ਦਾ ਐਡੀਟਰ ਨਿਊਜ਼, ਨਵੀਂ ਦਿੱਲੀ —– ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਕੂਟਨੀਤਕ ਤਣਾਅ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਟਲੀ ਵਿੱਚ ਮੁਲਾਕਾਤ ਕੀਤੀ। ਮੌਕਾ ਸੀ ਜੀ-7 ਸੰਮੇਲਨ ਦਾ। ਪੀਐਮ ਮੋਦੀ ਨੇ ਟਰੂਡੋ ਨਾਲ ਮੁਲਾਕਾਤ ਦੀ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਸੀ। ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਕੈਨੇਡੀਅਨ ਪੀਐਮ ਨੇ ਕਿਹਾ ਕਿ ਜੀ-7 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਜੋ ਬਹੁਤ ਚੰਗੀ ਰਹੀ। ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਚੋਣਾਂ ਜਿੱਤਣ ਅਤੇ ਦੁਬਾਰਾ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ। ਸਾਡੇ ਵਿਚਕਾਰ ਕੁਝ ਬਹੁਤ ਹੀ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਹੋਈ ਹੈ। ਅਸੀਂ ਉਨ੍ਹਾਂ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨ ਲਈ ਤਿਆਰ ਹਾਂ।
ਹਰਦੀਪ ਸਿੰਘ ਨਿੱਝਰ ਦੇ ਕਤਲ ਕਾਰਨ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਖਟਾਸ ਆ ਗਈ ਸੀ। ਟਰੂਡੋ ਨੇ ਕੈਨੇਡੀਅਨ ਪਾਰਲੀਮੈਂਟ ਵਿੱਚ ਭਾਰਤ ਦਾ ਨਾਂ ਲਿਆ ਸੀ ਅਤੇ ਦਾਅਵਾ ਕੀਤਾ ਸੀ ਕਿ ਨਿੱਝਰ ਕਤਲੇਆਮ ਨੂੰ ਭਾਰਤੀ ਅਧਿਕਾਰੀ ਸ਼ਾਮਿਲ ਸੀ। ਇਸ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ ਅਤੇ ਭਾਰਤ ਨੇ ਕੈਨੇਡੀਅਨ ਰਾਜਦੂਤ ਨੂੰ ਤਲਬ ਕਰ ਕੇ ਤਾੜਨਾ ਕੀਤੀ ਸੀ। ਇਸ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿੱਚ ਵੀਜ਼ਾ ਸੇਵਾ ਵੀ ਕੁਝ ਸਮੇਂ ਲਈ ਮੁਅੱਤਲ ਕਰ ਦਿੱਤੀ ਗਈ ਸੀ। ਫਿਲਹਾਲ ਕੈਨੇਡਾ ਆਪਣੇ ਦੋਸ਼ਾਂ ਨੂੰ ਸੱਚ ਸਾਬਤ ਕਰਨ ਲਈ ਸਬੂਤ ਇਕੱਠੇ ਕਰਨ ‘ਚ ਰੁੱਝਿਆ ਹੋਇਆ ਹੈ। ਦੂਜੇ ਪਾਸੇ ਭਾਰਤ ਪਹਿਲਾਂ ਹੀ ਕੈਨੇਡਾ ਨੂੰ ਚਿਤਾਵਨੀ ਦੇ ਚੁੱਕਾ ਹੈ ਕਿ ਬਿਨਾਂ ਠੋਸ ਸਬੂਤਾਂ ਦੇ ਦੋਸ਼ ਲਾਉਣਾ ਸਹੀ ਨਹੀਂ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੋਦੀ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ‘ਤੇ ਜਸਟਿਨ ਟਰੂਡੋ ਦੇ ਹੱਥ ਮਿਲਾਉਣ ਦੀ ਤਸਵੀਰ ਪੋਸਟ ਕੀਤੀ। ਜਿਸ ਵਿੱਚ ਕਿਹਾ ਗਿਆ ਸੀ, “G7 ਸੰਮੇਲਨ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਕੀਤੀ।”