ਦਾ ਐਡੀਟਰ ਨਿਊਜ਼ ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਇੱਕ ਪ੍ਰੈਸ ਬਿਆਨ ਰਾਹੀਂ ਇੰਦਰਜੀਤ ਸਿੰਘ ਕੰਗ ਨੂੰ ਜਿਲਾ ਹੁਸ਼ਿਆਰਪੁਰ (ਦਿਹਾਤੀ) ਦਾ ਪ੍ਰਧਾਨ ਨਿਯੁਕਤ ਕੀਤਾ ਹੈ, ਇਸ ਮੌਕੇ ਤੇ ਇੰਦਰਜੀਤ ਸਿੰਘ ਕੰਗ ਨੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਅਤੇ ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੀ ਮਜਬੂਤੀ ਲਈ ਜਿਹੜਾ ਪ੍ਰੋਗਰਾਮ ਆਰੰਭਿਆ ਹੋਇਆ ਹੈ, ਉਸ ਦੇ ਵਿੱਚ ਉਹ ਵੱਧ ਤੋਂ ਵੱਧ ਯੋਗਦਾਨ ਪਾਉਣਗੇ ਅਤੇ ਯੂਥ ਅਕਾਲੀ ਦਲ ਲਈ ਜਿਲੇ ਹੁਸ਼ਿਆਰਪੁਰ ਵਿੱਚ ਦਿਨ ਰਾਤ ਇੱਕ ਕਰ ਦੇਣਗੇ, ਉਹਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਰਦਾਰ ਧਾਮੀ ਦੇ ਨਕਸ਼ੇ ਕਦਮ ਤੇ ਚੱਲਣਗੇ ਅਤੇ ਉਹ ਸਿੱਖੀ ਦੇ ਪ੍ਰਚਾਰ ਲਈ ਤਤਪਰ ਰਹਿਣਗੇ| ਉਹਨਾਂ ਸਰਬਜੋਤ ਸਿੰਘ ਸਾਬੀ ਜਿਲਾ ਜਥੇ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਜਤਿੰਦਰ ਸਿੰਘ ਲਾਲੀ ਬਾਜਵਾ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਬਲਵੀਰ ਸਿੰਘ ਮਿਆਣੀ, ਸੋਹਣ ਸਿੰਘ ਠੰਡਲ, ਵਰਿੰਦਰ ਸਿੰਘ ਬਾਜਵਾ, ਅਰਵਿੰਦਰ ਸਿੰਘ ਰਸੂਲਪੁਰ, ਸੁਸ਼ੀਲ ਕੁਮਾਰ ਪਿੰਕੀ ਅਤੇ ਸੰਦੀਪ ਸਿੰਘ ਸੀਕਰੀ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ|
Sent from my Galaxy