ਦਾ ਐਡੀਟਰ ਚੀਜ਼, ਚੰਡੀਗੜ੍ਹ ——— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਬੀ ਨਿਰਮਲ ਕੌਰ ਸੇਖੋਂ ਨੂੰ ਪਾਰਟੀ ਦਾ ਪੀ ਏ ਸੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਬੀਬੀ ਨਿਰਮਲ ਕੌਰ ਸੇਖੋਂ ਪਿਛਲੇ ਡੇਢ ਦਹਾਕੇ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ ਅਤੇ ਇਸ ਦੌਰਾਨ ਉਹ ਵੱਖ ਵੱਖ ਅਹੁਦਿਆਂ ਤੇ ਕੰਮ ਕਰ ਚੁੱਕੇ ਹਨ। ਬੀਬੀ ਸੋਖੋਂ ਨੂੰ 2013 ਵਿੱਚ ਉਹਨਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਇਸਤਰੀ ਅਕਾਲੀ ਦਲ ਚੰਡੀਗੜ੍ਹ ਦੇ ਜਥੇਬੰਦਕ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ ਅਤੇ 2015 ਵਿੱਚ ਉਹਨਾਂ ਨੂੰ ਇਸਤਰੀ ਅਕਾਲੀ ਦਲ ਚੰਡੀਗੜ੍ਹ ਦਾ ਪ੍ਰਧਾਨ ਬਣਾਇਆ ਗਿਆ।
2017 ਵਿੱਚ ਉਹਨਾਂ ਨੂੰ ਮੁੜ ਇਸਤਰੀ ਅਕਾਲੀ ਦਲ ਚੰਡੀਗੜ੍ਹ ਦਾ ਪ੍ਰਧਾਨ ਬਣਾਇਆ ਗਿਆ ਅਤੇ 2019 ਵਿੱਚ ਇਸਤਰੀ ਅਕਾਲੀ ਦਲ ਦੇ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਜਿਸਤੋਂ ਬਾਅਦ ਹੁਣ ਪਾਰਟੀ ਵਲੋਂ ਉਹਨਾਂ ਨੂੰ ਅਹਿਮ ਜ਼ਿੰਮੇਵਾਰੀ ਦਿੰਦਿਆ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਅੱਜ ਪਾਰਟੀ ਦੇ ਹੈਡਕੁਆਰਟਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕੌਰ ਕਮੇਟੀ ਦੇ ਮੈਬਰ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਪਾਰਟੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਉਹਨਾਂ ਨੂੰ ਨਿਯੁਕਤੀ ਪੱਤਰ ਸੌਪਿਆਂ।
ਇਸ ਮੌਕੇ ਉਹਨਾਂ ਦੇ ਨਾਲ ਜਰਨਲ ਸਕੱਤਰ ਗੁਰਜੀਤ ਸਿੰਘ ਤਲਵੰਡੀ , ਮੀਤ ਪ੍ਰਧਾਨ ਅਤੇ ਬੁਲਾਰਾ ਹਰਜੀਤ ਸਿੰਘ ਭੁੱਲਰ , ਜਿਲਾ ਪ੍ਰਧਾਨ ਐਸ ਸੀ ਵਿੰਗ ਸੁਰਜੀਤ ਸਿੰਘ ਰਾਜਾ ਮੈਬਰ ਪੀ ਏ ਸੀ ਜਗਰੂਪ ਸਿੰਘ ਚੀਮਾ ਮੈਬਰ ਪੀ ਏ ਸੀ ਬਲਦੇਵ ਸਿੰਘ ਢਿੱਲੋ ਸਲਾਹਕਾਰ ਗੁਰਮੁੱਖ ਸਿੰਘ ਸੰਧੂ , ਗੁਰਬਖਸ਼ ਸਿੰਘ ਸੇਖੋ , ਡਾਕਟਰ ਕਾਰਜ ਸਿੰਘ ਧਰਮ ਸਿੰਘ ਵਾਲਾ ਜਰਨਲ ਕੌਸਲ ਮੈਬਰ ਗਗਨਦੀਪ ਸਿੰਘ ਰਿਆੜ ,ਬਾਬਾ ਜੰਗ ਸਿੰਘ ਲੁਧਿਆਣਾ ,ਜਰਨਲ ਕੌਸਲ ਮੈਬਰ ਬਲਬੀਰ ਸਿੰਘ ਕੁਠਾਲਾ ਵਿਸੇਸ ਤੌਰ ਤੇ ਹਾਜਰ ਸਨ ਬੀਬੀ ਸੇਖੋ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ‘ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਬੀਬੀ ਨਿਰਮਲ ਕੌਰ ਸੇਖੋਂ ਨੇ ਕਿਹਾ ਕਿ ਪਾਰਟੀ ਵਲੋਂ ਉਹਨਾਂ ਨੂੰ ਜਿਹੜੀ ਜ਼ਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਗੇ।
ਇਸ ਮੌਕੇ ਸਮੂਹ ਇਸਤਰੀ ਸਤਸੰਗ ਚੰਡੀਗੜ੍ਹ ਦੀਆਂ ਬੀਬੀਆਂ, ਬੀਬੀ ਹਰਦਿਆਲ ਕੌਰ ਗਰੇਵਾਲ ਪ੍ਰਧਾਨ, ਬੀਬੀ ਮਨਮੋਹਨ ਕੌਰ, ਬੀਬੀ ਅਰਵਿੰਦਰ ਕੌਰ, ਬੀਬੀ ਰਵਿੰਦਰ ਕੌਰ, ਬੀਬੀ ਸਤਵਿੰਦਰ ਕੌਰ ਅਤੇ ਲੋਕ ਭਲਾਈ ਜਥੇ ਦੇ ਚੇਅਰਮੈਨ ਬਾਬਾ ਬਲਵਿੰਦਰ ਸਿੰਘ ਹਾਜਰ ਸਨ।