– ਅਮਰੀਕਾ ‘ਚ ਗੋਲਡੀ ਬਰਾੜ ਅਤੇ ਅਨਮੋਲ ਬਿਸ਼ਨੋਈ ਦੇ ਗੋਲੀਆਂ ਮਾਰਨ ਦੀ ਖਬਰ
ਦਾ ਐਡੀਟਰ ਨਿਊਜ਼, ਚੰਡੀਗੜ੍ਹ —- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ ਗੈਂਗਸਟਰ ਗੋਲਡੀ ਬਰਾੜ ਅਤੇ ਅਨਮੋਲ ਬਿਸ਼ਨੋਈ ‘ਤੇ ਅਮਰੀਕਾ ‘ਚ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵਾਂ ਦੇ ਅਣਪਛਾਤਿਆਂ ਵੱਲੋਂ ਗੋਲੀਆਂ ਮਾਰੀਆਂ ਗਈਆਂ ਹਨ। ਇਹ ਖ਼ਬਰ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀ ਹੈ, ਪਰ ਅਧਿਕਾਰਿਤ ਤੌਰ ‘ਤੇ ਕਿਸੇ ਵੱਲੋਂ ਇਸ ਦੀ ਅਜੇ ਤੱਕ ਪੁਸ਼ਟੀ ਨਹੀਂ ਕੀਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਇਸ ਹਮਲੇ ‘ਚ ਗੋਲਡੀ ਬਰਾੜ ਦੀ ਮੌਤ ਹੋ ਗਈ ਹੈ ਜਦੋਂ ਕਿ ਅਨਮੋਲ ਬਿਸ਼ਨੋਈ ਦੀ ਵੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਹਮਲੇ ਤੋਂ ਬਾਅਦ ਦੋਵਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

ਦੱਸ ਦਈਏ ਕਿ ਅਮਰੀਕਾ ਦੀ ਨਿਊਜ਼ ਵੈਬਸਾਈਟ ਅਨੁਸਾਰ ਫਰਿਜ਼ਨੋ ਪੁਲਿਸ ਲੈਫਟੀਨੈਂਟ ਲੈਸਲੀ ਵਿਲੀਅਮਜ਼ ਨੇ ਦੱਸਿਆ ਕਿ ਕੇਂਦਰੀ ਫਰਿਜ਼ਨੋ ਵਿੱਚ ਗੋਲੀ ਲੱਗਣ ਤੋਂ ਬਾਅਦ ਮੰਗਲਵਾਰ ਸ਼ਾਮ ਨੂੰ ਦੋ ਵਿਅਕਤੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਹ ਗੋਲੀਬਾਰੀ ਫੇਅਰਮੌਂਟ ਅਤੇ ਹੋਲਟ ਐਵੇਨਿਊਜ਼ ‘ਤੇ ਸ਼ਾਮ 5:25 ਵਜੇ ਗਲੀ ਵਿੱਚ ਹੋਈ। ਜਦੋਂ ਇਨ੍ਹਾਂ ਦੋਵਾਂ ‘ਤੇ ਗੋਲੀਬਾਰੀ ਹੋਈ ਤਾਂ ਪੀੜਤ ਗਲੀ ਵਿੱਚ ਖੜ੍ਹੇ ਸਨ। ਪਰ ਪੁਲਿਸ ਵੱਲੋਂ ਹਮਲੇ ਦਾ ਸ਼ਿਕਾਰ ਹੋਏ ਦੋਵਾਂ ਨੌਜਵਾਨਾਂ ਦੀ ਪਛਾਣ ਨਹੀਂ ਦੱਸੀ ਗਈ ਹੈ।
ਉਥੇ ਹੀ ਇਸ ਹਮਲੇ ਦੀ ਜ਼ਿੰਮੇਵਾਰੀ ਪਵਿੱਤਰ ਸਿੰਘ, ਅਰਸ਼ ਡੱਲਾ ਅਤੇ ਲਖਵੀਰ ਲੰਡਾ ਵੱਲੋਂ ਲਈ ਗਈ ਹੈ।
ਇੱਥੇ ਇਹ ਗੱਲ ਵੀ ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸਲਮਾਨ ਖਾਨ ਦੇ ਘਰ ‘ਤੇ ਗੋਲੀਆਂ ਚੱਲੀਆਂ ਸਨ ਅਤੇ ਇਸ ਹਮਲੇ ‘ਚ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਨਾਂਅ ਸਾਹਮਣੇ ਆਇਆ ਸੀ। ਇਸ ਤੋਂ ਪਹਿਲਾਂ ਗੋਲਡੀ ਬਰਾੜ ਵੱਲੋਂ ਵੀ ਸਲਮਾਨ ਖਾਨ ਵੱਲੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।