ਦਾ ਐਡੀਟਰ ਨਿਊਜ਼, ਹੁਸ਼ਿਆਰਪੁਰ ——- ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਹੁਸ਼ਿਆਰਪੁਰ ਦੇ ਭਾਜਪਾ ਦੇ ਸੀਨੀਅਰ ਆਗੂ ਸ਼੍ਰੀ ਸੰਜੀਵ ਤਲਵਾੜ, ਸਾਬਕਾ ਕੌਂਸਲਰ ਸ਼੍ਰੀਮਤੀ ਨੀਤੀ ਤਲਵਾੜ ਅਤੇ ਭਾਜਪਾ ਐਸ.ਸੀ ਮੋਰਚਾ ਦੇ ਜਨਰਲ ਸਕੱਤਰ ਹਰਭਜਨ ਸਿੰਘ ਮੱਟੀ ਸਮੇਤ ਕਈ ਭਾਜਪਾ ਆਗੂ ਅਤੇ ਵਰਕਰ ਪਾਰਟੀ ਵਿੱਚ ਸ਼ਾਮਲ ਹੋਏ।
ਇਨ੍ਹਾਂ ਸਾਰਿਆਂ ਦਾ ਸਵਾਗਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀਆਂ ਨਿਭਾਉਣ ਦਾ ਭਰੋਸਾ ਦਿੱਤਾ। ਇਸ ਸਨਮਾਨ ਲਈ ਪਾਰਟੀ ਪ੍ਰਧਾਨ ਦਾ ਧੰਨਵਾਦ ਕਰਦਿਆਂ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਦੀ ਕੁਰਬਾਨੀਆਂ ਦੀ ਅਮੀਰ ਵਿਰਾਸਤ ਅਤੇ ਪੰਜਾਬ ਦੀ ਭਲਾਈ ਲਈ ਵਚਨਬੱਧਤਾ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ।