– ਪਾਰਟੀ ਹਾਈਕਮਾਂਡ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਇੰਦਰਜੀਤ ਕੰਗ
ਦਾ ਐਡੀਟਰ ਨਿਊਜ਼, ਹੁਸ਼ਿਆਰਪੁਰ ——– ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ,ਇਹ ਪ੍ਰਗਟਾਵਾ ਜਿਲ੍ਹਾ ਯੂਥ ਅਕਾਲੀ ਦਲ ਦੇਹਾਤੀ ਦੇ ਨਵ-ਨਿਯੁਕਤ ਪ੍ਰਧਾਨ ਸ. ਇੰਦਰਜੀਤ ਸਿੰਘ ਕੰਗ ਵੱਲੋਂ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਕੀਤੀ ਗਈ ਮੁਲਾਕਾਤ ਦੌਰਾਨ ਕੀਤਾ ਗਿਆ, ਇਸ ਸਮੇਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਜਿੱਥੇ ਇੰਦਰਜੀਤ ਸਿੰਘ ਕੰਗ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਉੱਥੇ ਹੀ ਕਿਹਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਮੇਸ਼ਾ ਮੇਹਨਤੀ ਵਰਕਰਾਂ ਤੇ ਆਗੂਆਂ ਦਾ ਸਨਮਾਨ ਕੀਤਾ ਜਾਂਦਾ ਰਿਹਾ ਹੈ ਤੇ ਸਾਨੂੰ ਪੂਰਾ ਵਿਸ਼ਵਾਸ਼ ਹੈ ਕਿ ਯੂਥ ਅਕਾਲੀ ਦਲ ਦੀ ਨਵੀਂ ਟੀਮ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਾਕਤ ਲਗਾ ਦੇਵੇਗੀ।
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਇੰਦਰਜੀਤ ਸਿੰਘ ਕੰਗ ਵੱਲੋਂ ਅਕਾਲੀ ਦਲ ਦੀ ਬੇਹਤਰੀ ਲਈ ਸ਼ਲਾਘਾਯੋਗ ਕੰਮ ਕੀਤਾ ਗਿਆ ਤੇ ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਰਟੀ ਹਾਈਕਮਾਂਡ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਮੌਜੂਦ ਪਾਰਟੀ ਦੇ ਸੀਨੀਅਰ ਵਾਈਸ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਕਿਸੇ ਵੀ ਪਾਰਟੀ ਦੀ ਰੀੜ੍ਹ ਉਸ ਦਾ ਯੂਥ ਵਿੰਗ ਹੁੰਦਾ ਹੈ ਤੇ ਸਾਡੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਸੂਬੇ ਦਾ ਨੌਜਵਾਨ ਵਰਗ ਵੱਡੀ ਗਿਣਤੀ ਵਿੱਚ ਅਕਾਲੀ ਦਲ ਨਾਲ ਜੁੜ ਚੁੱਕਾ ਹੈ, ਉਨ੍ਹਾਂ ਕਿਹਾ ਕਿ ਇੰਦਰਜੀਤ ਸਿੰਘ ਕੰਗ ਵੱਲੋਂ ਮੇਹਨਤ ਕਰਕੇ ਪਾਰਟੀ ਅੰਦਰ ਮੁਕਾਮ ਹਾਸਿਲ ਕੀਤਾ ਗਿਆ ਹੈ ਤੇ ਇਸ ਗੱਲ ਵਿੱਚ ਕੋਈ ਸ਼ੱਕ ਨਹੀਂ ਕਿ ਆਉਣ ਵਾਲੇ ਦਿਨਾਂ ਦੌਰਾਨ ਜਿਲ੍ਹੇ ਅੰਦਰ ਯੂਥ ਅਕਾਲੀ ਦਲ ਵੱਡੀ ਤਾਕਤ ਦੇ ਰੂਪ ਵਿੱਚ ਉੱਭਰੇਗਾ।
ਆਖਿਰ ਵਿੱਚ ਪ੍ਰਧਾਨ ਇੰਦਰਜੀਤ ਸਿੰਘ ਕੰਗ ਵੱਲੋਂ ਪਾਰਟੀ ਦੀ ਸਮੂਹ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਸਭ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਇਸ ਮੌਕੇ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ, ਭੁਪਿੰਦਰ ਸਿੰਘ ਮਹਿੰਦੀਪੁਰ, ਉਪਕਾਰ ਸਿੰਘ ਭੱਕਲਾ, ਸਤਵਿੰਦਰ ਸਿੰਘ ਆਹਲੂਵਾਲੀਆ, ਸੂਰਜ ਸਿੰਘ ਬਾਗਪੁਰ, ਕਰਨਵੀਰ ਸਿੰਘ ਰੇਹਲ ਆਦਿ ਵੀ ਹਾਜਰ ਸਨ।