ਦਾ ਐਡੀਟਰ ਨਿਊਜ਼, ਨਵੀਂ ਦਿੱਲੀ ——- ਮੋਦੀ ਸਰਕਾਰ ਵੱਲੋਂ ਆਪਣੇ ਮੰਤਰੀਆਂ ਨੂੰ ਵਿਭਾਗਾਂ ਦੀ ਵਾਂਗ ਕੀਤੀ ਗਈ ਹੈ। ਅਮਿਤ ਸ਼ਾਹ ਨੂੰ ਮੁੜ ਗ੍ਰਹਿ ਮੰਤਰੀ, ਰਾਜਨਾਥ ਸਿੰਘ ਨੂੰ ਰੱਖਿਆ ਮੰਤਰੀ, ਨਿਤਿਨ ਗਡਕਰੀ ਨੂੰ ਸੜਕੀ ਆਵਾਜਾਈ ਮੰਤਰੀ ਬਣਾਇਆ ਗਿਆ ਹੈ। ਐਸ ਜੈਸ਼ੰਕਰ ਵਿਦੇਸ਼ ਮੰਤਰਾਲੇ ਕੋਲ ਹੀ ਰਹਿਣਗੇ।
ਸ਼ਿਵਰਾਜ ਸਿੰਘ ਨੂੰ ਖੇਤੀਬਾੜੀ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਮਨੋਹਰ ਲਾਲ ਖੱਟਰ ਨੂੰ ਊਰਜਾ ਵਿਭਾਗ ਦਿੱਤਾ ਗਿਆ ਹੈ। ਨਿਤਿਨ ਗਡਕਰੀ ਦੇ ਨਾਲ ਦੋ ਰਾਜ ਮੰਤਰੀ ਵੀ ਹੋਣਗੇ। ਅਜੈ ਤਮਟਾ ਅਤੇ ਹਰਸ਼ ਮਲਹੋਤਰਾ ਨੂੰ ਸੜਕੀ ਆਵਾਜਾਈ ਰਾਜ ਮੰਤਰੀ ਬਣਾਇਆ ਗਿਆ ਹੈ।