ਦਾ ਐਡੀਟਰ ਨਿਊਜ਼, ਹੁਸ਼ਿਆਰਪੁਰ —– ਪੰਜਾਬ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਕਾਰਨ ਹਾਈਕਮਾਂਡ ਤੋਂ ਨਾਰਾਜ਼ ਚੱਲ ਰਹੇ ਹਨ। ਉਨ੍ਹਾਂ ਨੂੰ ਮਨਾਉਣ ਦੇ ਲਈ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਦੇ ਹੁਸ਼ਿਆਰਪੁਰ ਸਥਿਤ ਘਰ ਪੁੱਜੇ ਹਨ।
ਜ਼ਿਕਰਯੋਗ ਹੈ ਕਿ ਬੀਜੇਪੀ ਨੇ ਹੁਸ਼ਿਆਰਪੁਰ ਤੋਂ ਇਸ ਵਾਰ ਸੋਮ ਪ੍ਰਕਾਸ਼ ਦੀ ਥਾਂ ਉਨ੍ਹਾਂ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਟਿਕਟ ਦਿੱਤੀ ਹੈ। ਨਾਰਾਜ਼ਗੀ ਕਾਰਨ ਸਾਂਪਲਾ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਤੋਂ ‘ਮੋਦੀ ਕਾ ਪਰਿਵਾਰ’ ਟੈਗ ਲਾਈਨ ਵੀ ਹਟਾ ਦਿੱਤੀ ਹੈ। ਸਾਂਪਲਾ ਹੁਸ਼ਿਆਰਪੁਰ ਤੋਂ ਟਿਕਟ ਮੰਗ ਰਹੇ ਸਨ ਪਰ ਭਾਜਪਾ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਸੀ। ਹਾਲਾਂਕਿ ਇਹ ਵੀ ਚਰਚਾ ਹੋ ਰਹੀ ਹੈ ਕਿ ਉਹ ਅਕਾਲੀ ਦਲ ‘ਚ ਸ਼ਾਮਿਲ ਹੋ ਸਕਦੇ ਹਨ, ਪਰ ਅਜੇ ਤੱਕ ਉਨ੍ਹਾਂ ਨੇ ਖੁਦ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।
ਹਾਲਾਂਕਿ ਅਨੀਤਾ ਸੋਮ ਪ੍ਰਕਾਸ਼ ਨੂੰ ਟਿਕਟ ਮਿਲਣ ਤੋਂ ਬਾਅਦ ਵਿਜੇ ਸਾਂਪਲਾ ਨੇ ਅਕਸ ‘ਤੇ ਟਵੀਟ ਕਰਦਿਆਂ ਲਿਖਿਆ ਸੀ, ”ਰੱਬ ਇਕ ਰਸਤਾ ਬੰਦ ਕਰਦਾ ਹੈ ਅਤੇ ਕਈ ਹੋਰ ਖੋਲ੍ਹਦਾ ਹੈ। ਰੱਬ ਨੇ ਮੇਰੇ ਲਈ ਵੀ ਕੋਈ ਰਸਤਾ ਤੈਅ ਕੀਤਾ ਹੋਵੇਗਾ। ਮੇਰੇ ਸਾਰੇ ਸਾਥੀਆਂ ਦਾ ਬਹੁਤ ਬਹੁਤ ਧੰਨਵਾਦ ਜਿਨ੍ਹਾਂ ਨੇ ਮੇਰਾ ਸਮਰਥਨ ਕੀਤਾ।”