ਦਾ ਐਡੀਟਰ ਨਿਊਜ਼, ਨਵੀਂ ਦਿੱਲੀ —— ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈਸ ਏਅਰਲਾਈਨਜ਼ ਨੂੰ ਆਪਣੀਆਂ 78 ਉਡਾਣਾਂ ਰੱਦ ਕਰਨੀਆਂ ਪਈਆਂ ਹਨ। ਦਰਅਸਲ, ਏਅਰਲਾਈਨਜ਼ ਦੇ ਕਰੂ ਮੈਂਬਰ ਸਮੂਹਿਕ ਤੌਰ ‘ਤੇ ਬੀਮਾਰੀ ਦੀ ਛੁੱਟੀ ‘ਤੇ ਚਲੇ ਗਏ ਹਨ, ਜਿਸ ਕਾਰਨ ਕੰਪਨੀ ਨੂੰ ਇਹ ਕਦਮ ਚੁੱਕਣਾ ਪਿਆ ਹੈ। ਖਬਰ ਹੈ ਕਿ ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈਸ ਦਾ ਰਲੇਵਾਂ ਹੋਣ ਜਾ ਰਿਹਾ ਹੈ। ਜਿਸ ਦਾ ਮੁਲਾਜ਼ਮ ਵਿਰੋਧ ਕਰ ਰਹੇ ਹਨ। ਅਸਲ ‘ਚ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਵੇਂ ਏਅਰਲਾਈਨਾਂ ਦੇ ਪਾਇਲਟ ਅਤੇ ਕੈਬਿਨ ਕਰੂ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਦੀਆਂ ਨੌਕਰੀਆਂ ਖ਼ਤਰੇ ਵਿੱਚ ਹਨ।
ਮੰਗਲਵਾਰ ਰਾਤ ਤੋਂ ਹੀ ਇਸ ਵਿਰੋਧ ਨੇ ਵੱਡਾ ਰੂਪ ਧਾਰਨ ਕਰ ਲਿਆ ਹੈ। ਜਿਸ ਕਾਰਨ ਏਅਰਲਾਈਨਜ਼ ਨੂੰ 78 ਤੋਂ ਵੱਧ ਉਡਾਣਾਂ ਰੱਦ ਕਰਨੀਆਂ ਪਈਆਂ। ਇਨ੍ਹਾਂ ਵਿੱਚੋਂ ਜ਼ਿਆਦਾਤਰ ਉਡਾਣਾਂ ਮੱਧ ਪੂਰਬ ਅਤੇ ਖਾੜੀ ਦੇਸ਼ਾਂ ਲਈ ਹਨ।
ਏਅਰ ਇੰਡੀਆ ਐਕਸਪ੍ਰੈਸ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ, ‘ਸਾਡੇ ਸੀਨੀਅਰ ਕੈਬਿਨ ਕਰੂ ਦੇ ਇੱਕ ਹਿੱਸੇ ਨੇ ਬੀਤੀ ਰਾਤ ਨੂੰ ਬਿਮਾਰੀ ਦੀ ਰਿਪੋਰਟ ਕੀਤੀ ਹੈ, ਜਿਸ ਕਾਰਨ ਫਲਾਈਟ ਵਿੱਚ ਦੇਰੀ ਹੋਈ ਹੈ ਅਤੇ ਕਈ ਰੱਦ ਹੋ ਗਈਆਂ ਹਨ। ਅਸੀਂ ਇਨ੍ਹਾਂ ਘਟਨਾਵਾਂ ਦੇ ਪਿੱਛੇ ਕਾਰਨਾਂ ਨੂੰ ਸਮਝਣ ਲਈ ਰੂਮ ਦੇ ਮੈਂਬਰਾਂ ਨਾਲ ਗੱਲ ਕਰ ਰਹੇ ਹਾਂ। ਸਾਡੀਆਂ ਟੀਮਾਂ ਯਾਤਰੀਆਂ ਨੂੰ ਹੋਣ ਵਾਲੀ ਅਸੁਵਿਧਾ ਨੂੰ ਘੱਟ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀਆਂ ਹਨ।