ਦਾ ਐਡੀਟਰ ਨਿਊਜ਼, ਹੁਸ਼ਿਆਰਪੁਰ ——– ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਸਵੇਰੇ 11 ਵਜੇ ਤੱਕ 23.91 ਫੀਸਦੀ ਵੋਟਿੰਗ ਹੋ ਚੁੱਕੀ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਸੀ ਜੋ ਕਿ ਸ਼ਾਮ ਨੂੰ 6 ਵਜੇ ਤੱਕ ਜਾਰੀ ਰਹੇਗੀ। ਉਥੇ ਹੀ ਹੁਸ਼ਿਆਰਪੁਰ ‘ਚ ਸਵੇਰੇ 11 ਵਜੇ ਤੱਕ 22.74 ਫੀਸਦੀ ਵੋਟਿੰਗ ਹੋ ਚੁੱਕੀ ਹੈ। ਅਜੇ ਵੀ ਹੁਸ਼ਿਆਰਪੁਰ ਦੇ ਬੂਥਾਂ ‘ਤੇ ਵੋਟਾਂ ਪਾਉਣ ਦੇ ਲਈ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ।
