– ਪਾਰਟੀ ਨੇ ਜਿੱਤੀ ਹੈ ਸਿਰਫ਼ ਇੱਕ ਸੀਟ, 12 ‘ਤੇ ਮਿਲੀ ਹੈ ਹਾਰ
ਦਾ ਐਡੀਟਰ ਨਿਊਜ਼, ਚੰਡੀਗੜ੍ਹ —– ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ। ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬਾਅਦ ਦੁਪਹਿਰ 3 ਵਜੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਵਿੱਚ ਸਾਰੇ ਜ਼ਿਲ੍ਹਿਆਂ ਤੋਂ ਮੈਂਬਰ ਹਾਜ਼ਰ ਹੋਣਗੇ।
ਚੋਣ ਨਤੀਜਿਆਂ ਤੋਂ ਬਾਅਦ ਪਾਰਟੀ ਦੀ ਇਹ ਪਹਿਲੀ ਮੀਟਿੰਗ ਹੈ। ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਸੀਮਾ ਨੇ ਦੱਸਿਆ ਕਿ ਮੀਟਿੰਗ ਵਿੱਚ ਚੋਣ ਨਤੀਜਿਆਂ ਬਾਰੇ ਚਰਚਾ ਕੀਤੀ ਜਾਵੇਗੀ। ਨਾਲ ਹੀ ਪਾਰਟੀ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਤੋਂ ਇਲਾਵਾ ਦੇਸ਼ ‘ਚ ਚੱਲ ਰਹੇ ਸਿਆਸੀ ਹਾਲਾਤ ‘ਤੇ ਵੀ ਚਰਚਾ ਹੋਵੇਗੀ। ਉਨ੍ਹਾਂ ਨੇ ਇਸ ਸਬੰਧੀ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਕ ਪੋਸਟ ਵੀ ਸ਼ੇਅਰ ਕੀਤੀ ਸੀ।
ਇਸ ਵਾਰ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਇਕੱਲਿਆਂ ਹੀ ਲੜੀਆਂ ਸਨ। ਕਿਉਂਕਿ ਭਾਜਪਾ ਨਾਲ ਗਠਜੋੜ ਨੂੰ ਲੈ ਕੇ ਉਨ੍ਹਾਂ ਦੀ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ। ਪਾਰਟੀ ਨੇ ਸਾਰੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰ ਖੜ੍ਹੇ ਕੀਤੇ ਸਨ। ਇਸ ‘ਚ ਪਾਰਟੀ ਨੂੰ ਸਿਰਫ ਇਕ ਸੀਟ ‘ਤੇ ਸਫਲਤਾ ਮਿਲੀ।
ਪਾਰਟੀ ਸਿਰਫ਼ ਬਠਿੰਡਾ ਲੋਕ ਸਭਾ ਸੀਟ ਹੀ ਜਿੱਤ ਸਕੀ ਹੈ। ਜਿੱਥੋਂ ਹਰਸਿਮਰਤ ਕੌਰ ਨੇ ਚੋਣ ਜਿੱਤੀ, ਜਦਕਿ ਪਾਰਟੀ ਨੂੰ ਹੋਰ 12 ਸੀਟਾਂ ‘ਤੇ ਹਾਰ ਦਾ ਸਾਹਮਣਾ ਕਰਨਾ ਪਿਆ। ਪਾਰਟੀ ਦੀ ਵੋਟ ਪ੍ਰਤੀਸ਼ਤਤਾ ਵੀ ਘਟੀ ਹੈ। ਹੁਣ ਇਹ ਘਟ ਕੇ 13.42 ਫੀਸਦੀ ਰਹਿ ਗਿਆ ਹੈ, ਜੋ ਸਾਲ 2019 ‘ਚ 27.26 ਫੀਸਦੀ ਸੀ। ਹਾਲਾਂਕਿ, ਪਾਰਟੀ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਦੋ ਸੀਟਾਂ ਜਿੱਤਣ ਵਿੱਚ ਸਫਲ ਰਹੀ ਸੀ।
ਜੇਕਰ 2024 ਦੀਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ‘ਤੇ ਨਜ਼ਰ ਮਾਰੀਏ ਤਾਂ ਇਕ ਗੱਲ ਸਾਹਮਣੇ ਆਈ ਹੈ ਕਿ ਜੇਕਰ ਅਕਾਲੀ ਦਲ ਅਤੇ ਭਾਜਪਾ ਇਕੱਠੇ ਲੜਦੇ ਤਾਂ ਉਨ੍ਹਾਂ ਨੂੰ ਪੰਜ ਸੀਟਾਂ ਮਿਲ ਸਕਦੀਆਂ ਸਨ। ਕਿਉਂਕਿ 5 ਸੀਟਾਂ ‘ਤੇ ਦੋਵਾਂ ਪਾਰਟੀਆਂ ਦੇ ਆਗੂਆਂ ਨੂੰ ਮਿਲੀਆਂ ਕੁੱਲ ਵੋਟਾਂ ਜੇਤੂ ਉਮੀਦਵਾਰ ਨਾਲੋਂ ਵੱਧ ਸਨ।
ਇਨ੍ਹਾਂ ਸੀਟਾਂ ਵਿੱਚ ਗੁਰਦਾਸਪੁਰ, ਲੁਧਿਆਣਾ, ਅੰਮ੍ਰਿਤਸਰ, ਫ਼ਿਰੋਜ਼ਪੁਰ ਅਤੇ ਪਟਿਆਲਾ ਸੀਟਾਂ ਸ਼ਾਮਲ ਹਨ। ਇਸ ਦੇ ਨਾਲ ਹੀ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਵੀ ਖੁੱਲ੍ਹ ਕੇ ਕਹਿ ਰਹੇ ਹਨ ਕਿ ਜੇਕਰ ਉਹ ਚੋਣਾਂ ਵਿੱਚ ਗਠਜੋੜ ਵਿੱਚ ਚਲੇ ਜਾਂਦੇ ਤਾਂ ਇੰਨਾ ਨੁਕਸਾਨ ਨਹੀਂ ਹੋਣਾ ਸੀ।