ਦਾ ਐਡੀਟਰ, ਡਿਬਰੂਗੜ੍ਹ – ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਅੱਜ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਆਪਣੇ ਪੁੱਤਰ ਨੂੰ ਮਿਲਣ ਲਈ ਪੁੱਜੇ। ਇਸ ਦੌਰਾਨ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਦੀ ਜਿੱਤ ਦਾ ਜਸ਼ਨ ਮਨਾਉਣ ਲਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਜੇਲ੍ਹ ਸਟਾਫ਼ ਨੂੰ ਮਠਿਆਈਆਂ ਵੰਡੀਆਂ। ਉਹ ਪੰਜਾਬ ਤੋਂ ਮਠਿਆਈ ਲੈ ਕੇ ਗਏ ਸਨ।
ਮਠਿਆਈਆਂ ਦੇ ਨਾਲ, ਉਹ ਅੰਮ੍ਰਿਤਪਾਲ ਸਿੰਘ ਲਈ ਕੱਪੜਿਆਂ ਦਾ ਇੱਕ ਨਵਾਂ ਸੈੱਟ ਵੀ ਲੈ ਕੇ ਗਏ ਸੀ, ਤਾਂ ਜੋ ਉਹ ਇਸ ਸੂਟ ਨੂੰ ਸੰਸਦ ਵਿੱਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਪਹਿਨ ਕੇ ਸਹੁੰ ਚੁੱਕ ਸਕੇ।
ਜ਼ਿਕਰਯੋਗ ਹੈ ਕਿ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਲੋਕਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਵੱਡੇ ਫ਼ਰਕ ਨਾਲ ਜਿਤਾ ਕੇ ਸਾਂਸਦ ਬਣਾਇਆ ਹੈ। 4 ਜੂਨ ਨੂੰ 2024 ਦੀਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਅੰਮ੍ਰਿਤਪਾਲ ਸਿੰਘ ਨੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਜਿੱਤਣ ਤੋਂ ਬਾਅਦ ਪੰਜਾਬ ਦੇ ਲੋਕਾਂ ਵਿੱਚ ਇਹ ਚਰਚਾ ਚੱਲ ਰਹੀ ਹੈ ਕਿ ਉਹ ਜੇਲ੍ਹ ਵਿੱਚੋਂ ਕਦੋਂ ਬਾਹਰ ਆਉਣਗੇ।