-ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਦਰਮਿਆਨ ਗੱਲ ਟੁੱਟੀ
ਦਾ ਐਡੀਟਰ ਬਿਊਰੋ, ਦਿੱਲੀ-ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲਾਂ ਦੇ ਸਬੰਧ ਵਿਚ ਗੱਲਬਾਤ ਲਈ ਬੁਲਾਏ ਗਏ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਰਕਾਰ ਦਰਮਿਆਨ ਗੱਲਬਾਤ ਟੁੱਟ ਗਈ ਹੈ ਤੇ ਦਿੱਲੀ ਵਿਚ ਹੋਈ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਸਰਕਾਰ ਦੇ ਨੁਮਾਇੰਦੇ ਅੱਗੇ ਹੀ ਬਿੱਲ ਦੀਆਂ ਕਾਪੀਆਂ ਪਾੜ ਦਿੱਤੀਆਂ ਤੇ ਕਿਹਾ ਕਿ ਹੁਣ ਤੱਕ ਤਦ ਗੱਲ ਨਹੀਂ ਹੋਵੇਗੀ ਜਦੋਂ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਖੇਤੀ ਮੰਤਰੀ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਨਹੀਂ ਹੋਣਗੇ। ਕਿਸਾਨ ਆਗੂ ਹਰਪਾਲ ਸਿੰਘ ਸੰਘਾ ਨੇ ਦਿੱਲੀ ਤੋਂ ਦੱਸਿਆ ਕਿ ਸਰਕਾਰ ਆਪਣੇ ਅਧਿਕਾਰੀਆਂ ਰਾਹੀਂ ਸਾਨੂੰ ਸਿਰਫ ਬਿੱਲ ਦੇ ਫਾਇਦੇ ਸਮਝਾਉਣ ਦੀ ਕੋਸ਼ਿਸ਼ ਕਰ ਰਹੀ ਹੈ ਲੇਕਿਨ ਕਿਸਾਨ ਜਥੇਬੰਦੀਆਂ ਬਿੱਲ ਤੋਂ ਚੰਗੀ ਤਰਾਂ ਜਾਣੂ ਹਨ ਤੇ ਸਮਝਾਉਣ ਦੀ ਲੋੜ ਹੁਣ ਸਰਕਾਰ ਨੂੰ ਹੈ ਜੋ ਇਹ ਸਮਝਣ ਦੀ ਕੋਸ਼ਿਸ਼ ਨਹੀਂ ਕਰ ਰਹੀ ਕਿ ਪਾਸ ਕੀਤੇ ਬਿੱਲ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਬਰਬਾਦ ਕਰਨ ਵਾਲੇ ਹਨ। ਜਿਵੇਂ ਹੀ ਦਿੱਲੀ ਵਿਚ ਗੱਲਬਾਤ ਅਸਫਲ ਹੋਣ ਦੀ ਗੱਲ ਪੰਜਾਬ ਪੁੱਜੀ ਤਾਂ ਧਰਨਿਆਂ ‘ਤੇ ਬੈਠੇ ਕਿਸਾਨਾਂ ਨੇ ਇਕ ਵਾਰ ਫਿਰ ਕੇਂਦਰ ਸਰਕਾਰ ਦੇ ਖਿਲਾਫ ਨਾਰੇਬਾਜੀ ਸ਼ੁਰੂ ਕਰ ਦਿੱਤੀ।