਗੋਡੇ ਟੇਕ ਗਿਆ – ਬਿਕਰਮ ਮਜੀਠੀਆ

ਬੱਚੇ ਦੀ ਅਵਾਜ਼ ਵਾਪਸ ਆਉਣ ’ਤੇ ਪਰਿਵਾਰ ਨੇ ਸ਼ੁਕਰਾਨੇ ਵਜੋਂ ਸ੍ਰੀ ਦਰਬਾਰ ਸਾਹਿਬ ਵਿਖੇ ਟਰੈਕਟਰ ਕੀਤਾ ਭੇਟ

ਸਾਬਕਾ ਅਕਾਲੀ ਮੰਤਰੀ ਸਿਕੰਦਰ ਮਲੂਕਾ ਦੀ ਨੂੰਹ ਤੇ ਪੁੱਤ ਭਾਜਪਾ ‘ਚ ਸ਼ਾਮਿਲ

ਈਦ ਵਾਲੇ ਦਿਨ ਹਰਿਆਣਾ ‘ਚ ਪਲਟੀ ਸਕੂਲ ਬੱਸ, 6 ਬੱਚਿਆਂ ਦੀ ਮੌਤ