– ਪਿੰਡ ਪੁਰਹੀਰਾ ਵਿੱਚ ਪਾਰਟੀ ਉਮੀਦਵਾਰ ਸ. ਠੰਡਲ ਦੇ ਹੱਕ ਵਿੱਚ ਮੀਟਿੰਗ
ਦਾ ਐਡੀਟਰ ਨਿਊਜ਼, ਹੁਸ਼ਿਆਰਪੁਰ ——– ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਚੋਣ ਪ੍ਰਚਾਰ ਦੌਰਾਨ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਤੇ ਸੀਨੀਅਰ ਵਾਈਸ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਦੀ ਅਗਵਾਈ ਹੇਠ ਪਿੰਡ ਪੁਰਹੀਰਾ ਵਿਖੇ ਚੋਣ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਭਾਗ ਲਿਆ। ਇਸ ਮੌਕੇ ਲਾਲੀ ਬਾਜਵਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਵਿਰੋਧੀਆਂ ਵੱਲੋਂ ਪਿਛਲੇ ਸਮੇਂ ਦੌਰਾਨ ਅਕਾਲੀ ਦਲ ਖਿਲਾਫ ਕੀਤਾ ਗਿਆ ਕੂੜ ਪ੍ਰਚਾਰ ਹੁਣ ਬੇਅਸਰ ਹੋਣਾ ਸ਼ੁਰੂ ਹੋ ਗਿਆ ਹੈ ਕਿਉਂਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ।


ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦਾ ਪੰਜਾਬ ਪ੍ਰਤੀ ਸਟੈਂਡ ਸਪੱਸ਼ਟ ਕਰ ਦਿੱਤਾ ਹੈ ਜਿਸ ਮੁਤਾਬਿਕ ਪੰਜਾਬ ਦੇ ਮੁੱਦਿਆਂ ਉੱਪਰ ਕਿਸੇ ਧਿਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਕਾਫਿਲਾ ਲਗਾਤਾਰ ਵੱਧਦਾ ਜਾ ਰਿਹਾ ਹੈ ਤੇ ਇਸ ਕਾਫਿਲੇ ਅੱਗੇ ਹੁਣ ਵਿਰੋਧੀ ਟਿਕ ਨਹੀਂ ਸਕਣਗੇ। ਇਸ ਮੌਕੇ ਹਰਦੀਪ ਸਿੰਘ, ਬਾਬਾ ਰਜਿੰਦਰ ਸਿੰਘ, ਜਪਿੰਦਰ ਅਟਵਾਲ, ਜਟਾ ਸ਼ੰਕਰ, ਸੰਜੀਵ ਤਲਵਾੜ , ਰਣਧੀਰ ਸਿੰਘ ਭਾਰਜ, ਸ਼ਮਸ਼ੇਰ ਸਿੰਘ ਭਾਰਦਵਾਜ, ਵਰਿੰਦਰ ਕੁਮਾਰ, ਗੁਰਪ੍ਰੀਤ ਸਿੰਘ ਕੋਹਲੀ, ਜਤਿੰਦਰ ਸਿੰਘ ਰੀਹਲ, ਅਜਮੇਰ ਸਹੋਤਾ, ਅਭੀਜੀਤ ਰਿਹਲ, ਹਰਜੋਤਪ੍ਰੀਤ ਸਿੰਘ ਅਤੇ ਪਾਰਟੀ ਦੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ।

