ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਮਈ ਦਾ ਮਹੀਨਾ ਸ਼ੁਰੂ ਹੋ ਗਿਆ ਅਤੇ ਹੁਣ ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਇਸ ਦੇ ਨਾਲ ਹੀ ਕਈ ਸ਼ਹਿਰਾਂ ਵਿੱਚ ਤਾਪਮਾਨ 40 ਦੇ ਪਾਰ ਪਹੁੰਚ ਗਿਆ ਹੈ। ਅੰਦਾਜ਼ਾ ਹੈ ਕਿ 10 ਮਈ ਤੱਕ ਤਾਪਮਾਨ 42 ਜਾਂ ਇਸ ਤੋਂ ਉੱਪਰ ਪਹੁੰਚ ਜਾਵੇਗਾ, ਪਰ ਮੌਸਮ ਵਿਭਾਗ ਦੇ ਅਨੁਸਾਰ ਇਸ ਗਾਮੀ ਤੋਂ ਕੁੱਝ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਦਿਨ ਵੈਸਟਰਨ ਡਿਸਟਰਬੈਂਸ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਰਿਹਾ ਹੈ। ਜਿਸ ਤੋਂ ਬਾਅਦ ਮੀਂਹ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਮੰਗਲਵਾਰ ਸਵੇਰੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 25 ਡਿਗਰੀ ਦੇ ਆਸ-ਪਾਸ ਰਿਹਾ। ਇਸ ਦੇ ਨਾਲ ਹੀ ਬੀਤੀ ਸ਼ਾਮ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਤੋਂ ਉਪਰ ਦਰਜ ਕੀਤਾ ਗਿਆ। ਹੀਟ ਸਟ੍ਰੋਕ ਨੂੰ ਲੈ ਕੇ ਪੰਜਾਬ ‘ਚ ਅਜੇ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ ਡਾਕਟਰ ਧੁੱਪ ‘ਚ ਸੈਰ ਕਰਨ ਤੋਂ ਬਚਣ ਦੀ ਸਲਾਹ ਦੇ ਰਹੇ ਹਨ।
ਪੰਜਾਬ ‘ਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਥੋੜ੍ਹੀ ਰਾਹਤ ਮਿਲੇਗੀ। ਪਰ ਇਹ ਰਾਹਤ ਦੋ-ਤਿੰਨ ਦਿਨ ਤੱਕ ਹੀ ਰਹਿਣ ਵਾਲੀ ਹੈ। 12 ਮਈ ਤੋਂ ਬਾਅਦ ਗਰਮੀ ਫਿਰ ਵਧਣੀ ਸ਼ੁਰੂ ਹੋ ਜਾਵੇਗੀ। ਮੌਸਮ ਵਿਭਾਗ ਅਨੁਸਾਰ ਮੌਸਮ ਵਿਭਾਗ ਨੇ 10 ਮਈ ਨੂੰ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਲਈ ਵੈਸਟਰਨ ਡਿਸਟਰਬੈਂਸ ਲਈ ਯੈਲੋ ਅਲਰਟ ਜਾਰੀ ਕੀਤਾ ਹੈ।