-ਪਾਕਿਸਤਾਨ ਸਰਕਾਰ ਨੇ ਸ਼੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਖੋਲਿਆ
ਚੰਡੀਗੜ-ਪਾਕਿਸਤਾਨ ਸਰਕਾਰ ਵੱਲੋਂ ਇਕ ਵੱਡਾ ਫੈਸਲਾ ਲੈਂਦੇ ਹੋਇਆ ਸ਼੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਦੋਬਾਰਾ ਖੋਲ ਦਿੱਤਾ ਹੈ ਤੇ ਉੱਥੇ ਦੀ ਸਰਕਾਰ ਨੇ ਇਸ ਸਬੰਧੀ ਬਕਾਇਦਾ ਇਕ ਨੋਟੀਫਿਕੇਸ਼ਨ ਜਾਰੀ ਕਰਦਿਆ ਕਿਹਾ ਹੈ ਕਿ ਪਾਕਿਸਤਾਨ ਵਿਚ ਕੋਵਿਡ-19 ਦੀ ਸਥਿਤੀ ਪੂਰੇ ਕੰਟਰੋਲ ਵਿਚ ਹੈ ਇਸ ਲਈ ਭਾਰਤ ਸਮੇਤ ਪਾਕਿਸਤਾਨ ਤੇ ਹੋਰ ਦੇਸ਼ਾ ਤੋਂ ਆਉਣ ਵਾਲੀ ਸੰਗਤ ਹੁਣ ਪਹਿਲਾ ਦੀ ਤਰਾਂ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੀ ਹੈ।
ਜਿਕਰਯੋਗ ਹੈ ਕਿ ਪੂਰੀ ਦੁਨੀਆ ਵਿਚ ਕਰੋਨਾ ਵਾਇਰਸ ਫੈਲਣ ਕਾਰਨ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਬੰਦ ਕੀਤਾ ਗਿਆ ਸੀ ਲੇਕਿਨ ਹੁਣ 2 ਅਕਤੂਬਰ ਨੂੰ ਸਰਕਾਰ ਨੇ ਇਸ ਨੂੰ ਮੁੜ ਖੋਲਣ ਦਾ ਫੈਸਲਾ ਲੈ ਲਿਆ ਹੈ। ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਨਾਲ ਸਿੱਖ ਜਗਤ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।