ਦਾ ਐਡੀਟਰ ਨਿਊਜ਼, ਸਰੀ (ਕੈਨੇਡਾ) ਕੈਨੇਡਾ ਦੇ ਸਰੀ ਵਿੱਚ ਖਾਲਿਸਤਾਨੀ ਕਾਰਕੁੱਨ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਲਾਰਸ ਬਿਸ਼ਨੋਈ ਦਾ ਨਾਮ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਕੈਨੇਡਾ ਦੀ ਰੋਇਲ ਮਾਊਂਟਰੀਅਲ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਕੈਨੇਡਾ ਦੇ ਸੀਬੀਸੀ ਨਿਊਜ਼ ਚੈਨਲ ਦੇ ਮੁਤਾਬਕ ਕੈਨੇਡਾ ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਭਾਰਤੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ 2021 ਵਿੱਚ ਵਿਜਟਰ ਵੀਜ਼ਾ ਹਾਸਲ ਕਰਕੇ ਕੈਨੇਡਾ ਪੁੱਜੇ ਸਨ, ਇਹਨਾਂ ਗ੍ਰਿਫਤਾਰ ਵਿਅਕਤੀਆਂ ਵਿੱਚ ਹਰਦੀਪ ਸਿੰਘ ਨਿੱਝਰ ਨੂੰ ਮਾਰਨ ਵਾਲੇ ਸ਼ੂਟਰ, ਡਰਾਈਵਰ ਅਤੇ ਸਹਿਯੋਗ ਕਰਨ ਵਾਲੇ ਸ਼ਾਮਿਲ ਹਨ। ਇਸ ਸਬੰਧੀ ਮਿਲੀ ਜਾਣਕਾਰੀ ਗ੍ਰਿਫਤਾਰ ਵਿਅਕਤੀਆਂ ਵਿੱਚ ਕਰਨ ਬਰਾੜ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਦੱਸੇ ਜਾ ਰਹੇ ਹਨ। ਇੱਥੇ ਇਹ ਜ਼ਿਕਰਯੋਗ ਹੈ ਕਿ ਹਰਦੀਪ ਸਿੰਘ ਨਿੱਜਰ ਦਾ ਕਤਲ 18 ਜੂਨ 2023 ਨੂੰ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿਖੇ ਕੀਤਾ ਗਿਆ ਸੀ ਅਤੇ ਇਹ ਗਿ੍ਫਤਾਰੀਆਂ ਇਕ ਸਾਲ ਦੇ ਅੰਦਰ ਅੰਦਰ ਹੀ ਕਰ ਲਈਆਂ ਗਈਆਂ ਹਨ।ਇਸ ਤੋਂ ਪਹਿਲਾਂ ਇਹ ਗੱਲ ਸਾਹਮਣੇ ਆਈ ਸੀ ਕਿ ਨਿੱਝਰ ਦੇ ਕਤਲ ਵਿੱਚ ਭਾਰਤੀ ਖੁਫੀਆ ਏਜੰਸੀ ਰਾਅ ਦਾ ਹੱਥ ਹੈ ਅਤੇ ਇਸ ਦਾ ਇੱਕ ਏਜੰਟ ਪਹਿਲਾਂ ਹੀ ਗ੍ਰਿਫਤਾਰ ਹੋ ਚੁੱਕਾ ਹੈ। ਕੈਨੇਡਾ ਦੇ ਸੀਬੀਸੀ ਨਿਊਜ਼ ਦੇ ਸੂਤਰਾਂ ਮੁਤਾਬਕ ਇਹਨਾਂ ਤਿੰਨ ਵਿਅਕਤੀਆਂ ਨੂੰ ਅਲਬਰਟਾ ਦੇ ਐਡਮਿੰਟਨ ਸ਼ਹਿਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ । ਸੀਬੀਸੀ ਦੇ ਨਾਲ ਨਾਲ ਕੈਨੇਡਾ ਦੇ ਇੱਕ ਹੋਰ ਮੀਡੀਆ ਅਦਾਰੇ ‘ਬਾਜ’ ਵੱਲੋਂ ਵੀ ਸੀਬੀਸੀ ਦੇ ਹਵਾਲੇ ਮੁਤਾਬਕ ਇਹ ਦਾਅਵਾ ਕੀਤਾ ਹੈ ਕਿ ਇਹਨਾਂ ਤਿੰਨ ਵਿਅਕਤੀਆਂ ਦਾ ਸਬੰਧ ਲਾਰਸ ਬਿਸ਼ਨੋਈ ਨਾਲ ਦੱਸਿਆ ਜਾ ਰਿਹਾ ਹੈ।
ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਲਾਰੈਂਸ ਬਿਸ਼ਨੋਈ ਦਾ ਵੀ ਹੱਥ, ਕੈਨੇਡਾ ਪੁਲਿਸ ਦਾਅਵਾ, ਤਿੰਨ ਵਿਅਕਤੀ ਗ੍ਰਿਫਤਾਰ,