ਦਾ ਐਡੀਟਰ ਨਿਊਜ਼, ਜਲੰਧਰ —– ਜਲੰਧਰ ਲੋਕ ਸਭਾ ਹਲਕੇ ਤੋਂ ਚਰਨਜੀਤ ਸਿੰਘ ਚੰਨੀ ਜਿੱਤ ਗਏ ਹਨ। ਉਨ੍ਹਾਂ ਨੂੰ ਕੁੱਲ 390053 ਵੋਟਾਂ ਮਿਲੀਆਂ, ਜਦੋਂਕਿ ਉਨ੍ਹਾਂ ਨੇ 175993 ਵੋਟਾਂ ਨਾਲ ਜਿੱਤ ਦਰਜ ਕੀਤੀ। ਦੂਜੇ ਸਥਾਨ ਉੱਪਰ ਭਾਜਪਾ ਦੇ ਸ਼ੁਸ਼ੀਲ ਕੁਮਾਰ ਰਿੰਕੂ ਨੂੰ 214060 ਤੇ ਤੀਜੇ ਸਥਾਨ ਤੇ ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 208889 ਵੋਟਾਂ ਮਿਲੀਆਂ।