ਦਾ ਐਡੀਟਰ ਨਿਊਜ਼, ਪਟਿਆਲਾ —– ਸ਼ਨੀਵਾਰ ਨੂੰ ਰਾਜਪੁਰਾ ਨੇੜੇ ਸੇਹਰਾ ਪਿੰਡ ‘ਚ ਭਾਜਪਾ ਤੋਂ ਪਟਿਆਲਾ ਲੋਕ ਸਭਾ ਚੋਣ ਲੜ ਰਹੀ ਪ੍ਰਨੀਤ ਕੌਰ ਦੀ ਘੇਰਾਬੰਦੀ ਦੌਰਾਨ ਪੁਲਿਸ ਵਲੋਂ ਕੀਤੀ ਗਈ ਧੱਕਾਮੁੱਕੀ ਦੌਰਾਨ ਇੱਕ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨਾਲ ਧੱਕਾ-ਮੁੱਕੀ ਤੋਂ ਬਾਅਦ ਕਿਸਾਨ ਦੀ ਸਿਹਤ ਵਿਗੜ ਗਈ। ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਕਿਸਾਨ ਪਿੰਡ ਆਕੜੀ ਦਾ ਰਹਿਣ ਵਾਲਾ ਸੁਰਿੰਦਰਪਾਲ ਸਿੰਘ ਦੱਸਿਆ ਜਾ ਰਿਹਾ ਹੈ। ਜਿਸ ਦੀ ਲਾਸ਼ ਨੂੰ ਸਿਵਲ ਲਾਈਨ ਹਸਪਤਾਲ ਰਾਜਪੁਰਾ ਵਿਖੇ ਰਖਵਾਇਆ ਗਿਆ ਹੈ।
ਕਿਸਾਨਾਂ ਵੱਲੋਂ ਧਰਨੇ ਦੌਰਾਨ ਮਾਰੇ ਗਏ ਕਿਸਾਨ ਸੁਰਿੰਦਰਪਾਲ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਇਆ ਗਿਆ। ਮੌਕੇ ‘ਤੇ ਪਹੁੰਚੇ ਕਿਸਾਨ ਆਗੂਆਂ ਨੇ ਕਿਹਾ ਕਿ ਗੁੰਡਾਗਰਦੀ ਅਤੇ ਧੱਕਾ ਕਰਨ ਵਾਲੇ ਪ੍ਰਨੀਤ ਕੌਰ ਦੇ ਗੰਨਮੈਨ ਵਿਰੁੱਧ ਕਾਰਵਾਈ ਕੀਤੀ ਜਾਵੇ।