ਦਾ ਐਡੀਟਰ ਨਿਊਜ਼, ਚੰਡੀਗੜ੍ਹ। ਪੰਜਾਬ ਦੀ ਮਹਿਲਾ ਕਮਿਸ਼ਨ ਨੇ ਕੁਝ ਦਿਨ, ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੇ, ਨਾਲ ਕਥਿਤ ਕੋਜੀ ਹਰਕਤ ਕਰਨ ਦੇ ਮਾਮਲੇ ਵਿੱਚ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਡੀਜੀਪੀ ਪਾਸੋਂ ਕੱਲ 14 ਮਈ 2024 ਨੂੰ ਦੁਪਹਿਰ 2 ਵਜੇ ਤੱਕ ਸਟੇਟਸ ਰਿਪੋਰਟ ਮੰਗ ਲਈ ਹੈ। ਮਹਿਲਾ ਕਮਿਸ਼ਨ ਨੇ ਇਸ ਸਬੰਧੀ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਇੱਕ ਵੀਡੀਓ ਦਾ ਹਵਾਲਾ ਦਿੰਦਿਆਂ, ਇਸ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਕਿਹਾ ਹੈ ਕਿ ਬੀਬੀ ਜਗੀਰ ਕੌਰ ਇੱਕ ਅਹਿਮ ਇੱਕ ਅਹਿਮ ਸ਼ਖਸ਼ੀਅਤ ਹਨ ਅਤੇ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੀ ਰਹੇ ਹਨ, ਉਹਨਾਂ ਨਾਲ ਕੀਤੀ ਗਈ ਅਜਿਹੀ ਹਰਕਤ ਬੇਹੱਦ ਘਨਾਉਣੀ ਹਰਕਤ ਹੈ, ਅਤੇ ਇਸ ਤੇ ਕਾਰਵਾਈ ਬਣਦੀ ਹੈ। ਇੱਥੇ ਇਹ ਗੱਲ ਜ਼ਿਕਰ ਜੋਗ ਹੈ ਕਿ ਕੁਝ ਦਿਨ ਪਹਿਲਾਂ ਜਲੰਧਰ ਵਿਖੇ ਬੀਬੀ ਜਗੀਰ ਕੌਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਮੋ ਸਾਹਮਣੇ ਆ ਗਏ ਸਨ ਅਤੇ ਪਹਿਲਾਂ ਉਹਨਾਂ ਨੇ ਬੀਬੀ ਜਗੀਰ ਕੌਰ ਦੇ ਪੈਰੀ ਹੱਥ ਲਗਾਉਣ ਦੇ ਮਕਸਦ ਨਾਲ ਉਹਨਾਂ ਅੱਗੇ ਝੁਕੇ, ਲੇਕਿਨ ਬਾਅਦ ਵਿੱਚ ਤੁਰਨ ਲੱਗੇ, ਉਹ ਉਹਨਾਂ ਦੀ ਠੋਡੀ ਤੇ ਹੱਥ ਲਾਉਂਦਿਆਂ ਮਸ਼ਕਰੀ ਕਰਨ ਦੀ ਹਰਕਤ ਕੀਤੀ, ਜਿਸ ਤੇ ਬੀਬੀ ਜਗੀਰ ਕੌਰ ਨੇ ਉਹਨਾਂ ਨੂੰ ਅਜਿਹਾ ਕਰਨ ਤੋਂ ਹੱਥ ਚੱਕ ਕੇ ਵਰਜਨ ਦੀ ਵੀ ਕੋਸ਼ਿਸ਼ ਕੀਤੀ, ਬਾਅਦ ਵਿੱਚ ਚੰਨੀ ਉਥੋਂ ਮੁਸਕਰਾਉਂਦੇ ਹੋਏ ਨਿਕਲ ਗਏ, ਲੇਕਿਨ ਇਹ ਵੀਡੀਓ ਸੋਸ਼ਲ ਮੀਡੀਆ ਤੇ ਅੱਗ ਵਾਂਗੂ ਫੈਲ ਗਈ। ਇਸ ਕਾਰਵਾਈ ਨਾਲ ਚਰਨਜੀਤ ਸਿੰਘ ਚੰਨੀ ਲਈ ਮੁਸ਼ਕਲਾਂ ਖੜੀਆਂ ਹੋ ਗਈਆਂ ਹਨ। ਹਾਲਾਂਕਿ ਚੰਨੀ ਇਸ ਤੋਂ ਪਹਿਲਾਂ ਇੱਕ ਵੀਡੀਓ ਸੰਦੇਸ਼ ਵਿੱਚ, ਇਸ ਸਬੰਧੀ ਮੁਆਫੀ ਵੀ ਮੰਗ ਚੁੱਕੇ ਹਨ ਅਤੇ ਉਹਨਾਂ ਨੇ ਕਿਹਾ ਕਿ ਬੀਬੀ ਜਗੀਰ ਕੌਰ ਉਹਨਾਂ ਦੇ ਮਾਂ ਦੇ ਸਮਾਨ ਹਨ, ਉਹ ਉਹਨਾਂ ਬਾਰੇ ਕਦੀ ਵੀ ਗਲਤ ਨਹੀਂ ਸੋਚ ਸਕਦੇ
ਸਾਬਕਾ ਮੁੱਖ ਮੰਤਰੀ ਚੰਨੀ ਨੂੰ ਬੀਬੀ ਜਗੀਰ ਕੌਰ ਨਾਲ ਮਸ਼ਕਰੀ ਮਹਿੰਗੀ ਪਈ, ਮਹਿਲਾ ਕਮਿਸ਼ਨ ਨੇ ਡੀਜੀਪੀ ਤੋਂ ਮੰਗੀ ਰਿਪੋਰਟ