ਦਾ ਐਡੀਟਰ ਨਿਊਜ਼, ਜਲੰਧਰ ——- ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੰਜਾਬ ਵਿਧਾਨ ਸਭਾ ਦੀ 34-ਜਲੰਧਰ ਪੱਛਮੀ-SC ਵਿਧਾਨ ਸਭਾ ਹਲਕੇ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਵਜੋਂ ਸੁਰਿੰਦਰ ਕੌਰ ਦੇ ਨਾਂਅ ਨੂੰ ਮਨਜ਼ੂਰੀ ਦਿੱਤੀ ਹੈ।
https://x.com/rajabrar_inc/status/1803476416517804345?
ਦੱਸ ਦਈਏ ਕਿ ਸੁਰਿੰਦਰ ਕੌਰ ਸਾਬਕਾ ਡਿਪਟੀ ਮੇਅਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਅੱਜ ਤੱਕ ਕੋਈ ਵੀ ਚੋਣ ਨਹੀਂ ਹਾਰੀ ਹੈ।
ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। 10 ਜੁਲਾਈ (ਬੁੱਧਵਾਰ) ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।