ਦਾ ਐਡੀਟਰ ਨਿਊਜ਼, ਨਵੀਂ ਦਿੱਲੀ —— ਟੀਵੀ ਦੇ ਮਸ਼ਹੂਰ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ‘ਚ ਰੋਸ਼ਨ ਸਿੰਘ ਸੋਢੀ ਬਾਰੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੋਢੀ ਉਰਫ ਗੁਰਚਰਨ ਸਿੰਘ ਲਾਪਤਾ ਹੈ।
ਇਸ ਸਬੰਧੀ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ‘ਚ ‘ਸੋਢੀ’ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਰਚਰਨ ਸਿੰਘ ਦੇ ਪਿਤਾ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ ਕਿ ਉਨ੍ਹਾਂ ਦਾ ਬੇਟਾ 22 ਅਪ੍ਰੈਲ ਨੂੰ ਦਿੱਲੀ ਸਥਿਤ ਆਪਣੀ ਰਿਹਾਇਸ਼ ਤੋਂ ਮੁੰਬਈ ਲਈ ਰਵਾਨਾ ਹੋਇਆ ਸੀ ਅਤੇ ਉਹ ਉਦੋਂ ਤੋਂ ਲਾਪਤਾ ਹੈ। ਉਸ ਦੇ ਪਿਤਾ ਨੇ ਸ਼ਿਕਾਇਤ ਵਿਚ ਕਿਹਾ ਕਿ ਉਹ ਨਾ ਤਾਂ ਮੁੰਬਈ ਪਹੁੰਚਿਆ ਅਤੇ ਨਾ ਹੀ ਘਰ ਪਰਤਿਆ ਅਤੇ ਉਸ ਦਾ ਫ਼ੋਨ ਵੀ ਨਹੀਂ ਲੱਗ ਰਿਹਾ। ਦਿੱਲੀ ਪੁਲਿਸ ਨੇ ਕਿਹਾ ਕਿ ਅਸੀਂ ਸ਼ਿਕਾਇਤ ਦਰਜ ਕਰ ਲਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ। ਅਦਾਕਾਰ ਦੇ ਪਿਤਾ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਸਾਰੇ ਦਸਤਾਵੇਜ਼ ਪੁਲੀਸ ਨੂੰ ਦੇ ਦਿੱਤੇ ਹਨ, ਤਾਂ ਜੋ ਉਹ ਗੁਰਚਰਨ ਨੂੰ ਲੱਭਣ ਵਿੱਚ ਮਦਦ ਕਰ ਸਕਣ। ਪੁਲੀਸ ਨੇ ਭਰੋਸਾ ਦਿੱਤਾ ਹੈ ਕਿ ਉਹ ਗੁਰਚਰਨ ਨੂੰ ਜਲਦੀ ਤੋਂ ਜਲਦੀ ਲੱਭ ਲਵੇਗੀ।
ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿੱਚ ਅਗਵਾ ਦਾ ਮਾਮਲਾ ਦਰਜ ਕਰ ਲਿਆ ਹੈ। IPC ਦੀ ਧਾਰਾ 365 ਤਹਿਤ ਐਫਆਈਆਰ ਵੀ ਦਰਜ ਕੀਤੀ ਗਈ ਹੈ। ਪੁਲਿਸ ਨੂੰ ਇੱਕ ਸੀਸੀਟੀਵੀ ਫੁਟੇਜ ਮਿਲੀ ਹੈ। ਜਿਸ ਦੇ ਅਧਾਰ ‘ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।