ਦਾ ਐਡੀਟਰ ਨਿਊਜ਼, ਅੰਮ੍ਰਿਤਸਰ ——— ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਪਰਦਾਫਾਸ਼ ਕਰਦਿਆਂ 3 ਕਿਲੋਗ੍ਰਾਮ ਹੈਰੋਇਨ ਅਤੇ 1 ਕਿਲੋ ਆਈਸ (ਮੇਥਾਮੇਟਾਫਾਈਨ) ਜ਼ਬਤ ਕਰਕੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।
In a major breakthrough against trans border narcotic smuggling networks, Amritsar Rural Police busts International drug cartel and arrests 2 drug smugglers with seizure of 3 Kg Heroin & 1 Kg Ice (Methametaphine)
Preliminary investigations reveal that arrested accused were in… pic.twitter.com/CE0YZ844o9
— DGP Punjab Police (@DGPPunjabPolice) May 4, 2024
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਪਾਕਿਸਤਾਨੀ ਸਮੱਗਲਰ ਡੋਗਰ ਰਾਜਪੂਤ ਦੇ ਸੰਪਰਕ ਵਿੱਚ ਸਨ ਅਤੇ ਹੈਰੋਇਨ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰਦੇ ਸਨ। ਇਸ ਮਾਮਲੇ ‘ਚ ਪੁਲਿਸ ਵੱਲੋਂ ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸੰਬੰਧਾਂ ਦੀ ਜਾਂਚ ਜਾਰੀ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ‘ਤੇ ਟਵੀਟ ਕਰਕੇ ਦਿੱਤੀ ਹੈ।