ਦਾ ਐਡੀਟਰ ਨਿਊਜ਼, ਨਵੀਂ ਦਿੱਲੀ —— ਪੰਜਾਬ ਦੇ ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋਂ ਨੇ ਸਿਆਸਤ ਵਿਚ ਐਂਟਰੀ ਕਰ ਲਈ ਹੈ, ਉਹ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ।
LIVE: Eminent personality joins the Indian National Congress at the AICC HQ. https://t.co/g1ZQ1YvHXZ
— Congress (@INCIndia) April 30, 2024


ਜ਼ਿਕਰਯੋਗ ਹੈ ਬੀਤੀ 24 ਅਪ੍ਰੈਲ ਨੂੰ ਗੁਰਿੰਦਰ ਢਿੱਲੋਂ ਨੇ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ ਲਈ ਸੀ ਤੇ ਸਰਕਾਰ ਨੇ ਉਨ੍ਹਾਂ ਦੀ ਵੀਆਰਐਸ ਨੂੰ ਮਨਜ਼ੂਰ ਕਰ ਲਿਆ ਸੀ। ਇਸ ਮੌਕੇ ‘ਤੇ ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਮੌਜੂਦ ਸਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਡਿਊਟੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਚਰਚਾ ਹੈ ਕਿ ਪਾਰਟੀ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ।