ਦਾ ਐਡੀਟਰ ਨਿਊਜ਼, ਨਵੀਂ ਦਿੱਲੀ ——- ਸਾਬਕਾ ਅਕਾਲੀ ਮੰਤਰੀ ਤੇ ਸੀਨੀਅਰ ਲੀਡਰ ਸਿਕੰਦਰ ਸਿੰਘ ਮਲੂਕਾ ਦੀ ਆਈਏਐਸ ਨੂੰਹ ਪਰਮਪਾਲ ਕੌਰ ਅਤੇ ਉਨ੍ਹਾਂ ਦੇ ਪਤੀ ਗੁਰਪ੍ਰੀਤ ਸਿੰਘ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ।
Dr. Jahanzaib Sirwal, former IAS Parampal Kaur & Shri Rohan Gupta join the BJP in New Delhi. https://t.co/33ldxfzCly
— BJP (@BJP4India) April 11, 2024
ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਕੁਝ ਦਿਨ ਪਹਿਲਾਂ ਹੀ ਅਸਤੀਫ਼ਾ ਦੇ ਦਿੱਤਾ ਸੀ। ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਉਮੀਦਵਾਰ ਹੋ ਸਕਦੀ ਹੈ। 2015 ਵਿੱਚ ਹੀ ਉਨ੍ਹਾਂ ਨੂੰ ਪੀਸੀਐਸ ਤੋਂ ਆਈਏਐਸ ਕੇਡਰ ਵਿੱਚ ਤਰੱਕੀ ਦਿੱਤੀ ਗਈ ਸੀ। ਉਹ ਪੰਜਾਬ ‘ਚ ਕਈ ਅਹਿਮ ਅਹੁਦਿਆਂ ‘ਤੇ ਕੰਮ ਕਰ ਚੁੱਕੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਆਈਏਐਸ ਪਰਮਪਾਲ ਕੌਰ ਵੱਲੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਹੀ ਮਲੂਕਾ ਪਰਿਵਾਰ ਭਾਜਪਾ ਦੇ ਸੰਪਰਕ ਵਿੱਚ ਸੀ। ਭਾਜਪਾ ਪਿਛਲੇ ਕੁਝ ਸਮੇਂ ਤੋਂ ਸਿਕੰਦਰ ਸਿੰਘ ਮਲੂਕਾ ਦੇ ਪਰਿਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਮਨਾਉਣ ਦੀ ਕੋਸ਼ਿਸ਼ ਕਰ ਰਹੀ ਸੀ। ਹਾਲਾਂਕਿ ਸਿਕੰਦਰ ਸਿੰਘ ਮਲੂਕਾ ਖੁਦ ਭਾਜਪਾ ‘ਚ ਸ਼ਾਮਲ ਨਹੀਂ ਹੋਏ।