ਦਾ ਐਡੀਟਰ ਨਿਊਜ.ਹੁਸ਼ਿਆਰਪੁਰ —- ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਦੀ ਲਾਹ ਪਾਹ ਕਰਨ ਵਾਲੀ ਬੀਬੀ ਨਮਿਸ਼ਾ ਮਹਿਤਾ ਨੂੰ ਭਾਜਪਾ ਦੀ ਲੀਡਰਸ਼ਿਪ ਵੱਲੋਂ ਦੋਬਾਰਾ ਪਾਰਟੀ ਵਿੱਚ ਸ਼ਾਮਿਲ ਕਰਨ ਦੇ ਬਾਅਦ ਭਾਜਪਾ ਦੇ ਟਕਸਾਲੀ ਆਗੂਆਂ ਦੇ ਅਸਤੀਫਿਆਂ ਦਾ ਦੌਰ ਜਾਰੀ ਹੈ ਤੇ ਹੁਣ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਰਮਨ ਘਈ ਨੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ।
ਉਨ੍ਹਾਂ ਨੇ ਅਸਤੀਫਾ ਦਿੰਦੇ ਹੋਏ ਕਿਹਾ ਕਿ ਜਿਹੜੇ ਆਗੂਆਂ ਵੱਲੋਂ ਪਾਰਟੀ ਦੇ ਸੀਨੀਅਰ ਆਗੂਆਂ ਦਾ ਅਪਮਾਨ ਕੀਤਾ ਗਿਆ ਹੋਵੇ ਤੇ ਹੁਣ ਫਿਰ ਦੋਬਾਰਾ ਅਜਿਹੇ ਅਨੁਸ਼ਾਸ਼ਨਹੀਣ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਕਰਕੇ ਮੇਰੇ ਮਨ ਨੂੰ ਠੇਸ ਪਹੁੰਚੀ ਹੈ ਕਿਉਂਕਿ ਭਾਜਪਾ ਅਜਿਹੀ ਪਾਰਟੀ ਬਿਲਕੁਲ ਵੀ ਨਹੀਂ ਹੈ। ਜਿਕਰਯੋਗ ਹੈ ਕਿ ਡਾ. ਰਮਨ ਘਈ ਦੇ ਨਾਲ ਆਉਂਦੇ ਸਮੇਂ ਵਿੱਚ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ ਪਾਰਟੀ ਛੱਡ ਸਕਦੇ ਹਨ।