ਦਾ ਐਡੀਟਰ ਨਿਊਜ਼, ਅਜਨਾਲਾ ——— ਪੰਜਾਬ ਚ 1 ਜੂਨ ਨੂੰ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਹੀ ਅਜਨਾਲਾ ਦੇ ਲੱਖੋਵਾਲ ਪਿੰਡ ਵਿੱਚ ਗੋਲੀਆਂ ਚੱਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਗੋਲੀਬਾਰੀ ਦੇ ਵਿੱਚ ਇੱਕ ਨੌਜਵਾਨ ਦੀ ਮੌਤ ਹੋਈ ਹੈ ਅਤੇ ਚਾਰ ਵਿਅਕਤੀ ਬੁਰੀ ਤਰ੍ਹਾਂ ਨਾਲ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਨਜਦੀਕੀ ਹਸਪਤਾਲ ਵਿੱਚ ‘ਚ ਇਲਾਜ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਜਿਸ ਵਿਅਕਤੀ ਦਾ ਕਤਲ ਹੋਇਆ ਹੈ ਉਹ ਆਪ ਦਾ ਸਰਗਰਮ ਵਰਕਰ ਦੀਪਇੰਦਰ ਸਿੰਘ ਹੈ, ਜਿਸ ਦਾ ਗੋਲੀਆਂ ਮਾਰ ਕੇ ਦੋ ਬਾਈਕ ਸਵਾਰਾਂ ਦੇ ਵਲੋਂ ਕਤਲ ਕਰ ਦਿੱਤਾ ਗਿਆ ਹੈ ਅਤੇ ਅਣਪਛਾਤੇ ਵਿਅਕਤੀ ਵਾਰਦਾਤ ਦੇਣ ਤੋਂ ਬਾਅਦ ਫਰਾਰ ਹੋ ਗਏ।
ਉੱਥੇ ਦੂਸਰੇ ਪਾਸੇ ਅੰਮ੍ਰਿਤਸਰ ਦੇ ਐਸਐਸਪੀ ਵੱਲੋਂ ਵੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਤਕਰੀਬਨ ਸਵਾ ਅੱਠ ਵਜੇ ਸੂਚਨਾ ਪ੍ਰਾਪਤ ਹੋਈ ਸੀ ਕਿ ਲੱਖੋਵਾਲ ਪਿੰਡ ਦੇ ਵਿੱਚ ਕੁਝ ਨੌਜਵਾਨਾਂ ਦੇ ਉੱਤੇ ਗੋਲੀ ਚੱਲਣ ਦੀ ਵਾਰਦਾਤ ਹੋਈ ਹੈ ਜਿਸ ਤੋਂ ਬਾਅਦ ਉਹ ਮੌਕੇ ਤੇ ਖੁਦ ਪਹੁੰਚੇ ਤੇ ਮੌਕੇ ਦਾ ਜਾਇਜ਼ਾ ਲਿਆ। ਉਹਨਾਂ ਨੇ ਕਿਹਾ ਕਿ ਇਹ ਵਿਅਕਤੀ ਜਿਨ੍ਹਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ ਉਹਨਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇਗਾ।