ਦਾ ਐਡੀਟਰ ਨਿਊਜ਼, ਚੰਡੀਗੜ੍ਹ —– ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਪਸ਼ਟ ਕੀਤਾ ਕਿ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਵੀ ਕੱਲ੍ਹ ਐਲਾਨੀ ਚੋਣ ਪ੍ਰਚਾਰ ਕਮੇਟੀ ਵਿਚ ਸ਼ਾਮਲ ਹਨ।
ਪਾਰਟੀ ਵੱਲੋਂ ਕੱਲ੍ਹ ਜਾਰੀ ਕੀਤੇ ਪ੍ਰੈਸ ਬਿਆਨ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਦੇ ਨਾਂ ਦੀ ਸਿਫਾਰਸ਼ ਕਰਨ ਅਤੇ ਪਾਰਟੀ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਸੰਭਾਲਣ ਲਈ ਬਣਾਈ ਕਮੇਟੀ ਵਿਚ ਤਿੰਨ ਮੈਂਬਰਾਂ ਦੇ ਨਾਂ ਸਨ।
ਅੱਜ ਪਾਰਟੀ ਨੇ ਸੋਧਿਆ ਹੋਇਆ ਬਿਆਨ ਜਾਰੀ ਕੀਤਾ ਹੈ ਕਮੇਟੀ ਵਿਚ ਚਾਰ ਮੈਂਬਰ ਬੀਬੀ ਜਗੀਰ ਕੌਰ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਡਾ. ਸੁਖਵਿੰਦਰ ਸੁੱਖੀ ਅਤੇ ਮਹਿੰਦਰ ਸਿੰਘ ਕੇਪੀ ਦੇ ਨਾਂ ਸ਼ਾਮਲ ਹਨ।