ਦਾ ਐਡੀਟਰ ਨਿਊਜ਼, ਜਲੰਧਰ – ਪੰਜਾਬ ਵਿੱਚ ਕਾਂਗਰਸ ਨੂੰ ਇੱਕ ਤੋਂ ਬਾਅਦ ਇੱਕ ਝਟਕੇ ਲੱਗ ਰਹੇ ਹਨ। ਹੁਣ ਚਰਚਾ ਇਹ ਚੱਲ ਰਹੀ ਹੈ ਕਿ ਜਲੰਧਰ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਮਹਿੰਦਰ ਸਿੰਘ ਕੇਪੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕੇਪੀ ਅਤੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਵਿਚਾਲੇ ਕਈ ਦੌਰ ਦੀ ਮੀਟਿੰਗ ਵੀ ਹੋ ਚੁੱਕੀ ਹੈ ਅਤੇ ਅੱਜ ਉਹ ਸੁਖਬੀਰ ਬਾਦਲ ਦੀ ਅਗਵਾਈ ‘ਚ ਅਕਾਲੀ ਦਲ ‘ਚ ਸ਼ਾਮਿਲ ਹੋ ਸਕਦੇ ਹਨ।
ਕੇਪੀ ਦੀ ਜਲੰਧਰ ਦੇ ਦਲਿਤ ਸਮਾਜ ‘ਤੇ ਬਹੁਤ ਮਜ਼ਬੂਤ ਪਕੜ ਹੈ। ਜੇਕਰ ਕੇਪੀ ਅਕਾਲੀ ਦਲ ਵਿੱਚ ਸ਼ਾਮਲ ਹੁੰਦੇ ਹਨ ਤਾਂ ਪਾਰਟੀ ਨੂੰ ਵੱਡਾ ਫਾਇਦਾ ਹੋ ਸਕਦਾ ਹੈ। ਕੇਪੀ ਨੂੰ ਅਕਾਲੀ ਦਲ ਜਲੰਧਰ ਤੋਂ ਟਿਕਟ ਦੇ ਸਕਦੀ ਹੈ।