ਦਾ ਐਡੀਟਰ ਚੀਜ਼, ਚੰਡੀਗੜ੍ਹ ——— ਆਮ ਆਦਮੀ ਪਾਰਟੀ ਦੇ ਡੇਰਾ ਬਾਬਾ ਨਾਨਕ ਤੋਂ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵੱਲੋਂ ਚੋਣ ਮੀਟਿੰਗ ਦੌਰਾਨ ਵਿਰੋਧੀਆਂ ਨੂੰ ਸ਼ਰੇਆਮ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸ਼ਰੇਆਮ ਭਾਸ਼ਣ ਦੌਰਾਨ ਧਮਕੀ ਦਿੰਦੇ ਹੋਏ ਕਿਹਾ ਕਿ ਪਿਛਲੇ 2 ਸਾਲ ਤੋਂ ਮੈਂ ਕਿਸੇ ਨੂੰ ਕੁਝ ਨਹੀਂ ਕਿਹਾ ਪਰ ਹੁਣ ਦੇਖਾਂਗਾ ਕਿ ਕੋਈ ਕਿਵੇਂ ਅਕਾਲੀ ਦਲ ਜਾਂ ਕਾਂਗਰਸ ਵੱਲ ਜਾਂਦਾ ਹੈ।
ਇਸ ਸਭ ਕੁਝ ਕਹਿੰਦੇ ਦੀ ਅਕਾਲੀ ਲੀਡਰ ਬਿਕਰਮ ਮਜੀਠੀਆ ਵੱਲੋਂ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਵੋਟਰਾਂ ਨੂੰ ਡਰਾਉਣ ਧਮਕਾਉਣ ਕਰਕੇ ਗੁਰਦੀਪ ਰੰਧਾਵਾ ਤੇ ਸਖ਼ਤ ਕਾਰਵਾਈ ਕੀਤੀ ਜਾਏ।
🛑ਆਮ ਆਦਮੀ ਪਾਰਟੀ ਦੇ ਡੇਰਾ ਬਾਬਾ ਨਾਨਕ ਤੋਂ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੇ ਚੋਣ ਮੀਟਿੰਗ ਦੌਰਾਨ ਵਿਰੋਧੀਆਂ ਨੂੰ ਦਿੱਤੀ ਸ਼ਰੇਆਮ ਧਮਕੀ।
🛑ਭਾਸ਼ਣ ਦੌਰਾਨ ਕਿਹਾ ਕਿ ਪਿਛਲੇ 2 ਸਾਲ ਤੋਂ ਮੈਂ ਕਿਸੇ ਨੂੰ ਕੁਝ ਨਹੀਂ ਕਿਹਾ ਪਰ ਹੁਣ ਦੇਖਾਂਗਾ ਕਿ ਕੋਈ ਕਿਵੇ ਅਕਾਲੀ ਦਲ ਜਾਂ ਕਾਂਗਰਸ ਵੱਲ ਜਾਂਦਾ ਹੈ।
🛑ਮੈਂ ਚੋਣ ਕਮਿਸ਼ਨ ਨੂੰ ਅਪੀਲ ਕਰਦਾ… pic.twitter.com/aVgsxurrJU
— Bikram Singh Majithia (@bsmajithia) April 29, 2024