ਦਾ ਐਡੀਟਰ ਨਿਊਜ਼, ਨਵੀਂ ਢਿੱਲੋ —— ਰੋਜ ਐਵੇਨਿਊ ਕੋਰਟ ਨੇ ਵੀਰਵਾਰ, 20 ਜੂਨ ਨੂੰ ਰਾਤ 8 ਵਜੇ ਦਿੱਲੀ ਸ਼ਰਾਬ ਨੀਤੀ ਘੁਟਾਲੇ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ। ਉਹ ਸ਼ੁੱਕਰਵਾਰ ਨੂੰ ਜੇਲ੍ਹ ਤੋਂ ਬਾਹਰ ਆ ਸਕਦਾ ਹੈ।
ਦੂਜੇ ਪਾਸੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜ਼ਮਾਨਤ ਖ਼ਿਲਾਫ਼ ਅਪੀਲ ਕਰਨ ਲਈ 48 ਘੰਟਿਆਂ ਦਾ ਸਮਾਂ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਭਲਕੇ ਡਿਊਟੀ ਜੱਜ ਅੱਗੇ ਇਹ ਦਲੀਲਾਂ ਦਿੱਤੀਆਂ ਜਾ ਸਕਦੀਆਂ ਹਨ। ਇਸ ਤੋਂ ਪਹਿਲਾਂ ਈਡੀ ਨੇ ਅਦਾਲਤ ਨੂੰ ਕਿਹਾ ਸੀ ਕਿ ਜ਼ਮਾਨਤ ‘ਤੇ 48 ਘੰਟੇ ਦੀ ਰੋਕ ਲਗਾਈ ਜਾਵੇ, ਪਰ ਛੁੱਟੀ ਵਾਲੇ ਬੈਂਚ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ।
ਦਿੱਲੀ ਦੇ ਮੁੱਖ ਮੰਤਰੀ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਰੋਜ ਐਵੇਨਿਊ ਕੋਰਟ ਨੇ ਕੇਜਰੀਵਾਲ ਨੂੰ 1 ਲੱਖ ਰੁਪਏ ਦੇ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਲੋਕ ਸਭਾ ਚੋਣਾਂ ਲਈ ਕੇਜਰੀਵਾਲ ਨੂੰ 21 ਦਿਨਾਂ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ। ਉਸ ਨੂੰ 1 ਅਪ੍ਰੈਲ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ।
ਰੋਜ਼ ਐਵੇਨਿਊ ਅਦਾਲਤ ਵਿੱਚ ਅੱਜ ਲਗਾਤਾਰ ਦੂਜੇ ਦਿਨ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਈ ਸੀ।